Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਫਾਰੂਕ ਅਬਦੁੱਲਾ ਦੇ ਜਨਮ ਦਿਨ ਮੌਕੇ ਈ ਡੀ ਵੱਲੋਂ ਪੰਜ ਘੰਟੇ ਦੀ ਪੁੱਛ-ਗਿੱਛ

October 22, 2020 09:39 PM

ਸ੍ਰੀਨਗਰ, 22 ਅਕਤੂਬਰ (ਪੋਸਟ ਬਿਊਰੋ)- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਜੋ ਕੱਲ੍ਹ 84 ਸਾਲਾਂ ਦੇ ਹੋ ਗਏ ਹਨ, ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਵਿੱਚ ਸਾਲ 2002-11 ਦੌਰਾਨ ਹੋਏ ਦੱਸੇ ਜਾਂਦੇ ਬਹੁ-ਕਰੋੋੜੀ ਘੋਟਾਲੇ ਦੇ ਸਬੰਧ `ਚ ਪੰਜ ਘੰਟੇ ਪੁੱਛਗਿੱਛ ਕੀਤੀ।
ਵਰਨਣ ਯੋਗ ਹੈ ਕਿ ਫਾਰੂਕ ਅਬਦੁੱਲਾ ਤੋਂ ਤਿੰਨ ਦਿਨਾਂ ਵਿੱਚ ਦੂਸਰੀ ਵਾਰ ਪੁੱਛਗਿੱਛ ਕੀਤੀ ਗਈ ਹੈ। ਰਾਜਬਾਗ ਵਿਚਲੇ ਈ ਡੀ ਦੇ ਖੇਤਰੀ ਦਫਤਰ ਵਿੱਚ ਪੇਸ਼ ਹੋਣ ਤੋਂ ਬਾਅਦ ਅਬਦੁੱਲਾ ਪੱਤਰਕਾਰਾਂ ਨਾਲ ਗੱਲਬਾਤ ਕੀਤੇ ਬਿਨਾਂ ਘਰ ਚਲੇ ਗਏ। ਉਨ੍ਹਾਂ ਤੋਂ ਸੋਮਵਾਰ ਵੀ ਇਸੇ ਕੇਸ ਬਾਰੇ ਛੇ ਘੰਟੇਤੋਂਵੱਧ ਪੁੱਛਗਿੱਛ ਹੋਈ ਸੀ। ਉਸ ਪੁੱਛਗਿੱਛ ਤੋਂ ਬਾਅਦ ਫਾਰੂਕ ਨੇ ਕਿਹਾ ਸੀ ਕਿ ਉਹ ਘਬਰਾਉਣ ਵਾਲੇ ਨਹੀਂ ਅਤੇ ਜਾਂਚ `ਚ ਸਹਿਯੋਗ ਕਰਨਗੇ। ਈ ਡੀ ਦੇ ਅਧਿਕਾਰੀਆਂ ਨੇ ਕਿਹਾ ਕਿ ਕੁਝ ਸਪੱਸ਼ਟੀਕਰਨ ਲੈਣ ਲਈ ਫਾਰੂਕ ਅਬਦੁੱਲਾ ਨੂੰ ਮੁੜ ਤਲਬ ਕੀਤਾ ਗਿਆ ਹੈ।
ਇਸ ਦੌਰਾਨ ਨੈਸ਼ਨਲ ਕਾਨਫਰੰਸ ਨੇ ਈ ਡੀ ਵੱਲੋਂ ਪਾਰਟੀ ਪ੍ਰਧਾਨ ਫਾਰੂਕ ਅਬਦੁੱਲਾ ਨੂੰ ਪੁੱਛਗਿੱਛ ਲਈ ਤਲਬ ਕਰਨ `ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਜੰਮੂ-ਕਸ਼ਮੀਰ ਦੀਆਂ ਵਿਰੋਧੀ ਪਾਰਟੀਆਂ `ਚ ਏਕਤਾ ਨੂੰ ਤੋੜਨ ਦੀ ਰਣਨੀਤੀ ਹੈ, ਜੋ ਭਾਜਪਾ ਦੀ ਵੰਡ-ਪਾਊ ਸਿਆਸਤ ਦੇ ਖਿਲਾਫ ਆਵਾਜ਼ ਚੁੱਕ ਰਹੀਆਂ ਹਨ। ਉਨ੍ਹਾਂ ਦੇ ਪੁੱਤਰ ਅਤੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਟਵੀਟ ਕਰ ਕੇ ਕਿਹਾ, ‘ਅੱਜ ਮੇਰੇ ਪਿਤਾ ਜਦੋਂ 84 ਸਾਲਾਂ ਦੇ ਹੋ ਗਏ ਹਨ ਤਾਂ ਈ ਡੀ ਨੇ ਉਨ੍ਹਾਂ ਨੂੰ ਤਲਬ ਕੀਤਾ ਹੈ।` ਪਾਰਟੀ ਨੇ ਕਿਹਾ ਕਿ ਇਹ ਸਰਕਾਰ ਦਾ ਵਿਰੋਧੀ ਧਿਰਾਂ ਨੂੰ ਖੁੱਡੇ ਲਾਉਣ ਦਾ ਯਤਨ ਹੈ। ਨੈਸ਼ਨਲ ਕਾਨਫਰੰਸ ਨੇ ਕਿਹਾ ਕਿ ਭਾਜਪਾ ਕਿੰਨੀ ਵਾਰ ਸੀ ਬੀ ਆਈ, ਈ ਡੀ, ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਅਤੇ ਹੋਰ ਏਜੰਸੀਆਂ ਨੂੰ ਵਿਰੋਧੀ ਧਿਰਾਂ ਖਿਲਾਫ ਵਰਤਦੀ ਰਹੇਗੀ। ਪਾਰਟੀ ਬੁਲਾਰੇ ਇਮਰਾਨ ਨਬੀ ਡਾਰ ਨੇ ਕਿਹਾ ਕਿ ਅੱਜ ਕੱਲ੍ਹ ਜੇ ਕਿਸੇ ਨੇ ਕਲੀਨ ਚਿੱਟ ਲੈਣੀ ਹੈ ਤਾਂ ਉਹ ਆਪਣੀ ਵਿਚਾਰਧਾਰਾ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਜਾਵੇ। ਉਨ੍ਹਾਂ ਆਸਾਮ, ਕਰਨਾਟਕ ਅਤੇ ਪੱਛਮੀ ਬੰਗਾਲ ਰਾਜਾਂ ਦੀਆਂ ਮਿਸਾਲਾਂ ਵੀ ਦਿੱਤੀਆਂ ਹਨ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼