Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਨਵਾਜ਼ ਸ਼ਰੀਫ਼ ਖ਼ਿਲਾਫ਼ ਨਵਾਂ ਕੇਸ ਦਰਜ ਕਰਨ ਨੂੰ ਮਨਜ਼ੂਰੀ ਮਿਲੀ

October 25, 2020 02:48 AM

ਇਸਲਾਮਾਬਾਦ, 24 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਭ੍ਰਿਸ਼ਟਾਚਾਰੀ ਵਿਰੋਧੀ ਬਿਊਰੋ (ਐਨ ਏ ਬੀ) ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਖ਼ਿਲਾਫ਼ ਨਵਾਂ ਕੇਸ ਦਰਜ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਵਰਨਣ ਯੋਗ ਹੈ ਕਿ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੇ ਮੁਖੀ ਨਵਾਜ਼ ਸ਼ਰੀਫ (70 ਸਾਲ) ਨੂੰ 2017 ਵਿੱਚ ਸੁਮਰੀਮ ਕੋਰਟ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਅਯੋਗ ਕਰਾਰ ਦਿੱਤਾ ਸੀ ਅਤੇ ਉਸ ਪਿੱਛੋਂ ਉਨ੍ਹਾਂ ਨੂੰ ਅਹੁਦਾ ਛੱਡਣਾ ਪਿਆ ਸੀ। ਇਸ ਸਮੇਂ ਉਹ ਇਲਾਜ ਲਈ ਲੰਡਨ ਵਿੱਚ ਹਨ। ਐਨ ਏ ਬੀ ਦੇ ਮੁਖੀ ਜਾਵੇਦ ਇਕਬਾਲ ਦੀ ਅਗਵਾਈ ਹੇਠ ਹੋਈ ਕਾਰਜਕਾਰੀ ਬੋਰਡ ਦੀ ਬੈਠਕ (ਈ ਬੀ ਐਮ) ਨੇ ਕੁੱਲ 11 ਕੇਸ ਦਰਜ ਕਰਨ ਦੀ ਮਨਜ਼ੂਰੀ ਦਿੱਤੀ ਹੈ।
ਡਾਨ ਨਿਊਜ਼ ਦੀ ਰਿਪੋਰਟ ਮੁਤਾਬਕ ਐਨ ਏ ਬੀ ਵੱਲੋਂ ਨਵਾਜ਼ ਸ਼ਰੀਫ਼ ਦੇ ਸਾਬਕਾ ਨਿੱਜੀ ਸਕੱਤਰ ਫਵਾਦ ਹੁਸੈਨ ਫਵਾਦ, ਸਾਬਕਾ ਫੈਡਰਲ ਮੰਤਰੀ ਅਹਿਸਨ ਇਕਬਾਲ, ਸਾਬਕਾ ਵਿਦੇਸ਼ ਸਕੱਤਰ ਐਜ਼ਾਜ਼ ਚੌਧਰੀ ਤੇ ਇੰਟੈਲੀਜੈਂਸ ਬਿਊਰੋ ਦੇ ਸਾਬਕਾ ਚੀਫ ਆਫ਼ਤਾਬ ਸੁਲਤਾਨ ਉੱਤੇ ਵੀ ਕੇਸ ਦਰਜ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਐਨ ਏ ਬੀ ਦੇ ਮੁਤਾਬਕ ਸ਼ਰੀਫ਼, ਚੌਧਰੀ, ਸੁਲਤਾਨ ਤੇ ਫਵਾਦ ਉੱਤੇ ਇਹ ਤਾਜ਼ਾ ਕੇਸ ਖਾਸ ਵਿਦੇਸ਼ੀ ਹਸਤੀਆਂ ਦੀ ਸੁਰੱਖਿਆ ਲਈ ਨਾਜਾਇਜ਼ ਤੌਰ ਉੱਤੇ 73 ਉਚ ਸੁਰੱਖਿਆ ਵਾਲੇ ਵਾਹਨ ਖ਼ਰੀਦਣ ਬਾਰੇ ਕੇਸ ਦਰਜ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਉੱਤੇ ਪੱਖਪਾਤ ਤੇ ਵਾਹਨਾਂ ਦੀ ਨਾਜਾਇਜ਼ ਵਰਤੋਂ ਨਾਲ ਕੌਮੀ ਖ਼ਜ਼ਾਨੇ ਨੂੰ 1 ਅਰਬ 95 ਕਰੋੜ ਦਾ ਨੁਕਸਾਨ ਕਰਨ ਦਾ ਦੋਸ਼ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ