Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਸਾਊਥਾਲ ਗੈਸ ਧਮਾਕੇ ਵਿੱਚ ਬੱਚੀ ਨੂੰ ਬਚਾਉਣ ਵਾਲੇ ਅਧਿਕਾਰੀ ਦੀ ਹਰ ਪਾਸੇ ਪ੍ਰਸੰਸਾ

October 25, 2020 02:54 AM

ਲੰਡਨ, 24 ਅਕਤੂਬਰ (ਪੋਸਟ ਬਿਊਰੋ)- ਸਾਊਥਾਲ ਦੀ ਕਿੰਗ ਸਟਰੀਟ ਉੱਤੇ ਹੋਏ ਗੈਸ ਧਮਾਕੇ ਵਿੱਚ ਅੱਗ ਬੁਝਾਊ ਸਟਾਫ ਦੇ ਇੱਕ ਅਧਿਕਾਰੀ ਵੱਲੋਂ ਛੋਟੀ ਬੱਚੀ ਨੂੰ ਬਹਾਦਰੀ ਨਾਲ ਬਚਾਏ ਜਾਣ ਦੀ ਹਰ ਥਾਂ ਪ੍ਰਸੰਸਾ ਹੋ ਰਹੀ ਹੈ।
ਇਸ ਬੱਚੀ ਦੇ ਪਿਤਾ 39 ਸਾਲਾ ਸੁਖਦੇਵ ਸਿੰਘ ਨੇ 5 ਮਹੀਨੇ ਦੀ ਬੇਟੀ ਮਨਸੀਰਤ ਦੀ ਜਾਨ ਬਚਾਉਣ ਵਾਲੇ ਹੀਰੋ ਅਧਿਕਾਰੀ ਦਾ ਧੰਨਵਾਦ ਕੀਤਾ, ਜਿਸ ਨੇ ਧਮਾਕੇ ਪਿੱਛੋਂ ਉਸਦੀ ਬੱਚੀ ਨੂੰ ਸੁਰੱਖਿਅਤ ਬਾਹਰ ਕੱਢਿਆ। ਸੁਖਦੇਵ ਸਿੰਘ ਨੇ ਕਿਹਾ ਕਿ ਅਸੀਂ ਮਲਬੇ ਵਿੱਚ ਫਸ ਗਏ ਸਾਂ ਅਤੇ ਸੋਚਿਆ ਕਿ ਮਰਨ ਵਾਲੇ ਹਾਂ। ਧਮਾਕੇ ਕਾਰਨ ਹਰ ਪਾਸੇ ਧੂੜ ਸੀ, ਮੈਂ ਆਪਣੀ ਬੱਚੀ ਨੂੰ ਬਾਹਰ ਕੱਢਣਾ ਚਾਹੁੰਦਾ ਸੀ। ਇਸ ਮੌਕੇ ਸੁਰੱਖਿਆ ਅਧਿਕਾਰੀ ਨੇ ਬੱਚੀ ਨੂੰ ਗੋਦੀ ਵਿੱਚ ਲੈ ਲਿਆ ਅਤੇ ਉਸ ਦੀ ਜਾਨ ਬਚਾਈ। ਸੁਖਦੇਵ ਸਿੰਘ ਅਤੇ ਉਸ ਦੀ 30 ਸਾਲਾ ਪਤਨੀ ਨੂੰ ਗੁਰਦੁਆਰਾ ਸਾਹਿਬ ਵਿੱਚ ਰੱਖਿਆ ਗਿਆ ਅਤੇ ਉਸ ਦੇ ਬਾਅਦ ਉਹ ਦੋਸਤਾਂ ਨਾਲ ਰਹਿ ਰਿਹਾ ਹੈ। ਪੁਲਸ ਅਤੇ ਅੱਗ ਬੁਝਾਊ ਅਮਲਾ ਗੈਸ ਅਧਿਕਾਰੀਆਂ ਨਾਲ ਮਿਲ ਕੇ ਘਟਨਾ ਦੀ ਜਾਂਚ ਕਰ ਰਹੇ ਹਨ। ਇਸ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ ਹੋਈ ਸੀ, ਜਿਨ੍ਹਾਂ ਦੀ ਪਛਾਣ ਪੁਲਸ ਨੇ ਜਨਤਕ ਨਹੀਂ ਕੀਤੀ, ਪਰ ਹਰਭਜਨ ਸਿੰਘ ਨਾਂਅ ਦਾ ਵਿਅਕਤੀ ਧਮਾਕੇ ਤੋਂ ਬਾਅਦ ਲਾਪਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ