Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਕੈਨੇਡਾ ਵਿੱਚ ਕੰਮ ਦਿਵਾਉਣ ਦੇ ਬਹਾਨੇ ਲੱਖਾਂ ਦੀ ਠੱਗੀ

October 23, 2020 09:53 PM

ਜਲੰਧਰ, 23 ਅਕਤੂਬਰ (ਪੋਸਟ ਬਿਊਰੋ)- ਕੈਨੇਡਾ ਵਿੱਚ ਇੱਕ ਰਿਸ਼ਤੇਦਾਰ ਦੇ ਘਰ ਕੰਮ ਦਿਵਾਉਣ ਦੇ ਬਹਾਨੇੇ ਟਰੈਵਲ ਏਜੰਟ ਨੇ 2 ਸੱਕੇ ਭਰਾਵਾਂ ਤੋਂ ਦੋ ਲੱਖ ਰੁਪਏ ਠੱਗ ਲਏ। ਪੀੜਤਾਂ ਨੇ ਸ਼ਿਕਾਇਤ ਦਿੱਤੀ ਤਾਂ ਜਾਂਚ ਆਰਥਿਕ ਅਪਰਾਧ ਸੈਲ ਨੇ ਕੀਤੀ ਅਤੇ ਟਰੈਵਲ ਏਜੰਟ ਦੇ ਖਿਲਾਫ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ।
ਪੁਲਸ ਦੀ ਜਾਂਚ ਰਿਪੋਰਟ ਮੁਤਾਬਕ ਲੋਹੀਆਂ ਖਾਸ ਦੇ ਵਾਰਡ ਨੰਬਰ 6 ਦਾ ਵਾਸੀ ਸ਼ਿਕਾਇਤ ਕਰਤਾ ਬਲਵਿੰਦਰ ਸਿੰਘ ਮਿਸਤਰੀ ਦਾ ਕੰਮ ਕਰਦਾ ਹੈ। ਜਨਵਰੀ 2019 ਵਿੱਚ ਉਹ ਸੁਲਤਾਨਪੁਰ ਲੋਧੀ ਵਿੱਚ ਬ੍ਰਿਜ ਮੋਹਨ ਨਾਂਅ ਦੇ ਇੱਕ ਵਿਅਕਤੀ ਦੇ ਘਰ ਕੰਮ ਕਰ ਰਿਹਾ ਸੀ। ਬ੍ਰਿਜ ਮੋਹਨ ਦੀ ਨਕੋਦਰ ਵਿੱਚ ਟਰੈਕਟਰ ਵਰਕਸ਼ਾਪ ਹੈ। ਉਸ ਨੇ ਉਸ ਨੂੰ ਕਿਹਾ ਕਿ ਸ਼ਾਹਕੋਟ ਦੇ ਪਿੰਡ ਸੋਹਲ ਜਗੀਰ ਦਾ ਨਿਰਮਲ ਸਿੰਘ ਟ੍ਰੈਵਲ ਏਜੰਟ ਹੈ। ਨਿਰਮਲ ਸਿੰਘ ਨੇ ਬ੍ਰਿਜ ਮੋਹਨ ਨੂੰ ਕਿਹਾ ਕਿ ਕੈਨੇਡਾ ਵਿੱਚ ਉਸ ਦੇ ਰਿਸ਼ਤੇਦਾਰ ਹਨ,ਉਨ੍ਹਾਂ ਨੂੰ ਕੈਨੇਡਾ ਵਿੱਚ ਕੰਮ ਲਈ ਆਦਮੀ ਚਾਹੀਦੈ, ਜੇ ਕੋਈ ਹੋਵੇ ਤਾਂ ਦੱਸਣਾ। ਬ੍ਰਿਜ ਮੋਹਨ ਨੇ ਇਸ ਬਾਰੇ ਬਲਵਿੰਦਰ ਨੂੰ ਦੱਸਿਆ। ਬਲਵਿੰਦਰ ਨੇ ਘਰ ਸਲਾਹ ਕਰ ਕੇ ਬ੍ਰਿਜ ਮੋਹਨ ਨੂੰ ਦੱਸਿਆ। ਬ੍ਰਿਜ ਮੋਹਨ ਨੇ ਨਿਰਮਲ ਨੂੰ ਦੁਕਾਨ ਵਿੱਚ ਬੁਲਾਇਆ ਤਾਂ ਨਿਰਮਲ ਨੇ ਬਲਵਿੰਦਰ ਨੂੰ ਕਿਹਾ ਕਿ 45 ਦਿਨ ਵਿੱਚ ਉਹ ਉਸ ਨੂੰ ਕੈਨੇਡਾ ਭਿਜਵਾ ਦੇਵੇਗਾ ਅਤੇ ਪ੍ਰਤੀ ਵਿਅਕਤੀ 16 ਲੱਖ ਲੱਗਣਗੇ। ਬਲਵਿੰਦਰ ਸਿੰਘ ਤੇ ਉਸ ਦੇ ਭਰਾ ਪਿਆਰਾ ਸਿੰਘ ਨੂੰ ਕੈਨੇਡਾ ਭੇਜਣ ਲਈ 32 ਲੱਖ ਵਿੱਚ ਸੌਦਾ ਹੋ ਗਿਆ। 12-12 ਲੱਖ ਰੁਪਏ ਪਹਿਲਾਂ ਦਿੱਤੇ ਜਾਣੇ ਸਨ। ਨਿਰਮਲ ਨੇ ਦੋਵਾਂ ਦੀ ਪਾਸਪੋਰਟ ਦੀ ਕਾਪੀ ਲੈ ਕੇ 1 ਲੱਖ ਰੁਪਏ ਮੰਗੇ। ਇਸ ਦੇ ਬਾਅਦ ਸੁਲਤਾਨਪੁਰ ਲੋਧੀ ਕਚਹਿਰੀ ਵਿੱਚ ਨਿਰਮਲ ਸਿੰਘ ਨੇ ਪੂਰੇ ਸੌਦੇ ਬਾਰੇ ਹਲਫੀਆ ਬਿਆਨ ਦਿੱਤਾ ਅਤੇ ਦੋ ਖਾਲੀ ਚੈਕ ਸਾਈਨ ਕਰ ਕੇ ਉਨ੍ਹਾਂਨੂੰ ਦੇ ਦਿੱਤੇ। ਕੁਝ ਦਿਨ ਬਾਅਦ ਨਿਰਮਲ ਨੇ ਦੋਵਾਂ ਦਾ ਲੁਧਿਆਣਾ ਤੋਂ ਮੈਡੀਕਲ ਕਰਵਾਇਆ ਅਤੇ ਫਿਰ ਇੱਕ ਲੱਖ ਰੁਪਏ ਲੈ ਕੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਵੀਜ਼ਾ ਲੱਗ ਜਾਏਗਾ। ਇਸ ਪਿੱਛੋਂ ਨਾ ਕੈਨੇਡਾ ਭੇਜਿਆ ਅਤੇ ਨਾ ਪੈਸੇ ਮੋੜੇ। ਜਦ ਉਨ੍ਹਾਂ ਨੇ ਨਿਰਮਲ ਦੇ ਦਿਤੇ ਚੈਕ ਬੈਂਕ ਵਿੱਚ ਲਗਾਏ ਤਾਂ ਉਹ ਬਾਊਂਸ ਹੋ ਗਏ, ਜਿਸ ਤੋਂ ਜ਼ਾਹਿਰ ਹੈ ਕਿ ਟ੍ਰੈਵਲ ਏਜੰਟ ਨੇ ਉਸ ਨਾਲ ਠੱਗੀ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ