Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

30 ਲੱਖ ਰੁਪਏ ਦੀ ਧੋਖਾਧੜੀ ਕਰ ਕੇ ਪੈਟਰੋਲ ਪੰਪ ਆਪਣੇ ਨਾਮ ਕਰਾਉਣ ਦਾ ਕੇਸ ਦਰਜ

October 25, 2020 02:36 AM

ਗੋਰਾਇਆ, 24 ਅਕਤੂਬਰ (ਪੋਸਟ ਬਿਊਰੋ)- ਇੱਕ ਵਿਅਕਤੀ ਵੱਲੋਂ 30 ਲੱਖ ਰੁਪਏ ਦੀ ਧੋਖਾਧੜੀ ਕਰ ਪੈਟਰੋਲ ਪੰਪ ਆਪਣੇ ਕਰਾਉਣ ਦੇ ਮਾਮਲੇ ਵਿੱਚ ਪੁਲਸ ਨੇ ਦੋਸ਼ੀ ਉੱਤੇ ਕੇਸ ਦਰਜ ਕੀਤਾ ਹੈ।
ਪਿੰਡ ਅੱਟਾ ਦੇ ਤਰਲੋਚਨ ਸਿੰਘ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦੀ ਪਤਨੀ ਚਰਨਜੀਤ ਕੌਰ ਨੇ ਸਾਲ 2016 ਵਿੱਚ ਪਾਰਟਨਸ਼ਿਪ ਵਿੱਚ ਜਸਪ੍ਰੀਤ ਸਿੰਘ ਨੇ ਹੱਥ ਰੁੜਕਾ ਰੋਡ ਬੁੰਡਾਲਾ ਵਿੱਚ ਫਤਿਹ ਐੱਚ ਪੀ ਫਿਲਿੰਗ ਸਟੇਸ਼ਨ ਸ਼ੁਰੂ ਕੀਤਾ ਸੀ, ਪਰ ਕਿਸੇ ਗੱਲ ਤੋਂ ਦੋਵਾਂ ਦਾ ਵਿਵਾਦ ਹੋ ਗਿਆ। ਜਸਪ੍ਰੀਤ ਸਿੰਘ ਨੇ ਰਾਜੀਨਾਮੇ ਵਿੱਚ 40 ਲੱਖ ਰੁਪਏ ਚਰਨਜੀਤ ਕੌਰ ਨੂੰ ਦੇਣਾ ਮੰਨਿਆ, ਪਰ ਪੇਮੇਂਟ ਨਹੀਂ ਦਿੱਤੀ। ਇਸੇ ਦੌਰਾਨ ਜਸਪ੍ਰੀਤ ਸਿੰਘ ਨੇ ਆਤਮ ਨਗਰ ਲੁਧਿਆਣਾ ਦੇ ਵਸਨੀਕ ਰੋਬਿਨ ਭੱਲਾ ਤੋਂ ਪੇਟਰੋਲ ਪੰਪ ਉਸ ਦੇ ਨਾਮ ਕਰਾਉਣ ਦੀ ਗੱਲ ਕੀਤੀ। 30 ਅਕਤੂਬਰ 2019 ਨੂੰ ਰੋਬਿਨ ਭੱਲਾ ਨੇ ਚਰਨਜੀਤ ਕੌਰ ਨੂੰ 15-15 ਲੱਖ ਰੁਪਏ ਦੇ ਦੋ ਚੈੱਕ ਦੇ ਦਿੱਤੇ, ਪਰ ਇਹ ਚੈਕ ਬੈਂਕ ਤੋਂ ਕੈਸ਼ ਨਹੀਂ ਹੋਏ। ਇਸ ਉੱਤੇ ਚਰਨਜੀਤ ਕੌਰ ਨੇ ਪੇਟਰੋਲ ਪੰਪ ਟ੍ਰਾਂਸਫਰ ਨਾ ਕਰਨ ਦੀ ਦਰਖਾਸਤ ਕੰਪਨੀ ਨੂੰ ਦੇ ਦਿੱਤੀ ਤੇ ਪੰਪ ਰੋਬਿਨ ਦੇ ਨਾਮ ਟ੍ਰਾਂਸਫਰ ਨਹੀਂ ਹੋਇਆ। ਫਿਰ ਦੋਵਾਂ ਪਾਰਟੀਆਂ ਦਾ ਦੁਬਾਰਾ ਸਮਝੌਤਾ ਹੋਇਆ ਅਤੇ ਚੈੱਕ ਇਸ ਵਾਰ ਫਿਰ ਕੈਸ਼ ਨਹੀਂ ਹੋਇਆ, ਪਰ ਪੈਟਰੋਲ ਪੰਪ ਰੋਬਿਨ ਭੱਲਾ ਦੇ ਨਾਮ ਉੱਤੇ ਟ੍ਰਾਂਸਫਰ ਹੋ ਗਿਆ ਜਿਸ ਨੂੰ ਉਹ ਚਲਾ ਰਿਹਾ ਹੈ। ਰੋਬਿਨ ਨੇ 30 ਲੱਖ ਰੁਪਏ ਦੇਣ ਦਾ ਝਾਂਸਾ ਦੇ ਕੇ ਪੈਟਰੋਲ ਪੰਪ ਆਪਣੇ ਨਾਮ ਕਰਵਾ ਲਿਆ। ਪੁਲਸ ਨੇ 10 ਅਕਤੂਬਰ ਨੂੰ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ, ਪਰ ਦੋਸ਼ੀ ਪੁਲਸ ਦੀ ਗ਼੍ਰਿਫਤ ਤੋਂ ਬਾਹਰ ਹੈ। ਤਰਲੋਚਨ ਸਿੰਘ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਵਾਸੀ ਅੱਠਾ ਦੇ ਖ਼ਿਲਾਫ਼ ਪੁਲਸ ਨੇ ਜੂਨ 2019 ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਸੀ। ਉਸਦੀ ਅਗੇਤੀ ਜਮਾਨਤ ਦੀ ਅਰਜ਼ੀ ਹੇਠਲੀ ਅਦਾਲਤ ਵਿੱਚ ਰੱਦ ਹੋਣ ਦੇ ਬਾਅਦ ਹਾਈ ਕੋਰਟ ਦੇ ਵਿਚਾਰ ਅਧੀਨ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ