Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਅਮਰੀਕੀ ਅਧਿਕਾਰੀਆਂ ਵੱਲੋਂ ਇਰਾਨ ਉੱਤੇ ਵੋਟਰਾਂ ਨੂੰ ਭੜਕਾਊ ਈ-ਮੇਲਾਂ ਭੇਜਣ ਦੇ ਦੋਸ਼

October 23, 2020 09:44 PM

ਵਾਸ਼ਿੰਗਟਨ, 23 ਅਕਤੂਬਰ (ਪੋਸਟ ਬਿਊਰੋ)- ਅਮਰੀਕੀ ਅਧਿਕਾਰੀਆਂ ਨੇ ਇਰਾਨ ਉੱਤੇ ਡੈਮੋਕ੍ਰੇਟਿਕ ਵੋਟਰਾਂ ਨੂੰ ਕਈ ਰਾਜਾਂ ਵਿੱਚ ਭੜਕਾਊ ਈ-ਮੇਲਾਂ ਭੇਜਣ ਦੇ ਦੋਸ਼ ਲਾਏ ਹਨ, ਜਿਨਾਂ ਦਾ ਮਕਸਦ ਵੋਟਰਾਂ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੱਕ ਵਿੱਚ ਵੋਟ ਪਾਉਣ ਲਈ ਡਰਾਉਣਾ ਜਾਪਦਾ ਹੈ। ਇਸ ਪ੍ਰਕਿਰਿਆ ਦੌਰਾਨ ਅਧਿਕਾਰੀਆਂ ਨੇ ਇਰਾਨ ਵੱਲ ਉਂਗਲ ਚੁੱਕਣ ਸਬੰਧੀ ਕੋਈ ਸਪੱਸ਼ਟ ਸਬੂਤ ਨਹੀਂ ਦਿੱਤੇ।
ਅਸਲ ਵਿੱਚ ਅਮਰੀਕੀ ਅਧਿਕਾਰੀਆਂ ਨੇ ਕਾਹਲੀ ਵਿੱਚ ਸੱਦੀ ਪ੍ਰੈਸ ਕਾਨਫਰੰਸ ਵਿੱਚ ਇਹ ਦੋਸ਼ ਲਾਏ ਅਤੇ ਇਸ ਮੌਕੇ ਅਮਰੀਕਾ ਸਰਕਾਰ ਦੇ ਚੀਫ ਖੁਫੀਆ ਅਧਿਕਾਰੀ ਜੌਹਨ ਰਾਟਕਲਿਫ ਨੇ ਕਿਹਾ, ‘ਇਹ ਕਾਰਵਾਈਆਂ ਨਿਰਾਸ਼ ਹੋਏ ਦੁਸ਼ਮਣਾਂ ਵੱਲੋਂ ਕੀਤੀਆਂ ਕੋਸ਼ਿਸ਼ਾਂ ਹਨ।` ਐਫ ਬੀ ਆਈ ਦੇ ਨਿਰਦੇਸ਼ਕ ਕ੍ਰਿਸ ਰ੍ਰੇਅ ਨਾਲ ਕੀਤੀ ਪ੍ਰੈਸ ਕਾਨਫਰੰਸ ਮੌਕੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਮਰੀਕਾ ਦੀਆਂ 2020 ਦੀਆਂ ਚੋਣਾਂ ਵਿੱਚ ਦਖਲ ਦੇਣ ਵਾਲੇ ਕਿਸੇ ਵੀ ਵਿਦੇਸ਼ੀ ਦੇਸ਼ ਉਪਰ ਅਮਰੀਕਾ ਵੱਲੋਂ ਜੁਰਮਾਨੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਚੋਣਾਂ ਦੀ ਨਿਰਪੱਖਤਾ ਅਜੇ ਕਾਇਮ ਹੈ।
ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਰੂਸ ਅਤੇ ਇਰਾਨ ਨੇ ਵੋਟਰਾਂ ਦੀ ਰਜਿਸਟਰੇਸ਼ਨ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਰਾਨ ਨੇ ਇਸ ਜਾਣਕਾਰੀ ਨੂੰ ਭੜਕਾਊ ਈ-ਮੇਲਾਂ ਲਈ ਵਰਤਿਆ। ਰ੍ਰੇਅ ਅਤੇ ਰਾਟਕਲਿਫ ਨੇ ਇਰਾਨ ਨਾਲ ਸਬੰਧਤ ਈ-ਮੇਲਾਂ ਬਾਰੇ ਵੇਰਵੇ ਨਹੀਂ ਦਿੱਤੇ, ਪਰੰਤੂ ਇਸ ਮਾਮਲੇ ਤੋਂ ਜਾਣੂ ਅਧਿਕਾਰੀਆਂ ਨੇ ਕਿਹਾ ਕਿ ਅਮਰੀਕਾ ਦੇ ਘੱਟੋ-ਘੱਟ ਚਾਰ ਸੂਬਿਆਂ ਵਿੱਚ ਡੈਮੋਕ੍ਰੇਟਿਕ ਵੋਟਰਾਂ ਨੂੰ ਤਹਿਰਾਨ ਵੱਲੋਂ ਸੁਨੇਹੇ ਭੇਜੇ ਗਏ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ