Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਥੌਰਨਹਿੱਲ ਵਿੱਚ ਵਿਅਕਤੀ ਨੂੰ ਮਾਰੀ ਗਈ ਗੋਲੀ, ਇੱਕ ਹਿਰਾਸਤ ਵਿੱਚ

October 23, 2020 05:08 PM

ਥੌਰਨਹਿੱਲ, 23 ਅਕਤੂਬਰ (ਪੋਸਟ ਬਿਊਰੋ) : ਥੌਰਨਹਿੱਲ ਵਿੱਚ ਬੀਤੀ ਰਾਤ ਵਾਪਰੇ ਗੋਲੀਕਾਂਡ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਤੇ ਇੱਕ ਹੋਰ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ|
ਐਮਰਜੰਸੀ ਅਮਲੇ ਨੂੰ ਪ੍ਰੌਕਟਰ ਐਂਡ ਹੈਂਡਰਸਨ ਨੇੜੇ ਸੁæੱਕਰਵਾਰ ਰਾਤੀਂ 1:00 ਵਜੇ ਤੋਂ ਠੀਕ ਪਹਿਲਾਂ ਸੱਦਿਆ ਗਿਆ|
ਪੁਲਿਸ ਨੇ ਦੱਸਿਆ ਕਿ ਜਿਸ ਵਿਅਕਤੀ ਨੂੰ ਗੋਲੀ ਲੱਗੀ ਸੀ ਉਸ ਨੂੰ ਸਰਜਰੀ ਲਈ ਲਿਜਾਇਆ ਗਿਆ| ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ| ਪੁਲਿਸ ਦਾ ਮੰਨਣਾ ਹੈ ਕਿ ਇਹ ਇਸ ਵਿਅਕਤੀ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਹੈ|
ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਇੱਕ ਮਸ਼ਕੂਕ ਨੂੰ ਹਿਰਾਸਤ ਵਿੱਚ ਲਿਆ ਗਿਆ| ਪੁਲਿਸ ਅਧਿਕਾਰੀ ਦੂਜੇ ਮਸ਼ਕੂਕ ਦੀ ਭਾਲ ਕਰ ਰਹੇ ਹਨ| ਪੁਲਿਸ ਨੇ ਆਖਿਆ ਕਿ ਜਨਤਾ ਨੂੰ ਕਿਸੇ ਕਿਸਮ ਦਾ ਕੋਈ ਖਤਰਾ ਨਹੀਂ ਹੈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ