Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਜੰਮੂ-ਕਸ਼ਮੀਰ ਰਾਜ ਦਾ ਝੰਡਾ ਨਾ ਮਿਲਣ ਤੱਕ ਕੋਈ ਹੋਰ ਝੰਡਾ ਵੀ ਨਹੀਂ ਚੁਕਾਂਗੇ: ਮਹਿਬੂਬਾ

October 25, 2020 02:43 AM

ਜੰਮੂ, 24 ਅਕਤੂਬਰ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਕੱਲ੍ਹ ਪੱਤਰਕਾਰ ਸੰਮੇਲਨ ਵਿੱਚ ਕਿਹਾ ਕਿ ਉਸ ਨੂੰ ਪ੍ਰਧਾਨ ਮੰਤਰੀ ਮੋਦੀ ਉੱਤੇ ਵਿਸ਼ਵਾਸ ਕਰਨ ਦਾ ਅਫ਼ਸੋਸ ਹੈ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਜਦੋਂ ਤੱਕ ਸਾਡੇ ਰਾਜ ਦਾ ਝੰਡਾ ਵਾਪਸ ਨਹੀਂ ਹੁੰਦਾ, ਉਦੋਂ ਤੱਕ ਉਹ ਕੋਈ ਹੋਰ ਝੰਡਾ ਵੀ ਨਹੀਂ ਚੁੱਕਣਗੇ।
ਆਪਣੇ ਘਰ ਪਹਿਲੀ ਪੈ੍ਰਸ ਕਾਨਫ਼ਰੰਸ ਵਿੱਚ ਮਹਿਬੂਬਾ ਮੁਫਤੀ ਨੇ ਕਿਹਾ ਕਿ ਕੇਂਦਰ ਦੀ ਸੱਤਧਾਰੀ ਪਾਰਟੀ ਦੇਸ਼ ਦੇ ਸੰਵਿਧਾਨ ਨੂੰ ਆਪਣੀ ਪਾਰਟੀ ਦੇ ਚੋਣ ਮਨੋਰਥ ਪੱਤਰ ਨਾਲ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਜੰਮੂ-ਕਸ਼ਮੀਰ ਲਈ ਧਾਰਾ 370 ਦੀ ਬਹਾਲੀ ਤੱਕ ਸੀਮਤ ਨਹੀਂ, ਕਸ਼ਮੀਰ ਮਸਲੇ ਦੇ ਹੱਲ ਲਈ ਵੀ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਮੁੱਦੇ ਨੂੰ ਕੋਈ ਨਜ਼ਰ ਅੰਦਾਜ਼ ਨਹੀਂ ਕਰ ਸਕਦਾ। ਉਨ੍ਹਾ ਕਿਹਾ ਕਿ ਜੋ ਲੋਕ ਸੋਚਦੇ ਹਨ ਕਿ ਅਸੀਂ ਧਾਰਾ 370 ਨੂੰ ਭੁੱਲ ਜਾਵਾਂਗੇ, ਉਨ੍ਹਾਂ ਦੀ ਸੋਚ ਗ਼ਲਤ ਹੈ। ਇਸ ਲਈ ਲੋਕਾਂ ਨੇ ਬਹੁਤ ਸਾਰੀਆਂ ਕੁਰਬਾਨੀਆਂ ਦਿੱਤੀਆਂ ਹਨ ਤੇ ਅਸੀਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦੇਵਾਂਗੇ। ਉਨ੍ਹਾਂ ਕਿਹਾ ਕਿ ‘ਰਾਜਸੀ ਨੇਤਾਵਾਂ ਵਿੱਚੋਂ ਮੈਂ ਪਹਿਲੀ ਹੋਵਾਂਗੀ ਜੋ ਲੋੜ ਪੈਣ ਉਤੇ ਇਸ ਲਈ ਆਪਣਾ ਲਹੂ ਵਗਾ ਦੇਵਾਂਗੀ। ਅਸੀਂ ਇੱਕਜੁੱਟ ਹਾਂ ਅਤੇ ਲੋਕਾਂ ਨੂੰ ਏਕਤਾ ਨਾਲ ਲੜਨਾ ਚਾਹੀਦਾ ਹੈ।’ ਉਨ੍ਹਾਂ ਕਿਹਾ ਕਿ ਇਹ ਡਾ. ਫਾਰੂਕ, ਸੱਜਾਦ ਲੋਨ ਜਾਂ ਕਿਸੇ ਹੋਰ ਨੇਤਾ ਦੀ ਲੜਾਈ ਨਹੀਂ, ਸਾਰੇ ਇੱਕ ਹਾਂ। ਮਹਿਬੂਬਾ ਨੇ ਕਿਹਾ ਕਿ ਉਹ ਉਦੋਂ ਤੱਕ ਕੋਈ ਹੋਰ ਝੰਡਾ ਨਹੀਂ ਚੁੱਕਣਗੇ ਜਦੋਂ ਤਕ ਜੰਮੂ-ਕਸ਼ਮੀਰ ਦਾ ਝੰਡਾ ਵਾਪਸ ਨਹੀਂ ਹੁੰਦਾ।
ਇਹ ਪੁੱਛੇ ਜਾਣ ਉਤੇ ਕਿ ਕੀ ਉਨ੍ਹਾਂ ਨੂੰ ਭਾਜਪਾ ਨਾਲ ਗੱਠਜੋੜ ਕਰਨ ਦਾ ਕੋਈ ਪਛਤਾਵਾ ਹੈ, ਮਹਿਬੂੂੂਬਾ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਵਿਸ਼ਵਾਸ ਕਰਨ ਦਾ ਅਫ਼ਸੋਸ ਹੈ। ਚੋਣਾਂ ਬਾਰੇ ਉਸ ਨੇ ਕਿਹਾ ਕਿ ਉਨ੍ਹਾਂ ਦਾ ਚੋਣਾਂ ਨਾਲ ਕੋਈ ਲੈਣਾ ਦੇਣਾ ਨਹੀਂ, ਪਰ ਪਾਰਟੀ ਨੇਤਾ ਇਕੱਠੇ ਬੈਠਣਗੇ ਅਤੇ ਉਸ ਅਨੁਸਾਰ ਕੋਈ ਫ਼ੈਸਲਾ ਲੈਣਗੇ। ਹੁਰੀਅਤ ਨੇਤਾ ਗਿਲਾਨੀ ਵੱਲੋਂ ਕੇਂਦਰ ਤੋਂ ਆਏ ਵਫ਼ਦ ਨਾਲ ਗੱਲਬਾਤ ਤੋਂ ਇਨਕਾਰ ਕਰਨ ਬਾਰੇ ਮਹਿਬੂੂਬਾ ਨੇ ਕਿਹਾ ਕਿ ਵਫ਼ਦ ਨਾਲ ਮੁਲਾਕਾਤ ਤੋਂ ਇਨਕਾਰ ਕਰਨ ਦਾ ਭਾਰੀ ਨੁਕਸਾਨ ਹੋਇਆ, ਕਿਉਂਕਿ ਇਹ ਭਾਜਪਾ ਨੇਤਾਵਾਂ ਦਾ ਵਫ਼ਦ ਨਹੀਂ ਸੀ। ਜੇ ਗਿਲਾਨੀ ਗੱਲ ਕਰਨ ਨੂੰ ਤਿਆਰ ਨਹੀਂ ਸੀ ਤਾਂ ਉਸ ਨੂੰ ਘੱਟੋ-ਘੱਟ ਉਨ੍ਹਾਂ ਨੂੰ ਘਰ ਵਿੱਚ ਵੜਨ ਦੇਣਾ ਚਾਹੀਦਾ ਸੀ, ਪਰ ਉਨ੍ਹਾਂ ਦੇ ਘਰ ਵਿੱਚ ਦਾਖ਼ਲੇ ਉਤੇ ਰੋਕ ਲਾਉਣ ਨਾਲ ਕਸ਼ਮੀਰ ਦੀ ਇੱਕ ਵੱਖਰੀ ਤਸਵੀਰ ਦਿਖਾਈ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ