Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਰੰਜਿਸ਼ ਕਾਰਨ ਚਰਚ ਵਿੱਚ ਗੋਲੀਆਂ ਚੱਲੀਆਂ, 1 ਜਣੇ ਦੀ ਮੌਤ

October 25, 2020 02:40 AM

ਅੰਮ੍ਰਿਤਸਰ, 24 ਅਕਤੂਬਰ (ਪੋਸਟ ਬਿਊਰੋ)- ਇਸ ਮਹਾਨਗਰ ਦੇ ਇਲਾਕੇ ਗਿਲਵਾਲੀ ਗੇਟ ਨੇੜੇ ਇੱਕ ਵਿਅਕਤੀ ਨੇ ਆਪਣੇੇ ਸਾਥੀਆਂ ਨਾਲ ਮਿਲ ਕੇ ਇੱਕ ਚਰਚ ਵਿੱਚ ਜਾ ਕੇ ਪੁਰਾਣੀ ਰੰਜਿਸ਼ ਕਾਰਨ ਕੁਝ ਲੋਕਾਂ ਉੱਤੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਇਸ ਪਿੱਛੋਂ ਹਮਲਾਵਾਰ ਆਪਣੀ ਇਨੋਵਾ ਕਾਰ ਰਾਹੀਂ ਫ਼ਰਾਰ ਹੋ ਗਏ।
ਮ੍ਰਿਤਕ ਦੇ ਪਰਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪੁਲਸ ਘਟਨਾ ਦੀ ਸੂਚਨਾ ਦਿੱਤੇ ਜਾਣ ਉੱਤੇ ਵੀ ਲੇਟ ਪੁੱਜੀ ਤੇ ਕਾਤਲ ਭੱਜ ਨਿਕਲੇ। ਮ੍ਰਿਤਕ ਦੀ ਪਛਾਣ ਪ੍ਰਿੰਸ ਅਟਵਾਲ (34) ਵਾਸੀ ਗਿਲਵਾਲੀ ਗੇਟ ਗੁਜ਼ਰਪੁਰਾ ਅੰਮ੍ਰਿਤਸਰ ਵਜੋਂ ਅਤੇ ਜ਼ਖ਼ਮੀ ਵਿਅਕਤੀ ਦੀ ਪਛਾਣ ਮਨੋਜ ਕੁਮਾਰ ਵਜੋਂ ਹੋਈ ਹੈ।
ਇਸ ਘਟਨਾ ਬਾਰੇ ਪ੍ਰਾਰਥਨਾ ਸਭਾ ਦੇ ਪਾਸਟਰ ਰਾਜਪਾਲ ਮਸੀਹ ਤੇ ਆਗੂ ਜਸਪਾਲ ਮਸੀਹ ਨੇ ਦੱਸਿਆ ਕਿ ਕੱਲ੍ਹ ਦੁਪਹਿਰ ਵੇਲੇ ਇੱਥੇ ਗੁਜ਼ਰਪੁਰਾ ਗਿਲਵਾਲੀ ਗੇਟ ਦੇ ਈਸਾਈ ਧਰਮ ਦੇ ਚਰਚ ਵਿਖੇ ਪ੍ਰਾਰਥਨਾ ਦੌਰਾਨ ਖ਼ੁਦ ਨੂੰ ਕਾਂਗਰਸੀ ਆਗੂੁ ਦੱਸਣ ਵਾਲਾ ਰਣਦੀਪ ਗਿੱਲ ਤੇ ਉਸ ਦੇ ਭਰਾ ਬਲਰਾਮ ਗਿੱਲ ਹੋਰ ਲੋਕਾਂ ਨਾਲ ਚਰਚ ਵਿੱਚ ਆਏ ਅਤੇ ਉਹ ਚਰਚ ਦੇ ਅੰਦਰ ਬੈਠੇ ਕਿਸੇ ਮਸਲੇ ਬਾਰੇ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਓਥੇ ਆਏ ਲੋਕਾਂ ਨੇ ਇਨ੍ਹਾਂ ਬੈਠੇ ਹੋਏ ਵਿਅਕਤੀਆਂ ਉੱਤੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਉਨ੍ਹਾਂ ਨੇ ਭੱਜ ਕੇ ਜਾਨ ਬਚਾਈ ਅਤੇ ਉਨ੍ਹਾਂ ਦਾ ਰਿਸ਼ਤੇਦਾਰ ਪ੍ਰਿੰਸ ਅਟਵਾਲ ਤੇ ਮਨੋਜ ਕੁਮਾਰ ਗੰਭੀਰ ਜ਼ਖ਼ਮੀ ਹੋ ਗਏ ਅਤੇ ਹਸਪਤਾਲ ਪੁੱਜਣ ਉੱਤੇ ਪ੍ਰਿੰਸ ਜ਼ਖ਼ਮਾਂ ਦੀ ਤਾਬ ਨਾਲ ਝੱਲਦਾ ਹੋਇਆ ਦਮ ਤੋੜ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਹਮਲਾਵਰਾਂ ਵਿੱਚ ਰਣਦੀਪ ਗਿੱਲ ਖੁਦ ਨੂੰ ਕਾਂਗਰਸ ਪਾਟਰੀ ਨਾਲ ਸਬੰਧਿਤ ਆਗੂ ਦੱਸਦਾ ਹੈ ਅਤੇ ਉਸ ਦੀ ਇਨੋਵਾ ਕਾਰ ਉੱਤੇ ਪੰਜਾਬ ਸਰਕਾਰ ਵੀ ਲਿਖਿਆ ਹੋਇਆ ਹੈ ਤੇ ਸ਼ਹਿਰ ਵਿੱਚ ਵੱਡੇ ਆਗੂਆਂ ਨਾਲ ਉਸਦੇ ਹੋਰਡਿੰਗ ਵੀ ਲੱਗੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਲਸ ਨੂੰ ਇਸ ਦੀ ਸੂਚਨਾ ਦਿੱਤੇ ਜਾਣ ਉੱਤੇ ਵੀ ਪੁਲਸ ਲੇਟ ਪੁੱਜੀ ਅਤੇ ਹਮਲਾਵਾਰ ਆਪਣੀ ਆਪਣੀ ਇਨੋਵਾ ਕਾਰ ਉੱਤੇ ਆਸਾਨੀ ਨਾਲ ਫਰਾਰ ਹੋ ਗਏ। ਦੂਜੇ ਪਾਸੇ ਡੀ ਸੀ ਪੀ ਜਗਮੋਹਨ ਸਿੰਘ ਦੱਸਿਆ ਕਿ ਥਾਣਾ ਸੀ। ਡਵੀਜ਼ਨ ਵਿਖੇ ਕਤਲ ਤੇ ਇਰਾਦਾ ਕਤਲ ਦੇ ਦੋਸ਼ਾਂ ਹੇਠ ਰਣਦੀਪ ਗਿੱਲ, ਬਲਰਾਮ ਗਿੱਲ, ਸੂਰਜ ਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ