Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਤਾਈਵਾਨ ਨੂੰ ਅਮਰੀਕੀ ਹਥਿਆਰਾਂ ਦੀ ਮਨਜ਼ੂਰੀ ਉਤੇ ਚੀਨ ਫਿਰ ਭੜਕਿਆ

October 23, 2020 09:48 PM

ਵਾਸ਼ਿੰਗਟਨ, 22 ਅਕਤੂਬਰ (ਪੋਸਟ ਬਿਊਰੋ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਤਾਈਵਾਨ ਲਈ 1 ਅਰਬ ਡਾਲਰ ਤੋਂਵੱਧ ਆਧੁਨਿਕ ਹਥਿਆਰਾਂ ਦੀ ਵਿਕਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ।ਗ੍ਰਹਿ ਮੰਤਰਾਲੇ ਨੇ ਐਲਾਨ ਕੀਤਾ ਕਿ ਉਹ ਤਾਈਵਾਨ ਨੂੰ ਸੈਂਸਰ, ਮਿਜ਼ਾਈਲ, ਤੋਪਾਂ ਵੇਚੇਗਾ। ਇਸ ਦੇ ਨਾਲ ਜਨਰਲ ਐਟਾਮਿਕਸ ਦੇ ਬਣਾਏ ਡਰੋਨ ਅਤੇ ਬੋਇੰਗ ਦੇ ਬਣਾਏ ਲੈਂਡ ਬੇਸਡ ਹਾਰਪੂਨ ਐਂਟੀਸ਼ਿੱਪ ਮਿਜ਼ਾਈਲਾਂ ਲਈ ਜਲਦੀ ਹੀ ਅਮਰੀਕਾ ਦੀ ਪਾਰਲੀਮੈਂਟਤੋਂ ਨੋਟੀਫਿਕੇਸ਼ਨ ਆਉਣ ਦੀ ਗੱਲ ਚੱਲ ਰਹੀ ਹੈ।
ਤਾਈਵਾਨ ਆਪਣੇ ਸਮੁੰਦਰੀ ਤੱਟਾਂ ਦੀ ਸੁਰੱਖਿਆ ਨੂੰ ਹੋਰ ਵੱਧ ਮਜ਼ਬੂਤ ਕਰਨਾ ਚਾਹੁੰਦਾ ਹੈ। ਹਾਰਪੂਰਨ ਐਂਟੀਸ਼ਿੱਪ ਮਿਜ਼ਾਈਲਾਂ ਇਸ ਵਿੱਚ ਵੱਡੀ ਭੂਮਿਕਾ ਨਿਭਾ ਸਕਦੀਆਂ ਹਨ। ਅਮਰੀਕਾ ਦੇ ਇਸ ਕਦਮ ਤੋਂ ਚੀਨ ਭੜਕ ਪਿਆ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਇਸ ਗੱਲ ਦਾ ਚੀਨੀ-ਅਮਰੀਕੀ ਰਿਸ਼ਤਿਆਂ ਉੱਤੇ ਡੂੰਘਾ ਅਸਰ ਪਵੇਗਾ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਜਿਯਾਨ ਨੇ ਰੋਜ਼ਾਨਾ ਬ੍ਰੀਫਿੰਗ `ਚ ਇਸ ਮੁੱਦੇ `ਤੇ ਬਿਆਨ ਦਿੱਤਾ। ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਆਉਂਦੇ ਸਮੇਂ `ਚ ਚੀਨ ਇਸ ਦਾ ਢੁਕਵਾਂ ਜਵਾਬ ਦੇਵੇਗਾ। ਇਸ ਦੌਰਾਨ ਤਾਈਵਾਨ ਨੇ ਕਿਹਾ ਹੈ ਕਿ ਉਹ ਚੀਨ ਨਾਲ ਹਥਿਆਰਾਂ ਦੀ ਦੌੜ ਵਿੱਚ ਸ਼ਾਮਲ ਨਹੀਂ ਹੋਣਾ ਚਾਹੁੰਦਾ, ਪਰ ਉਸ ਨੂੰ ਆਪਣੇ ਦੇਸ਼ ਲਈ ਭਰੋਸੇਮੰਦ ਮਾਰੂ ਸਮਰੱਥਾ ਵਾਲੇ ਹਥਿਆਰਾਂ ਦੀ ਲੋੜ ਹੈ। ਅਮਰੀਕਾ ਵੱਲੋਂ ਹਥਿਆਰਾਂ ਦੀ ਵਿਕਰੀ ਨੂੰ ਮਨਜ਼ੂਰੀ ਮਿਲਣ ਪਿੱਛੋਂ ਤਾਈਵਾਨ ਦੇ ਰੱਖਿਆ ਮੰਤਰੀ ਯੇ ਡੇ ਫਾ ਨੇ ਇਹ ਗੱਲ ਕਹੀ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ