Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਭਾਰਤੀ ਮੂਲ ਦੇ ਵਿਦੇਸ਼ੀ ਨਾਗਰਿਕਾਂ ਉੱਤੇ ਭਾਰਤ ਆਉਣ ਦੀ ਰੋਕ ਖਤਮ

October 23, 2020 10:12 AM

* ਕੋਰੋਨਾ ਕਾਰਨ ਲਾਈਆਂ ਵੀਜ਼ਾ ਰੋਕਾਂ ਭਾਰਤ ਸਰਕਾਰ ਨੇ ਹਟਾਈਆਂ

ਨਵੀਂ ਦਿੱਲੀ, 22 ਅਕਤੂਬਰ, (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੀ ਮਾਰ ਵਧਦੀ ਵੇਖਣ ਦੇ ਬਾਅਦ ਭਾਰਤਸਰਕਾਰ ਨੇ ਮਾਰਚ ਵਿੱਚ ਵਿਦੇਸ਼ੀ ਨਾਗਰਿਕਾਂ ਦੇ ਭਾਰਤ ਆਉਣ ਉੱਤੇ ਪਾਬੰਦੀਆਂ ਲਾ ਦਿੱਤੀਆਂ ਸਨ, ਜਿਨ੍ਹਾਂ ਵਿੱਚ ਭਾਰਤੀ ਮੂਲ ਦੇ ਹੋਰਨਾਂ ਦੇਸ਼ਾਂ ਦੇ ਨਾਗਰਿਕ ਵੀ ਸ਼ਾਮਲ ਸਨ। ਅੱਠ ਮਹੀਨਿਆਂ ਪਿੱਛੋਂਅੱਜ ਭਾਰਤ ਸਰਕਾਰ ਨੇ ਕੁਝ ਚੋਣਵੇਂ ਵਰਗ ਛੱਡ ਕੇ ਹੋਰ ਹਰ ਕਿਸਮ ਦੇ ਵੀਜ਼ੇ ਬਹਾਲ ਕਰਨ ਦਾ ਐਲਾਨ ਕੀਤਾ ਹੈ। ਗ੍ਰਹਿ ਮੰਤਰਾਲੇ ਇਸ ਬਾਰੇ ਕਿਹਾ ਹੈ ਕਿ ਇਲੈਕਟ੍ਰਾਨਿਕ ਵੀਜ਼ਾ, ਟੂਰਿਸਟ ਵੀਜ਼ਾ ਤੇ ਮੈਡੀਕਲ ਵੀਜ਼ਾ ਛੱਡ ਕੇ ਬਾਕੀ ਸਾਰੇ ਵੀਜ਼ੇ ਤੁਰੰਤ ਬਹਾਲ ਕੀਤੇ ਜਾ ਰਹੇ ਹਨ।
ਇਸ ਬਾਰੇ ਭਾਰਤ ਦੇ ਗ੍ਰਹਿ ਮੰਤਰਾਲੇ ਦੇ ਬਿਆਨ ਅਨੁਸਾਰ ਕੁਝ ਪਾਬੰਦੀਸ਼ੁਦਾ ਵਰਗਾਂ ਨੂੰ ਛੱਡ ਕੇ ਭਾਰਤੀ ਮੂਲ ਦੇ ਸਾਰੇ ਵਿਦੇਸ਼ੀ ਨਾਗਰਿਕਾਂ (ਜਿਨ੍ਹਾਂ ਕੋਲ ਓ ਸੀ ਆਈ ਕਾਰਡ ਹੈ) ਅਤੇ ਭਾਰਤੀ ਮੂਲ ਦੇ ਲੋਕਾਂ (ਜਿਨ੍ਹਾਂ ਦੇ ਕੋਲ ਓ ਸੀ ਆਈ ਕਾਰਡ ਹੈ)ਨੂੰ ਕਿਸੇ ਵੀ ਕਾਰਨ ਦੇ ਲਈ ਭਾਰਤ ਯਾਤਰਾ ਦੀ ਖੁੱਲ੍ਹ ਦੇ ਦਿੱਤੀ ਗਈ ਹੈ।ਮੰਤਰਾਲੇ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ਵਿੱਚ ਸਰਕਾਰ ਨੇ ਫ਼ਰਵਰੀ 2020 ਤੋਂ ਕੌਮਾਂਤਰੀ ਯਾਤਰੀਆਂ ਦੀ ਆਵਾਜਾਈ ਰੋਕਣ ਦੇ ਕਦਮ ਚੁੱਕੇ ਸਨ, ਇਸ ਵਕਤ ਸਰਕਾਰ ਨੇ ਭਾਰਤ ਵਿੱਚ ਆਉਣ ਜਾਂ ਏਥੋਂ ਬਾਹਰ ਜਾਣ ਦੇ ਚਾਹਵਾਨ ਓ ਸੀ ਆਈ ਅਤੇ ਪੀ ਓ ਆਈ ਕਾਰਡ ਵਾਲੇ ਲੋਕਾਂ ਲਈ ਵੀਜ਼ਾ ਤੇ ਯਾਤਰਾ ਕਰਨ ਦੀਆਂ ਪਾਬੰਦੀਆਂ ਵਿੱਚ ਪੜਾਅ-ਵਾਰ ਛੋਟਾਂ ਦੇਣ ਦਾ ਫ਼ੈਸਲਾ ਕਰ ਲਿਆ ਹੈ।ਇਨ੍ਹਾਂ ਛੋਟਾਂਵਿੱਚ ਸਰਕਾਰ ਨੇ ਇਲੈਕਟ੍ਰਾਨਿਕ ਵੀਜ਼ਾ, ਟੂਰਿਸਟ ਵੀਜ਼ਾ ਅਤੇ ਮੈਡੀਕਲ ਵੀਜ਼ਾ ਨੂੰ ਛੱਡ ਕੇ ਬਾਕੀ ਸਾਰੇ ਮੌਜੂਦਾ ਵੀਜ਼ਾ ਤੁਰੰਤ ਬਹਾਲ ਕਰਨ ਦਾ ਫ਼ੈਸਲਾ ਕੀਤਾ ਹੈ। ਜੇ ਅਜਿਹੇ ਵੀਜ਼ੇ ਦੀ ਮਿਆਦ ਮੁੱਕ ਗਈ ਹੋਵੇ ਤਾਂ ਜਾਇਜ਼ ਕੈਟੇਗਰੀ ਦੇ ਤਾਜ਼ੇ ਵੀਜ਼ੇ ਭਾਰਤੀ ਮਿਸ਼ਨ ਤੋਂਫਿਰ ਲਏ ਜਾ ਸਕਦੇ ਹਨ ਤੇ ਮੈਡੀਕਲ ਇਲਾਜ ਲਈ ਭਾਰਤ ਆਉਣ ਦੇ ਚਾਹਵਾਨ ਵਿਦੇਸ਼ੀ ਨਾਗਰਿਕ ਆਪਣੇ ਮੈਡੀਕਲ ਅਟੈਂਡੈਂਟਸ ਸਮੇਤ ਮੈਡੀਕਲ ਵੀਜ਼ਾ ਲਈ ਨਵੇਂ ਸਿਰੇ ਤੋਂ ਅਰਜ਼ੀ ਦੇ ਸਕਦੇ ਹਨ।
ਭਾਰਤ ਸਰਕਾਰ ਦਾ ਇਹ ਤਾਜ਼ਾ ਫ਼ੈਸਲਾ ਵਿਦੇਸ਼ੀ ਨਾਗਰਿਕਾਂ ਨੂੰ ਕਾਰੋਬਾਰ, ਸੰਮੇਲਨ, ਰੋਜ਼ਗਾਰ, ਪੜ੍ਹਾਈ, ਖੋਜ, ਮੈਡੀਕਲ ਇਲਾਜ ਆਦਿ ਲਈ ਭਾਰਤ ਆਉਣ ਦੀ ਖੁੱਲ੍ਹ ਦੇਵੇਗਾ। ਇਸ ਦੌਰਾਨ ਸਰਕਾਰ ਨੇ ਸਾਰੇ ਓਸੀਆਈ ਅਤੇ ਪੀਆਈਓ ਕਾਰਡ ਵਾਲਿਆਂ ਤੇ ਹੋਰ ਸਾਰੇ ਵਿਦੇਸ਼ੀ ਨਾਗਰਿਕਾਂ ਨੂੰ ਹਵਾਈ ਜਾਂ ਸਮੁੰਦਰੀ ਰਸਤੇ ਯਾਤਰਾ ਲਈ ਅਧਿਕਾਰ ਦੀ ਖੁੱਲ੍ਹਦੇਣ ਦਾ ਫ਼ੈਸਲਾ ਕੀਤਾ ਹੈ। ਇਸ ਵਿੱਚ ‘ਵੰਦੇ ਭਾਰਤ` ਮਿਸ਼ਨ ਹੇਠ ਚੱਲਦੀਆਂ ਉਡਾਣਾਂ, ਏਅਰ ਟ੍ਰਾਂਸਪੋਰਟ ਬਬਲ ਅਰੇਂਜਮੈਂਟ ਤੇ ਸਹਿਰੀ ਹਵਾਬਾਜ਼ੀ ਮੰਤਰਾਲੇ ਦੀ ਆਗਿਆ ਨਾਲਸਾਰੀਆਂ ਨਾਨ-ਸ਼ਡਿਊਲਡ ਵਪਾਰਕ ਉਡਾਣਾਂ ਵੀ ਸ਼ਾਮਲ ਹਨ। ਉਂਜ ਸਰਕਾਰ ਨੇ ਇਹ ਕਿਹਾ ਹੈ ਕਿ ਅਜਿਹੇ ਸਾਰੇ ਲੋਕਾਂ ਨੂੰ ਕੁਆਰੰਟੀਨ ਅਤੇ ਸਿਹਤ ਤੇ ਕੋਵਿਡ ਨਾਲ ਸਬੰਧਤ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ