Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਚੀਨ ਦੇ ਕੱਟੜ ਵਿਰੋਧੀ ਕਹੇ ਜਾਂਦੇ ਟਰੰਪ ਦਾ ਚੀਨ ਵਿੱਚ ਹੀ ਵੱਡਾ ਕਾਰੋਬਾਰ

October 23, 2020 10:16 AM

* ਬੈਂਕ ਖਾਤਾ ਵੀ ਓਥੇ, ਟੈਕਸ ਵੀ ਚੀਨ ਨੂੰ ਭਰਿਐ

ਵਾਸ਼ਿੰਗਟਨ ਡੀ ਸੀ, 22 ਅਕਤੂਬਰ, (ਪੋਸਟ ਬਿਊਰੋ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕੋਰੋਨਾ ਵਾਇਰਸ ਦੇ ਕਾਰਨਲਗਾਤਾਰ ਚੀਨ ਦੀ ਆਲੋਚਨਾ ਕਰਦੇ ਰਹੇ ਹਨ, ਪਰ ਤਾਜ਼ਾ ਖ਼ਬਰ ਹੈ ਕਿ ਟਰੰਪ ਦਾ ਚੀਨ ਵਿੱਚ ਵੱਡਾ ਕਾਰੋਬਾਰ ਹੈ,ਓਥੇ ਬੈਂਕ ਖਾਤਾ ਵੀ ਹੈ ਅਤੇ ਉਸ ਨੇ ਚੀਨ ਸਰਕਾਰ ਨੂੰ ਕਾਰੋਬਾਰ ਦਾ ਟੈਕਸ ਵੀ ਭਰਿਆ ਹੋਇਆ ਹੈ।
ਨਿਊਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਡੋਨਾਲਡ ਟਰੰਪ ਨੇ ਮੰਨਿਆ ਹੈ ਕਿ ਇੱਕ ਚੀਨੀ ਬੈਂਕ ਵਿੱਚ ਉਨ੍ਹਾਂ ਦਾ ਖਾਤਾ ਹੈ, ਜਿਸ ਨੂੰ ‘ਟਰੰਪ ਇੰਟਰਨੈਸ਼ਨਲ ਹੋਟਲਜ਼ ਮੈਨੇਜਮੈਂਟ` ਚਲਾਉਂਦੀ ਹੈ। ਸਾਲ 2013 ਤੋਂ 2015 ਵਿੱਚ ਇਸ ਬੈਂਕ ਖਾਤੇ ਰਾਹੀਂ ਚੀਨ ਵਿੱਚ ਟਰੰਪ ਦੀ ਕੰਪਨੀ ਵੱਲੋਂ ਸਥਾਨਕ ਟੈਕਸਾਂ ਦਾ ਭੁਗਤਾਨ ਕੀਤਾ ਜਾਂਦਾ ਰਿਹਾ ਹੈ।ਇਸ ਬਾਰੇ ਡੋਨਾਲਡ ਟਰੰਪ ਦੇ ਬੁਲਾਰੇ ਨੇ ਕਿਹਾ ਕਿ ਏਸ਼ੀਆ ਵਿੱਚ ਹੋਟਲ ਉਦਯੋਗ ਨਾਲ ਜੁੜੇ ਸੌਦਿਆਂ ਦੇ ਲੈਣ-ਦੇਣ ਤੇ ਸਥਾਨਕ ਟੈਕਸ ਅਦਾ ਕਰਨ ਲਈ ਇਹ ਖਾਤਾ ਖੋਲ੍ਹਿਆ ਗਿਆ ਸੀ। ਇਸ ਖਾਤੇ ਨਾਲ ਉਹ ਸਾਰੇ ਲੈਣ-ਦੇਣ ਕੀਤੇ ਗਏ ਹਨ। ਇਸ ਤੋਂ ਇਲਾਵਾ ਇਸ ਦੀ ਹੋਰ ਕੋਈ ਵਰਤੋਂਨਹੀਂ ਕੀਤੀ ਗਈ।
ਵਰਨਣ ਯੋਗ ਹੈ ਕਿ ਡੋਨਾਲਡ ਟਰੰਪ ਦੇ ਟੈਕਸ ਰਿਕਾਰਡ ਤੋਂ ਉਨ੍ਹਾਂ ਦੇ ਇਸ ਬੈਂਕ ਖਾਤੇ ਦਾ ਪਤਾ ਲੱਗਾ ਹੈ, ਜਿਸ ਵਿੱਚ ਉਨ੍ਹਾਂ ਦੇ ਨਿੱਜੀਅਤੇ ਕੰਪਨੀ, ਦੋਵਾਂ ਦੇ ਮਾਇਕ ਵੇਰਵੇ ਸ਼ਾਮਲ ਸਨ। ਟਰੰਪ ਦੇ ਖਾਤਿਆਂ ਦੀ ਉਨ੍ਹਾਂ ਵੱਲੋਂ ਟੈਕਸ ਘੱਟ ਜਮ੍ਹਾ ਕਰਨ ਤੋਂ ਬਾਅਦ ਜਾਂਚ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਇਸ ਨਵੇਂ ਖਾਤੇ ਦਾ ਪਤਾ ਲੱਗਾ ਹੈ। ਸਾਲ 2016-17 ਵਿੱਚ ਜਦੋਂਡੋਨਾਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਬਣੇ ਸਨ ਤਾਂ ਉਨ੍ਹਾਂ ਕੇਂਦਰੀ ਟੈਕਸ ਵਜੋਂ ਸਿਰਫ਼ 750 ਅਮਰੀਕੀ ਡਾਲਰ ਦਾ ਭੁਗਤਾਨ ਕੀਤਾ ਸੀ। ਏਨਾ ਘੱਟ ਟੈਕਸ ਜਮ੍ਹਾ ਕਰਨ ਬਾਰੇ ਡੋਨਾਲਡ ਟਰੰਪ ਖ਼ੁਦ ਸਫ਼ਾਈ ਦੇ ਚੁੱਕੇ ਹਨ। ਟੈਕਸ ਬਚਾਉਣ ਪਿੱਛੇ ਉਨ੍ਹਾਂ ਦੀ ਦਲੀਲ ਸੀ ਕਿ ਉਨ੍ਹਾਂ ਨੇ ਸਾਰੇ ਨਿਯਮਾਂ ਦਾ ਫ਼ਾਇਦਾ ਲਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਟੈਕਸ ਘੱਟ ਜਮ੍ਹਾ ਕਰਾਉਣਾ ਪਿਆ। ਅਚਾਨਕ ਕੱਲ੍ਹ ਟਰੰਪ ਦੇ ਚੀਨੀ ਬੈਂਕ ਖਾਤੇ ਵਿੱਚੋਂ ਸਥਾਨਕ ਟੈਕਸਾਂ ਦੀ 1 ਲੱਖ 88 ਹਜ਼ਾਰ 561 ਅਮਰੀਕੀ ਡਾਲਰ ਦੀ ਅਦਾਇਗੀ ਦਾ ਪਤਾ ਓਦੋਂ ਲੱਗਾ ਹੈ, ਜਦੋਂ ਅਮਰੀਕਾ ਵਿੱਚ ਤਿੰਨ ਨਵੰਬਰ ਨੂੰ ਰਾਸ਼ਟਰਪਤੀ ਦੀ ਚੋਣ ਹੋਣ ਵਾਲੀ ਹੈ। ਇਸ ਚੋਣ ਵਾਸਤੇ ਪ੍ਰਚਾਰ ਕਰਦਿਆਂ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਵਿਰੋਧੀ ਉਮੀਦਵਾਰ ਜੋਅ ਬਾਇਡੇਨ ਅਤੇ ਚੀਨ ਬਾਰੇ ਬਾਇਡੇਨ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ ਕਰਦੇ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ