Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਕੰਜ਼ਰਵੇਟਿਵਾਂ ਦੇ ਨਵੇਂ ਮਤੇ ਉੱਤੇ ਲਿਬਰਲਾਂ ਨੂੰ ਨਹੀਂ ਹਾਸਲ ਕਰਨਾ ਹੋਵੇਗਾ ਭਰੋਸੇ ਦਾ ਵੋਟ

October 23, 2020 05:53 AM

ਓਟਵਾ, 22 ਅਕਤੂਬਰ (ਪੋਸਟ ਬਿਊਰੋ) : ਕੰਜ਼ਰਵੇਟਿਵਾਂ ਵੱਲੋਂ ਲਿਆਂਦੇ ਨਵੇਂ ਮਤੇ ਨੂੰ ਲਿਬਰਲ ਭਰੋਸੇ ਦੇ ਵੋਟ ਵਜੋਂ ਨਹੀਂ ਲੈਣਗੇ| ਪਰ ਲਿਬਰਲਾਂ ਦਾ ਕਹਿਣਾ ਹੈ ਕਿ ਇਹ ਮਤਾ ਐਨਾ ਵਿਆਪਕ ਹੈ ਤੇ ਇਸ ਰਾਹੀਂ ਮੰਗੇ ਜਾਣ ਵਾਲੇ ਦਸਤਾਵੇਜ਼ਾਂ ਦੀ ਫਹਿਰਿਸਤ ਕਾਫੀ ਲੰਮੀਂ ਹੈ, ਇਹ ਸਰਕਾਰ ਦੇ ਕੰਮ ਕਰਨ ਦੇ ਰਾਹ ਵਿੱਚ ਰੋੜਾ ਅਟਕਾ ਸਕਦੀ ਹੈ|
ਲਿਬਰਲਾਂ ਨੇ ਇਹ ਚੇਤਾਵਨੀ ਵੀ ਦਿੱਤੀ ਹੈ ਕਿ ਉਹ ਕਿਸੇ ਵੀ ਹਾਲ ਮਤੇ ਵਿੱਚ ਦਿੱਤੀ ਗਈ ਸਮਾਂ ਸੀਮਾਂ ਤੱਕ ਮੰਗੇ ਗਏ ਦਸਤਾਵੇਜ਼ ਮੁਹੱਈਆ ਨਹੀਂ ਕਰਵਾ ਸਕਦੇ| ਕੰਜ਼ਰਵੇਟਿਵਾਂ ਵੱਲੋਂ ਲਿਆਂਦੇ ਤਾਜ਼ਾ ਮਤੇ ਵਿੱਚ ਕੋਵਿਡ-19 ਮਹਾਂਮਾਰੀ ਨੂੰ ਜਿਸ ਤਰ੍ਹਾਂ ਸਰਕਾਰ ਵੱਲੋਂ ਸਾਂਭਿਆ ਗਿਆ ਹੈ ਉਨ੍ਹਾਂ ਮੁੱਦਿਆਂ ਦੀ ਹਾਊਸ ਆਫ ਕਾਮਨਜ਼ ਦੀ ਹੈਲਥ ਕਮੇਟੀ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਗਈ ਹੈ|
ਵੀਰਵਾਰ ਨੂੰ ਇਸ ਮਤੇ ਦੇ ਸਬੰਧ ਵਿੱਚ ਹਾਊਸ ਆਫ ਕਾਮਨਜ਼ ਵਿੱਚ ਬਹਿਸ ਸ਼ੁਰੂ ਹੋਣ ਮੌਕੇ ਸਰਕਾਰ ਦੇ ਹਾਊਸ ਲੀਡਰ ਦੇ ਪਾਰਲੀਆਮਾਨੀ ਸਕੱਤਰ ਕੈਵਿਨ ਲੈਮਰੌਕਸ ਨੇ ਆਖਿਆ ਕਿ ਜੇ ਇਹ ਮਤਾ ਪਾਸ ਹੋ ਜਾਂਦਾ ਹੈ ਤਾਂ ਇਸ ਵਿੱਚ ਕੀਤੀਆਂ ਗਈਆਂ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰੇਗੀ| ਪਰ ਇਸ ਮਤੇ ਵਿੱਚ ਸਿਰਫ 15 ਦਿਨ ਦਾ ਜਿਹੜਾ ਸਮਾਂ ਸਰਕਾਰ ਨੂੰ ਦੇਣ ਦੀ ਮੰਗ ਕੀਤੀ ਗਈ ਹੈ ਉਸ ਨੂੰ ਪੂਰਾ ਕਰਨਾ ਸਰਕਾਰ ਦੇ ਵੱਸ ਦੀ ਗੱਲ ਨਹੀਂ ਹੈ|
ਜ਼ਿਕਰਯੋਗ ਹੈ ਕਿ ਕੰਜ਼ਰਵੇਟਿਵਾਂ ਦੇ ਇਸ ਮਤੇ ਉੱਤੇ ਸੋਮਵਾਰ ਨੂੰ ਵੋਟਿੰਗ ਕਰਵਾਈ ਜਾਵੇਗੀ ਤੇ ਇਸ ਨੂੰ ਬਲਾਕ ਕਿਊਬਿਕੁਆ ਤੇ ਐਨਡੀਪੀ ਦੋਵਾਂ ਦਾ ਸਮਰਥਨ ਵੀ ਹਾਸਲ ਹੈ| ਸਰਕਾਰ ਦੇ ਹਾਊਸ ਲੀਡਰ ਪਾਬਲੋ ਰੌਡਰਿਗਜ਼ ਦੇ ਬੁਲਾਰੇ ਨੇ ਵੀਰਵਾਰ ਨੂੰ ਆਖਿਆ ਕਿ ਸਰਕਾਰ ਇਸ ਮਤੇ ਨੂੰ ਭਰੋਸੇ ਦਾ ਵੋਟ ਹਾਸਲ ਕਰਨ ਵਾਲਾ ਮੰਨ ਕੇ ਨਹੀਂ ਚੱਲ ਰਹੀ|
ਇਸ ਤੋਂ ਪਹਿਲਾਂ ਕੰਜ਼ਰਵੇਟਿਵ ਆਗੂ ਐਰਿਨ ਓਟੂਲ ਨੇ ਆਖਿਆ ਕਿ ਉਨ੍ਹਾਂ ਦੀ ਪਾਰਟੀ ਨੂੰ ਲਿਬਰਲ ਸਰਕਾਰ ਵਿੱਚ ਰੱਤੀ ਭਰ ਯਕੀਨ ਨਹੀਂ ਹੈ ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਹਰ ਮੁੱਦੇ ਨੂੰ ਭਰੋਸੇ ਦੇ ਵੋਟ ਵਿੱਚ ਬਦਲ ਦਿੱਤਾ ਜਾਵੇ| ਪਰ ਲਿਬਰਲ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਕੰਜ਼ਰਵੇਟਿਵਾਂ ਵੱਲੋਂ ਲਿਆਂਦੇ ਮਤੇ ਨੂੰ ਭਰੋਸੇ ਦਾ ਮੁੱਦਾ ਦੱਸ ਕੇ ਇਹੀ ਢੰਗ ਤਰੀਕਾ ਅਪਣਾਇਆ ਗਿਆ ਹੈ|
ਸਰਕਾਰ ਨੂੰ ਭਾਵੇਂ ਉਸ ਮੁੱਦੇ ਉੱਤੇ ਭਰੋਸੇ ਦਾ ਵੋਟ ਹਾਸਲ ਹੋ ਗਿਆ ਹੈ ਪਰ ਸਾਰੀਆਂ ਪਾਰਟੀਆਂ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਉੱਤੇ ਇਹ ਦੋਸ਼ ਲਾਇਆ ਗਿਆ ਕਿ ਉਨ੍ਹਾਂ ਵੱਲੋਂ ਜਾਣਬੁੱਝ ਕੇ ਕੰਜ਼ਰਵੇਟਿਵਾਂ ਵੱਲੋਂ ਲਿਆਂਦੇ ਮਤੇ ਨੂੰ ਭਰੋਸੇ ਦੇ ਵੋਟ ਨਾਲ ਜੋੜਿਆ ਗਿਆ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ