Welcome to Canadian Punjabi Post
Follow us on

30

November 2020
ਪੰਜਾਬ

ਮੁਲਤਾਨੀ ਕੇਸ : ਪੰਜਾਬ ਦੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਅੱਗੇ ਪਈ

October 23, 2020 09:54 PM

ਐਸ ਏ ਐਸ ਨਗਰ (ਮੁਹਾਲੀ), 23 ਅਕਤੂਬਰ (ਪੋਸਟ ਬਿਊਰੋ)- ਚੰਡੀਗੜ੍ਹ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇ ਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਤੋਂ ਬਾਅਦ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲਸ ਦੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਕੱਲ੍ਹ ਮੁਲਤਵੀ ਕਰ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਬੀਤੀ 11 ਮਈ ਨੂੰ ਮੁਹਾਲੀ ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਅਤੇ ਅਦਾਲਤ ਨੇ ਸਾਬਕਾ ਡੀ ਜੀ ਪੀ ਨੂੰ ਹੁਕਮ ਦਿੱਤੇ ਸਨ ਕਿ ਉਹ ਪੁਲਸ ਜਾਂਚ ਵਿੱਚ ਸ਼ਾਮਲ ਹੋਵੇ ਅਤੇ ਅਦਾਲਤ ਨੂੰ ਦੱਸੇ ਬਿਨਾਂ ਘਰੋਂ ਬਾਹਰ ਨਾ ਜਾਵੇ, ਬਸ਼ਰਤੇ ਉਸ ਨੂੰ ਕੋਈ ਮੈਡੀਕਲ ਐਮਰਜੈਂਸੀ ਨਾ ਹੋਵੇ। ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਨੇ ਦੱਸਿਆ ਕਿ ਸੁਮੇਧ ਸੈਣੀ ਨੇ ਅਦਾਲਤ ਅਤੇ ਵਿਸ਼ੇਸ਼ ਜਾਂਚ ਟੀਮ ਨੂੰ ਦੱਸੇ ਬਿਨਾਂ ਆਪਣੇ ਘਰ ਤੋਂ ਗਾਇਬ ਹੋ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਇਸ ਬਾਰੇ ਪੰਜਾਬ ਸਰਕਾਰ ਵੱਲੋਂ ਸੈਣੀ ਦੀ ਜ਼ਮਾਨਤ ਰੱਦ ਕਰਾਉਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ।
ਵਰਨਣ ਯੋਗ ਹੈ ਕਿਜਦੋਂ ਸੈਣੀ ਦੇ ਗ੍ਰਿਫਤਾਰੀ ਵਾਰੰਟ ਜਾਰੀ ਹੋਣ ਵਾਲੇ ਸੀ ਤਾਂ ਉਹ ਜ਼ੈਡ ਪਲੱਸ ਸੁਰੱਖਿਆ ਛੱਡ ਕੇ ਆਪਣੇ ਘਰ ਤੋਂ ਅਚਾਨਕ ਰੂਪੋਸ਼ ਹੋ ਗਿਆ ਸੀ। ਉਸ ਵਕਤ ਦਿੱਤੀ ਪੰਜਾਬ ਸਰਕਾਰ ਦੀ ਅਰਜ਼ੀ ਉੱਤੇ ਕੱਲ੍ਹ ਮੁਹਾਲੀ ਅਦਾਲਤ ਵਿੱਚ ਸੁਣਵਾਈ ਹੋਣੀ ਸੀ, ਪਰ ਜੱਜ ਛੁੱਟੀ `ਤੇ ਹੋਣ ਕਾਰਨ ਜ਼ਮਾਨਤ ਰੱਦ ਕਰਵਾਉਣ ਦੀ ਸਰਕਾਰ ਦੀ ਅਰਜ਼ੀ `ਤੇ ਸੁਣਵਾਈ 27 ਅਕਤੂਬਰ ਤੱਕ ਅੱਗੇ ਟਲ ਗਈ ਹੈ। ਉਸੇ ਦਿਨ ਸੈਣੀ ਖਿਲਾਫ ਮਟੌਰ ਥਾਣੇ ਵਿੱਚ ਦਰਜ ਸਿ਼ਕਾਇਤ ਰੱਦ ਕਰਨ ਅਤੇ ਉਸ ਨੂੰ ਪੱਕੀ ਜ਼ਮਾਨਤ ਦੇਣ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਹੈ। ਅਦਾਲਤ ਨੇ ਸੈਣੀ ਦੀਜ਼ਮਾਨਤ ਮਨਜ਼ੂਰ ਕਰਨ ਸਮੇਂ ਇਹ ਵੀ ਹੁਕਮ ਦਿੱਤੇ ਸੀ ਕਿ ਉਹ ਜ਼ਮਾਨਤ ਸਮੇਂ ਦੌਰਾਨ ਕਿਸੇ ਨੂੰ ਧਮਕਾਉਣ ਜਾਂ ਲਾਲਚ ਦੇਣ ਦੀ ਕੋਸ਼ਿਸ਼ ਨਹੀਂ ਕਰਨਗੇ ਅਤੇ ਉਕਤ ਕੇਸ ਦੀ ਜਾਂਚ ਵਿੱਚ ਪੁਲਸ ਨੂੰ ਪੂਰਾ ਸਹਿਯੋਗ ਦੇਣਗੇ, ਪਰ ਸੈਣੀ `ਤੇ ਪੁਲਸ ਨੂੰ ਜਾਂਚ ਵਿੱਚ ਸਹਿਯੋਗ ਨਾ ਦੇਣ ਅਤੇ ਗਵਾਹਾਂ ਨੂੰ ਧਮਕਾਉਣ ਦੇ ਦੋਸ਼ ਵੀ ਲੱਗਦੇ ਰਹੇ ਹਨ।

Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਪਟਨ ਅਮਰਿੰਦਰ ਨੇ ਕਿਹਾ: ਕਾਲ ਰਿਕਾਰਡ ਜਾਰੀ ਕਰਨ ਕਰ ਕੇ ਖੱਟਰ ਦਾ ਪਾਖੰਡ ਜ਼ਾਹਰ ਹੋ ਗਿਐ
ਸ਼ੂਟਿੰਗ ਰੇਂਜ ਵਿੱਚ ਚੱਲੀ ਗੋਲੀ ਟਰੈਕਟਰ ਡਰਾਈਵਰ ਦੇ ਸਰੀਰ ਵਿੱਚੋਂ ਆਰ-ਪਾਰ ਹੋਈ
ਬਲਾਤਕਾਰ ਦਾ ਦੋਸ਼ੀ 10 ਸਾਲਾਂ ਬਾਅਦ ਯੂ ਕੇ ਭੇਜਿਆ ਜਾਵੇਗਾ
ਪੀ ਜੀ ਆਈ ਚੰਡੀਗੜ੍ਹ ਨੂੰ ਲਗਾਤਾਰ ਚੌਥੇ ਸਾਲ ਅੰਗ-ਦਾਨ ਵਿੱਚ ‘ਬੈਸਟ ਹਸਪਤਾਲ` ਦਾ ਐਵਾਰਡ
ਦਿੱਲੀ ਧਰਨੇ ਨੂੰ ਜਾਂਦੇ ਮਾਨਸਾ ਜ਼ਿਲੇ ਦੇ ਕਿਸਾਨ ਦੀ ਹਾਦਸੇ ਵਿੱਚ ਮੌਤ
ਵਾਲੀਬਾਲ ਦੀ ਸਾਬਕਾ ਨੈਸ਼ਨਲ ਕਪਤਾਨ ਮਨਪ੍ਰੀਤ ਵੱਲੋਂ ਖ਼ੁਦਕੁਸ਼ੀ
ਲੁੱਟ ਦੀ ਵਾਰਦਾਤ ਦੌਰਾਨ ਟੱਕਰ ਨਾਲ ਪਤੀ ਦੀ ਬਾਈਕ ਤੋਂ ਡਿੱਗੀ ਔਰਤ ਦੀ ਮੌਤ
ਬੈਂਕ ਦੀ ਕੈਸ਼ ਕ੍ਰੈਡਿਟ ਲਿਮਿਟ ਵਧਾਉਣ ਲਈ 1600 ਕਰੋੜ ਰੁਪਏ ਦੀ ਫਰਜ਼ੀ ਬਿਲਿੰਗ
ਮਿਊਂਸੀਪਲ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ, ਫਰਵਰੀ ਵਿਚ ਹੋਣਗੀਆਂ ਚੋਣਾਂ
ਕਿਸਾਨਾਂ 'ਤੇ ਹੋਏ ਤਸ਼ਦੱਦ ਵਿਰੁਧ ਢੀਂਡਸਾ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖਿਆ ਪੱਤਰ