Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਜੁਲਾਈ-ਸਤੰਬਰ ਵਿੱਚ ਭਾਰਤ ਵਿੱਚ 5 ਕਰੋੜ ਸਮਾਰਟ ਫੋਨ ਵਿਕੇ

October 23, 2020 09:49 PM

ਨਵੀਂ ਦਿੱਲੀ, 23 ਅਕਤੂਬਰ (ਪੋਸਟ ਬਿਊਰੋ)- ਲਾਕਡਾਊਨ ਤੋਂ ਬਾਅਦ ਭਾਰਤ ਵਿੱਚ ਸਮਾਰਟ ਫੋਨ ਬਾਜ਼ਾਰ ਵਿੱਚ ਮੁੜ ਸੁਧਾਰ ਦਿਖਾਈ ਦੇ ਰਿਹਾ ਹੈ। ਸਾਲ 2020 ਦੀ ਤੀਜੀ ਤਿਮਾਹੀ (ਜੁਲਾਈ-ਸਤੰਬਰ) ਵਿੱਚ ਇਨ੍ਹਾਂ ਦੀ ਵਿਕਰੀ ਅੱਜ ਤੱਕ ਦੇ ਸਭ ਤੋਂ ਉਚੇ ਪੱਧਰ ਯਾਨੀ ਪੰਜ ਕਰੋੜ `ਤੇ ਪੁੱਜ ਗਈ ਹੈ।
ਇਸ ਦੌਰਾਨ ਬਾਜ਼ਾਰ `ਚ ਸਾਰੀਆਂ ਚੀਨੀ ਕੰਪਨੀਆਂ ਦੀ ਕੁਲ 76 ਫੀਸਦੀ ਹਿੱਸੇਦਾਰੀ ਰਹੀ। ਬਾਜ਼ਾਰ ਦੇ ਅੰਕੜੇ ਲੈਣ ਵਾਲੀ ਕੰਪਨੀ ਕੈਨਾਲਿਸ ਦੀ ਰਿਪੋਰਟ ਮੁਤਾਬਕ ਚੋਟੀ ਦੀਆਂ ਪੰਜ ਮੋਬਾਈਲ ਫੋਨ ਕੰਪਨੀਆਂ ਸ਼ਿਓਮੀ, ਸੈਮਸੰਗ, ਵੀਵੋ, ਰਿਅਲਮੀ ਅਤੇ ਓਪੋ ਦੀ ਵਿਕਰੀ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੀ ਤੁਲਨਾ `ਚ ਵਾਧਾ ਦਰਜ ਕੀਤਾ ਗਿਆ ਹੈ। ਕੈਨਾਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ 2020 ਦੀ ਤੀਜੀ ਤਿਮਾਹੀ `ਚ ਦੇਸ਼ `ਚ ਸਮਾਰਟ ਫੋਨ ਦੀ ਵਿਕਰੀ 8 ਫੀਸਦੀ ਵਧ ਕੇ ਪੰਜ ਕਰੋੜ ਤਕ ਪੁੱਜ ਗਈ। ਪਿਛਲੇ ਸਾਲ ਇਸੇ ਤਿਮਾਹੀ ਵਿੱਚ ਇਹ 4.62 ਕਰੋੜ ਸੀ। ਇਹ ਦੇਸ਼ `ਚ ਕਿਸੇ ਇੱਕ ਤਿਮਾਹੀ ਵਿੱਚ ਸਮਾਰਟ ਫੋਨ ਦੀ ਵਿਕਰੀ ਦਾ ਸਭ ਤੋਂ ਉਚਾ ਪੱਧਰ ਹੈ। ਸ਼ਿਓਮੀ 26.1 ਫੀਸਦੀ ਦੇ ਨਾਲ ਬਾਜ਼ਾਰ ਹਿੱਸੇਦਾਰੀ ਵਿੱਚ ਚੋਟੀ `ਤੇ ਰਹੀ। ਕੰਪਨੀ ਨੇ 1.31 ਕਰੋੜ ਫੋਨ ਵੇਚੇ। ਸੈਮਸੰਗ ਨੇ ਵੀਵੋ ਨੂੰ ਪਛਾੜਦੇ ਹੋਏ ਦੂਜਾ ਸਥਾਨ ਹਾਸਲ ਕੀਤਾ। ਕੰਪਨੀ ਨੇ 1.02 ਕਰੋੜ ਫੋਨ ਦੀ ਵਿਕਰੀ ਦੇ ਨਾਲ 20.4 ਫੀਸਦੀ ਬਾਜ਼ਾਰ ਹਿੱਸੇਦਾਰੀ ਹਾਸਲ ਕੀਤੀ। ਇਸ ਤੋਂ ਬਾਅਦ ਵੀਵੋ ਦੀ 88 ਲੱਖ ਫੋਨ ਦੀ ਵਿਕਰੀ ਦੇ ਨਾਲ 17.6 ਫੀਸਦੀ, ਰੀਅਲਮੀ ਦੀ 87 ਲੱਖ ਦੇ ਨਾਲ 17.4 ਫੀਸਦੀ ਅਤੇ ਓਪੋ ਦੀ 61 ਲੱਖ ਸਮਾਰਟ ਫੋਨ ਦੀ ਵਿਕਰੀ ਦੇ ਨਾਲ 12.1 ਫੀਸਦੀ ਹਿੱਸੇਦਾਰੀ ਰਹੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ