Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ

October 23, 2020 09:52 PM

ਮਲੋਟ, 23 ਅਕਤੂਬਰ (ਪੋਸਟ ਬਿਊਰੋ)- ਮਲੋਟ ਤੋਂ ਮੁਕਤਸਰ ਸਾਹਿਬ ਸੜਕ `ਤੇ ਪਿੰਡ ਔਲਖ ਵਿਖੇ ਬਾਅਦ ਦੁਪਹਿਰ ਮੁਕਤਸਰ ਸਾਹਿਬ ਦੀ ਬਰਕੰਦੀ ਰੋਡ ਦੇ ਵਾਸੀ ਨੌਜਵਾਨ ਦੀ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਹੱਤਿਆ ਕਰ ਦਿੱਤੀ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਮੁਕਤਸਰ ਸਾਹਿਬ ਦਾ ਵਸਨੀਕ ਰਣਜੀਤ ਸਿੰਘ ਰਾਣਾ ਆਪਣੀ ਗਰਭਵਤੀ ਪਤਨੀ ਨਾਲ ਪਿੰਡ ਔਲਖ ਵਿਖੇ ਡਾਕਟਰੀ ਜਾਂਚ ਕਰਾਉਣ ਆਇਆ ਸੀ। ਜਦੋਂ ਕਾਰ ਆ ਕੇ ਸੜਕ `ਤੇ ਰੁਕੀ ਤਾਂ ਉਸੇ ਵੇਲੇ ਉਥੇ ਖੜੇ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਰਣਜੀਤ ਸਿੰਘ ਰਾਣਾ ਦੀ ਹੱਤਿਆ ਕਰ ਦਿੱਤੀ। ਵਾਰਦਾਤ ਸਮੇਂ ਮ੍ਰਿਤਕ ਦੀ ਪਤਨੀ ਹਸਪਤਾਲ ਅੰਦਰ ਦਾਖ਼ਲ ਹੋ ਚੁੱਕੀ ਸੀ। ਪਤਾ ਲੱਗਾ ਹੈ ਕਿ ਰਾਣਾ ਨੂੰ 15 ਗੋਲੀਆਂ ਮਾਰੀਆਂ ਗਈਆਂ, ਜਿਸ ਕਰਕੇ ਉਸ ਦੀ ਮੌਕੇ ਉਤੇ ਮੌਤ ਹੋ ਗਈ। ਮ੍ਰਿਤਕ ਦੇ ਕੋਲੋਂ ਵੀ ਇੱਕ ਪਿਸਤੌਲ ਮਿਲਿਆ ਹੈ, ਜਿਸ ਦਾ ਉਸ ਨੂੰ ਚਲਾਉਣ ਦਾ ਮੌਕਾ ਨਹੀਂ ਮਿਲ ਸਕਿਆ ਅਤੇ ਹਮਲਾਵਰ ਉਸ ਨੂੰ ਮਾਰ ਕੇ ਫਰਾਰ ਹੋ ਗਏ।
ਹਸਪਤਾਲ ਦੇ ਡਾ. ਗੌਰਵ ਅਸੀਜਾ ਅਨੁਸਾਰ ਮ੍ਰਿਤਕ ਦੀ ਪਤਨੀ ਚਾਰ ਮਹੀਨੇ ਦੀ ਗਰਭਵਤੀ ਹੈ ਤੇ ਕੱਲ੍ਹ ਤੀਜੀ ਵਾਰ ਉਹ ਜਾਂਚ ਲਈ ਆਏ ਸਨ ਕਿ ਇਹ ਘਟਨਾ ਵਾਪਰ ਗਈ। ਇਸ ਦੀ ਸੂਚਨਾ ਮਿਲਣ `ਤੇ ਂਐਸ ਪੀ ਰਾਜਪਾਲ ਸਿੰਘ ਹੁੰਦਲ ਮੌਕੇ ਉਤੇ ਪੁੱਜੇ ਅਤੇ ਸੀ ਸੀ ਟੀ ਵੀ ਰਾਹੀਂ ਕੇਸ ਦੀ ਜਾਂਚ ਕੀਤੀ। ਦੱਸਿਆ ਗਿਆ ਹੈ ਕਿ ਰਣਜੀਤ ਸਿੰਘ ਰਾਣਾ ਉੱਤੇ ਵੀ ਸ਼ਰਾਬ ਵੇਚਣ, ਲੜਾਈਆਂ ਕਰਨ ਤੋਂ ਇਲਾਵਾ ਨਸ਼ੀਲੀਆਂ ਗੋਲੀਆਂ ਦਾ ਇੱਕ ਕੇਸ ਦਰਜ ਹੋਇਆ ਸੀ, ਜਿਸ ਵਿੱਚ ਉਹ ਕਰੀਬ ਪੌਣੇ ਦੋ ਸਾਲ ਜੇਲ੍ਹ ਵਿੱਚ ਰਹਿ ਕੇ ਆਇਆ ਸੀ। ਮ੍ਰਿਤਕ ਦੀ ਮਾਂ ਮਨਜੀਤ ਕੌਰ ਦਾ ਕਹਿਣਾ ਹੈ ਕਿ ਪੁਲਸ ਨੇ ਪਹਿਲਾਂ ਝੂਠਾ ਕੇਸ ਪਾਇਆ ਸੀ, ਜਿਸ ਤੋਂ ਉਹ ਬਰੀ ਹੋ ਗਿਆ ਸੀ। ਪੱਤਰਕਾਰਾਂ ਨੂੰ ਮਨਜੀਤ ਕੌਰ ਨੇ ਦੱਸਿਆ ਕਿ ਉਸ ਦਾ ਇੱਕ ਪੁੱਤਰ ਜਿੰਮੀ, ਜੋ ਕਬੱਡੀ ਖਿਡਾਰੀ ਸੀ ਸਵਾ ਚਾਰ ਸਾਲ ਪਹਿਲਾਂ ਦਬੜੀਖਾਨੇ ਕੋਲ ਗੈਂਗਸਟਰ ਦਵਿੰਦਰ ਬੰਬੀਹਾ ਦੇ ਭੁਲੇਖੇ ਮਾਰਿਆ ਗਿਆ ਸੀ। ਉਸ ਦਾ ਕਹਿਣਾ ਸੀ ਰਾਣੇ ਨੂੰ ਡਰ ਸੀ ਕਿ ਉਸ ਦਾ ਕਤਲ ਹੋ ਜਾਵੇਗਾ, ਇਸ ਕਰਕੇ ਉਸ ਨੇ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ, ਪਰ ਅਜੇ ਉਸ ਨੂੰ ਸੁਰੱਖਿਆ ਨਹੀਂ ਸੀ ਮਿਲੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ