Welcome to Canadian Punjabi Post
Follow us on

28

March 2024
 
ਭਾਰਤ

ਫਾਰੂਕ ਅਬਦੁੱਲਾ ਨੇ ਕਿਹਾ: ਅਸੀਂ ਭਾਜਪਾ ਦੇ ਵਿਰੋਧੀ ਹਾਂ, ਦੇਸ਼ ਦੇ ਵਿਰੋਧੀ ਨਹੀਂ

October 26, 2020 02:49 AM

ਸ੍ਰੀਨਗਰ, 25 ਅਕਤੂਬਰ (ਪੋਸਟ ਬਿਊਰੋ)- ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਕਿਹਾ ਹੈ ਕਿ ਬੀਤੇ ਦਿਨੀਂ ਬਣਾਇਆ ਗਿਆ ‘ਪੀਪਲਜ਼ ਅਲਾਇੰਸ ਫਾਰ ਗੁਪਕਾਰ ਡੈਕਲੇਰੇਸ਼ਨ` (ਪੀ ਏ ਜੀ ਡੀ) ਇੱਕ ਭਾਜਪਾ ਵਿਰੋਧੀ ਮੰਚ ਹੈ, ਇਹ ਦੇਸ਼ ਵਿਰੋਧੀ ਨਹੀਂ ਹੈ।
ਕੱਲ੍ਹ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਫਾਰੂਕ ਅਬਦੁੱਲਾ ਨੇ ਕਿਹਾ, “ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵੱਲੋਂ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੀ ਏ ਜੀ ਡੀ ਇੱਕ ਦੇਸ਼-ਵਿਰੋਧੀ ਮੰਚ ਹੈ। ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਇਹ ਸੱਚ ਨਹੀਂ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਹ ਭਾਜਪਾ ਵਿਰੋਧੀ ਹੈ, ਪਰ ਇਹ ਦੇਸ਼ ਵਿਰੋਧੀ ਨਹੀਂ ਹੈ।”ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕਰਨ ਦੇ ਸੰਘਰਸ਼ ਲਈ ਪੀ ਏ ਜੀ ਡੀ ਬਣਾਇਆ ਗਿਆ ਹੈ, ਇਹ ਦੇਸ਼ ਵਿਰੋਧੀ ਫਰੰਟ ਬਿਲਕੁਲ ਨਹੀਂ ਹੈ।
ਵਰਨਣ ਯੋਗ ਹੈ ਕਿ ਫਾਰੂਕ ਅਬਦੁੱਲਾ ਨੂੰ ਪੀ ਏ ਜੀ ਡੀ ਦਾ ਪ੍ਰਧਾਨ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਧਾਰਾ 370 ਰੱਦ ਕਰ ਕੇ ਜੰਮੂ ਕਸ਼ਮੀਰ ਨੂੰ ਦੋ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਕੇ ਫੈਡਰਲ ਢਾਂਚੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਹੈ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਦੇ ਅਧਿਕਾਰ ਸੁਰੱਖਿਅਤ ਹੋਣ।ਦੂਸਰੇ ਪਾਸੇ ਜੰਮੂ ਕਸ਼ਮੀਰ ਭਾਜਪਾ ਨੇ ਮੰਗ ਕੀਤੀ ਹੈ ਕਿ ਕੌਮੀ ਝੰਡੇ ਬਾਰੇ ਇੱਕ ਟਿੱਪਣੀ ਕਰਨ ਦੇ ਦੋਸ਼ ਹੇਠ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਮਹਿਬੂਬਾ ਮੁਫਤੀ ਨੇ ਬੀਤੇ ਦਿਨੀਂ ਕਿਹਾ ਸੀ ਕਿ ਉਹ ਤਿਰੰਗਾ ਝੰਡਾ ਤਦੇ ਲਹਿਰਾਏਗੀ,ਜਦੋਂ ਜੰਮੂ ਕਸ਼ਮੀਰ ਦਾ ਪਹਿਲਾਂ ਵਾਲਾ ਝੰਡਾ ਬਹਾਲ ਕੀਤਾ ਜਾਵੇਗਾ। ਜੰਮੂ ਕਸ਼ਮੀਰ ਭਾਜਪਾ ਦੇ ਪ੍ਰਧਾਨ ਰਵਿੰਦਰ ਰੈਣਾ ਨੇ ਕੱਲ੍ਹ ਕਿਹਾ, “ਮੈਂ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੂੰ ਮਹਿਬੂਬਾ ਮੁਫਤੀ ਵੱਲੋਂ ਕੀਤੀ ਗਈ ਟਿੱਪਣੀ ਦਾ ਨੋਟਿਸ ਲੈਣ ਦੀ ਮੰਗ ਕਰਦਾ ਹਾਂ।`` ਸ਼ਿਵ ਸੈਨਾ ਡੋਗਰਾ ਫਰੰਟ (ਐਸ ਐਸ ਡੀ ਐਫ) ਨੇ ਵੀ ਮਹਿਬੂਬਾ ਮੁਫਤੀ ਦੇ ਖਿਲਾਫ ਰੋਸ ਮੁਜ਼ਾਹਰਾ ਕੀਤਾ ਹੈ।
ਜੰਮੂ ਕਸ਼ਮੀਰ ਪ੍ਰਦੇਸ਼ ਕਾਂਗਰਸ ਨੇ ਏਥੋਂ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਦੇਸ਼ ਦੇ ਕੌਮੀ ਝੰਡੇ ਬਾਰੇ ਭੜਕਾਊ ਅਤੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਕਾਂਗਰਸ ਦੇ ਮੁੱਖ ਬੁਲਾਰੇ ਰਵਿੰਦਰ ਸ਼ਰਮਾ ਨੇ ਕਿਹਾ ਕਿ ਅਜਿਹੇ ਬਿਆਨ ਕਿਸੇ ਵੀ ਸਮਾਜ `ਚ ਬਰਦਾਸ਼ਤ ਯੋਗ ਨਹੀਂ ਹੁੰਦੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ