Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਬਿਹਾਰ ਵਿੱਚ ਵਿਧਾਨ ਸਭਾ ਲਈ ਉਮੀਦਵਾਰ ਦੀ ਹੱਤਿਆ

October 26, 2020 02:55 AM

ਸ਼ਿਵਹਰ, 25 ਅਕਤੂਬਰ (ਪੋਸਟ ਬਿਊਰੋ)- ਬਿਹਾਰ ਦੇ ਸ਼ਿਵਹਰ ਜ਼ਿਲੇ੍ਹ `ਚ ਕੱਲ੍ਹ ਸ਼ਾਮ ਮੋਟਰ ਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਜਨਤਾ ਦਲ ਰਾਸ਼ਟਰਵਾਦੀ ਦੇ ਉਮੀਦਵਾਰ ਸ੍ਰੀਨਾਰਾਇਣ ਸਿੰਘ ਅਤੇ ਉਸ ਦੇ ਹਿਮਾਇਤੀ ਸੰਤੋਸ਼ ਕੁਮਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਵਿੱਚ ਉਮੀਦਵਾਰ ਦਾ ਇੱਕ ਹਮਾਇਤੀ ਆਲੋਕ ਰੰਜਨ ਗੰਭੀਰ ਜ਼ਖਮੀ ਹੋ ਗਿਆ। ਇਸ ਦੇ ਬਾਅਦ ਲੋਕਾਂ ਨੇ ਕੁੱਟ ਕੇ ਇੱਕ ਹਮਲਾਵਰ ਨੂੰ ਵੀ ਮਾਰ ਦਿੱਤਾ।
ਸ਼ਿਵਹਰ ਦੇ ਜ਼ਿਲ੍ਹਾ ਅਧਿਕਾਰੀ ਅਵਨੀਸ਼ ਕੁਮਾਰ ਸਿੰਘ ਨੇ ਦੱਸਿਆ ਕਿ ਇਸ ਵਾਰਦਾਤ ਨਾਲ ਵੋਟਿੰਗ `ਤੇ ਕੋਈ ਅਸਰ ਨਹੀਂ ਪਵੇਗਾ। ਲੋਕਾਂ ਦੇ ਮੁਤਾਬਕ ਪਿੰਡ ਹਥਸਾਰ ਵਿੱਚ ਬਦਮਾਸ਼ਾਂ ਨੇ ਉਮੀਦਵਾਰ ਦੇ ਕਾਫਲੇ ਉੱਤੇ ਤਾਬੜ ਤੋੜ ਗੋਲੀਆਂ ਚਲਾਈਆਂ। ਇਸ ਦੌਰਾਨ ਸ੍ਰੀਨਾਰਾਇਣ ਸਿੰਘ ਅਤੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਗੋਲੀਆਂ ਲੱਗੀਆਂ। ਉਮੀਦਵਾਰ ਨੂੰ ਤਿੰਨ ਗੋਲੀਆਂ ਲੱਗੀਆਂ ਅਤੇ ਉਸ ਦੀ ਮੌਕੇ `ਤੇ ਮੌਤ ਹੋ ਗਈ। ਤਿੰਨਾਂ ਜ਼ਖਮੀਆਂ ਨੂੰ ਸ਼ਿਵਹਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸ੍ਰੀਨਾਰਾਇਣ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਸੰਤੋਸ਼ ਤੇ ਆਲੋਕ ਨੂੰ ਸੀਤਾਮੜੀ ਰੈਫਰ ਕਰ ਦਿੱਤਾ ਗਿਆ, ਪਰ ਸੰਤੋਸ਼ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਆਲੋਕ ਨੂੰ ਸੀਤਾਮੜੀ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਲੋਕਾਂ ਦੇ ਗੁੱਸੇ ਨੂੰ ਦੇਖਦਿਆਂ ਪੁਲਸ ਨੇ ਲਾਸ਼ ਨੂੰ ਸੀਤਾਮੜੀ ਭੇਜ ਦਿੱਤਾ ਹੈ।
ਇਸ ਵਾਰਦਾਤ ਤੋਂ ਬਾਅਦ ਭੱਜ ਰਹੇ ਦੋ ਬਦਮਾਸ਼ਾਂ ਨੂੰ ਲੋਕਾਂ ਨੇ ਪਿਸਤੌਲ ਸਮੇਤ ਦਬੋਚ ਲਿਆ ਤੇ ਖੂਬ ਕੁੱਟਿਆ। ਫਿਰ ਉਥੇ ਪਹੁੰਚੀ ਪੁਰਨੀਆ ਜਿ਼ਲੇ ਦੀ ਪੁਲਸ ਨੇ ਦੋਵਾਂ ਨੂੰ ਲੋਕਾਂ ਤੋਂ ਛੁਡਾ ਕੇ ਸ਼ਿਵਹਰ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ। ਦੋਵਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਦੂਸਰੇ ਦਾ ਇਲਾਜ ਜਾਰੀ ਹੈ। ਹਾਲੇ ਉਨ੍ਹਾਂ ਦੀ ਪਛਾਣ ਨਹੀਂ ਕੀਤੀ ਜਾ ਸਕੀ।ਨਯਾਗਾਂਵ ਵਾਸੀ ਸ੍ਰੀਨਾਰਾਇਣ ਸਿੰਘ ਪਹਿਲਾਂ ਕੌਂਸਲਰ ਅਤੇ ਸ਼ਹਿਰ ਦੇ ਮੁਖੀ ਵੀ ਰਹਿ ਚੁੱਕੇ ਸਨ। ਉਹ ਰਾਸ਼ਟਰੀ ਜਨਤਾ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਵੀ ਰਹੇ ਸਨ। ਟਿਕਟ ਨਾ ਮਿਲਣ ਉਤੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਪਿੱਛੋਂ ਜਨਤਾ ਦਲ ਰਾਸ਼ਟਰਵਾਦੀ ਦੀ ਟਿਕਟ ਉੱਤੇ ਚੋਣ ਮੈਦਾਨ ਵਿੱਚ ਸਨ। ਇਸ ਪਾਰਟੀ ਦੇ ਕੌਮੀ ਪ੍ਰਧਾਨ ਪਾਟਲੀਪੁੱਤਰ ਤੋਂ ਸਾਬਕਾ ਪਾਰਲੀਮੈਂਟ ਮੈਂਬਰ ਰੰਜਨ ਯਾਦਵ ਹਨ। ਅਪਰਾਧ ਦੀ ਦੁਨੀਆ ਨਾਲ ਵੀ ਇਨ੍ਹਾਂ ਦਾ ਸਬੰਧ ਰਿਹਾ ਹੈ। ਪ੍ਰਧਾਨ ਉੱਤੇ ਸ਼ਿਵਹਰ ਵਿੱਚ ਹੱਤਿਆ ਅਤੇ ਆਰਮਜ਼ ਐਕਟ ਤਹਿਤ ਛੇ ਮਾਮਲੇ ਦਰਜ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼