Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਸੁਖਬੀਰ ਬਾਦਲ ਨੂੰ ਪੰਥ ਤੋਂ ਛੇਕਣ ਦਾ ਹੋਕਾ ਦੇਣ ਵਾਲੀ ਬੀਬੀ ਨੇ ਬਾਦਲ ਦਲ ਦਾ ਪੱਲਾ ਫੜ੍ਹਿਆ

October 25, 2020 02:42 AM

ਨਵੀਂ ਦਿੱਲੀ, 24 ਅਕਤੂਬਰ (ਪੋਸਟ ਬਿਊਰੋ)- ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਨੂੰ ਮੰਗ ਪੱਤਰ ਦੇ ਕੇ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕਰਨ ਤੇ ਇਸ ਦੇ ਨਾਲ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਬੰਧ ਸੰਭਾਲ ਰਹੇ ਬਾਦਲ ਦਲ ਦੇ ਦਿੱਲੀ ਦੇ ਆਗੂਆਂ ਉੱਤੇ ਤਿੱਖੇ ਹਮਲੇ ਕਰਨ ਵਾਲੀ ਸਿੱਖ ਇੰਟਰਨੈਸ਼ਨਲ ਕੌਂਸਲ ਦੀ ਮੁਖੀ ਬੀਬੀ ਤਰਵਿੰਦਰ ਕੌਰ ਖਾਲਸਾ (ਧਰਮ ਪ੍ਰਚਾਰ ਕਮੇਟੀ ਜਾਗੋ) ਬਾਦਲ ਦਲ ਵਿੱਚ ਚਲੀ ਗਈ ਹੈ।
ਬਾਦਲ ਅਕਾਲੀ ਦਲ ਦੇ ਦਿੱਲੀ ਪ੍ਰਦੇਸ਼ ਦੇ ਮੁਖੀ ਆਗੂਆਂ ਹਰਮੀਤ ਸਿੰਘ ਕਾਲਕਾ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਬੀਬੀ ਖ਼ਾਲਸਾ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਇਸ ਨੂੰ ਮਨਜੀਤ ਸਿੰਘ ਜੀ ਕੇ ਦੀ ਅਗਵਾਈ ਵਾਲੀ ਜਾਗੋ ਪਾਰਟੀ ਵਾਸਤੇ ਵੱਡਾ ਝਟਕਾ ਕਰਾਰ ਦਿੱਤਾ ਹੈ, ਕਿਉਂਕਿ ਬਾਦਲ ਦਲ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਬੀਬੀ ਖ਼ਾਲਸਾ ਜਾਗੋ ਪਾਰਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਵਾਲੀ ਜ਼ਿੰਮੇਵਾਰੀ ਸੰਭਾਲ ਰਹੀ ਸੀ। ਇਸ ਮੌਕੇ ਕਾਲਕਾ ਨੇ ਕਿਹਾ ਕਿ ਬੀਬੀ ਖਾਲਸਾ ਨੇ ਹਮੇਸ਼ਾ ਪੰਥਕ ਮੁੱਦਿਆਂ ਲਈ ਆਵਾਜ਼ ਚੁੱਕੀ ਹੈ ਅਤੇ ਹਮੇਸ਼ਾ ਸਹੀ ਨੂੰ ਸਹੀ ਤੇ ਗਲਤ ਨੂੰ ਗਲਤ ਆਖਿਆ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਬੀਬੀ ਨੂੰ ਪਾਰਟੀ ਵਿੱਚ ਅਹਿਮ ਜ਼ਿੰਮੇਵਾਰੀ ਸੌਂਪੀ ਜਾਏਗੀ।
ਇਸ ਮੌਕੇ ਬੀਬੀ ਖਾਲਸਾ ਨੇ ਕਿਹਾ ਕਿ ਉਨ੍ਹਾਂ ਕੁਝ ਸਮਾਂ ਪਹਿਲਾਂ ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਸੀ ਕਿ ਪੰਥ ਦੀ ਚੜ੍ਹਦੀ ਕਲਾ ਲਈ ਸਿਆਸੀ ਬਿਆਨਬਾਜ਼ੀ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜਦੋਂ ਉਨ੍ਹਾਂ ਮੇਰੀ ਬੇਨਤੀ ਸਵੀਕਾਰ ਕਰ ਲਈ ਤਾਂ ਮੈਂ ਇਨ੍ਹਾਂ ਵੀਰਾਂ ਨਾਲ ਰਲ ਕੇ ਕੌਮ ਦੀ ਸੇਵਾ ਕਰਨ ਦਾ ਫ਼ੈਸਲਾ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼