Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਪਹਿਲੇ ਆਸਟਰੇਲੀਅਨ ਗੁਰੂ ਘਰ ਨੂੰ ਵਿਰਾਸਤੀ ਦਰਜਾ ਮਿਲਿਆ

October 25, 2020 02:52 AM

ਬ੍ਰਿਸ਼ਥਨ, 24 ਅਕਤੂਬਰ (ਪੋਸਟ ਬਿਊਰੋ)- ਆਸਟਰੇਲੀਆ ਦੇ ਸੂਬਾ ਨਿਊ ਸਾਊਥ ਵੇਲਜ਼ ਦੀ ਸਰਕਾਰ ਦੇ ਵਿਰਾਸਤਾਂ ਬਾਰੇ ਮੰਤਰੀ ਡਾਨ ਹਰਵਿਨ ਨੇ ਕਿਹਾ ਕਿ 1968 ਵਿੱਚ ਬਣਿਆ ਆਸਟਰੇਲੀਆ ਦਾ ਪਹਿਲਾ ਗੁਰਦੁਆਰਾ (ਵੂਲਗੂਲਗਾ) ਦੇਸ਼ ਅਤੇ ਸਮੁੱਚੇ ਭਾਈਚਾਰੇ ਲਈ ਸਮਾਜਿਕ ਤੇ ਧਾਰਮਿਕ ਮਹੱਤਵ ਵਾਲਾ ਹੈ, ਜਿਸ ਨੂੰ ਆਸਟਰੇਲੀਆ ਦੀ ਵਿਰਾਸਤ ਸੂਚੀ (ਸਟੇਟ ਹੈਰੀਟੇਜ ਰਜਿਸਟਰ) ਵਿੱਚ ਸ਼ਾਮਲ ਕਰਦਿਆਂ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ।
ਗੁਰਦੁਆਰਾ ਸਾਹਿਬ ਦੇ ਇੱਕ ਅਹੁਦੇਦਾਰ ਅਮਨਦੀਪ ਸਿੰਘ ਸਿੱਧੂ ਨੇ ਇਸ ਨੂੰ ਆਸਟਰੇਲੀਆ ਅਤੇ ਨਿਊ ਸਾਊਥ ਵੇਲਜ਼ ਦੇ ਸਿੱਖ ਭਾਈਚਾਰੇ ਲਈ ਸ਼ਾਨਦਾਰ ਪ੍ਰਾਪਤੀ ਦੱਸਿਆ ਹੈ। ਉਨ੍ਹਾਂ ਅਨੁਸਾਰ ਇਸ ਬਾਰੇ ਅਰਜ਼ੀ ਸਾਲ 2013 ਵਿੱਚ ਦਿੱਤੀ ਗਈ ਸੀ ਅਤੇ ਸਰਕਾਰ ਵੱਲੋਂ ਇਸ ਦੀ ਇਤਿਹਾਸਕ ਮਹੱਤਤਾ, ਭਾਈਚਾਰੇ ਦੀ ਭਰੋਸੇਯੋਗਤਾ, ਇਸ ਸਾਰੇ ਖੇਤਰ ਤੇ ਇਮਾਰਤ ਦਾ ਜਾਇਜ਼ਾ ਲੈਣ ਦੀ ਲੰਮੀ ਪ੍ਰਕਿਰਿਆ ਪਿੱਛੋਂ ਇਹ ਹੋਇਆ ਹੈ। ਸਿੱਧੂ ਅਨੁਸਾਰ ਵੂਲਗੂਲਗਾ ਖੇਤਰ ਵਿੱਚ ਪੰਜਾਬੀ ਭਾਈਚਾਰਾ ਪੰਜਾਬ ਤੋਂ 1940-50ਵਿਆਂ ਵਿੱਚ ਇੱਥੇ ਵੱਸਣਾ ਸ਼ੁਰੂ ਹੋਇਆ ਸੀ ਤੇ ਉਨ੍ਹਾਂ ਆਪਣੀਆਂ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਲੋੜਾਂ ਲਈ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਇਸ ਪਹਿਲੇ ਗੁਰਦੁਆਰਾ ਸਾਹਿਬ ਦੀ ਨੀਂਹ ਰੱਖੀ ਸੀ। ਕਾਫਸ ਹਾਰਬਰ ਤੋਂ ਆਸਟੇਰਲੀਆ ਦੇ ਪਹਿਲੇ ਸਿੱਖ ਪਾਰਲੀਮੈਂਟ ਮੈਂਬਰ ਗੁਰਮੇਸ਼ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦਾ ਵਿਰਾਸਤਾਂ ਵਿੱਚ ਸ਼ਾਮਲ ਹੋਣਾ ਪੰਜਾਬੀਆਂ ਲਈ ਮਾਣ ਦੀ ਗੱਲ ਹੈ। ਬਹੁ-ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਜੈਫ਼ ਲੀ ਨੇ ਆਖਿਆ ਕਿ ਸਰਕਾਰ ਦਾ ਇਹ ਫ਼ੈਸਲਾ ਸਿੱਖ ਭਾਈਚਾਰੇ ਲਈ ਮਹੱਤਵ ਵਾਲਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ