Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਓਨਟਾਰੀਓ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 1000 ਮਾਮਲੇ ਆਏ ਸਾਹਮਣੇ

October 26, 2020 06:28 AM

ਓਨਟਾਰੀਓ, 25 ਅਕਤੂਬਰ (ਪੋਸਟ ਬਿਊਰੋ) : ਐਤਵਾਰ ਨੂੰ ਓਨਟਾਰੀਓ ਵਿੱਚ ਕੋਵਿਡ-19 ਦੇ 1042 ਮਾਮਲੇ ਦਰਜ ਕੀਤੇ ਗਏ| ਮਾਰਚ ਵਿੱਚ ਮਹਾਂਮਾਰੀ ਸੁæਰੂ ਹੋਣ ਤੋਂ ਲੈ ਕੇ ਹੁਣ ਤੱਕ ਇੱਕ ਦਿਨ ਵਿੱਚ ਕੋਵਿਡ-19 ਦੇ ਪ੍ਰੋਵਿੰਸ ਵਿੱਚ ਪਾਏ ਗਏ ਮਾਮਲਿਆਂ ਵਿੱਚ ਇਹ ਸੱਭ ਤੋਂ ਵੱਧ ਹਨ|
ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਪ੍ਰੋਵਿੰਸ ਵਿੱਚ ਕੋਵਿਡ-19 ਦੇ 978 ਮਾਮਲੇ ਦਰਜ ਕੀਤੇ ਗਏ ਸਨ| ਇੱਕ ਹਫਤੇ ਪਹਿਲਾਂ 747 ਮਾਮਲਿਆਂ ਤੋਂ ਬਾਅਦ ਹਫਤੇ ਵਿੱਚ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 857 ਹੋ ਗਈ| ਇਸ ਸਮੇਂ ਓਨਟਾਰੀਓ ਵਿੱਚ ਕਰੋਨਾਵਾਇਰਸ ਦੇ ਕੁੱਲ ਮਾਮਲੇ 70,000 ਦਾ ਅੰਕੜਾ ਪਾਰ ਕਰ ਗਏ ਹਨ|
ਸਿਹਤ ਮੰਤਰਾਲੇ ਦੇ ਬੁਲਾਰੇ ਨੇ ਆਖਿਆ ਕਿ ਚਿੰਤਾ ਵਾਲੀ ਗੱਲ ਇਹ ਹੈ ਕਿ ਅਜਿਹੇ ਮਾਮਲਿਆਂ ਵਿੱਚ ਵਾਧਾ ਥੈਂਕਸਗਿਵਿੰਗ ਸਬੰਧੀ ਹੋਣ ਵਾਲੇ ਇੱਕਠਾਂ ਕਾਰਨ ਹੋਇਆ ਹੋ ਸਕਦਾ ਹੈ| ਉਨ੍ਹਾਂ ਆਖਿਆ ਕਿ ਅਸੀਂ ਹਾਲਾਤ ਉੱਤੇ ਨਜ਼ਰ ਰੱਖਣੀ ਜਾਰੀ ਰੱਖਾਂਗੇ ਤੇ ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਜੋ ਕੁੱਝ ਸੰਭਵ ਹੋਵੇਗਾ ਉਹ ਕਰਾਂਗੇ| ਉਨ੍ਹਾਂ ਆਖਿਆ ਕਿ ਅਸੀਂ ਆਪਣੇ ਸਕੂਲ ਤੇ ਅਰਥਚਾਰਾ ਖੁੱਲ੍ਹਾ ਰੱਖਾਂਗੇ ਤੇ ਆਪਣੇ ਕਮਜ਼ੋਰ ਲੋਕਾਂ ਦੀ ਹਿਫਾਜ਼ਤ ਕਰਾਂਗੇ|
ਇਸ ਸਮੇਂ 309 ਮਾਮਲਿਆਂ ਨਾਲ ਟੋਰਾਂਟੋ ਪ੍ਰੋਵਿੰਸ ਦਾ ਹੌਟਸਪੌਟ ਬਣਿਆ ਹੋਇਆ ਹੈ, ਪੀਲ ਰੀਜਨ ਵਿੱਚ ਕੋਵਿਡ-19 ਦੇ 289 ਮਾਮਲੇ ਹਨ ਤੇ ਯੌਰਕ ਰੀਜਨ ਵਿੱਚ 117 ਤੇ ਓਟਵਾ ਵਿੱਚ 80 ਮਾਮਲੇ ਪਾਏ ਗਏ ਹਨ| ਟੋਰਾਂਟੋ ਦੀ ਮੈਡੀਕਲ ਆਫੀਸਰ ਡਾæ ਐਲੀਨ ਡੀ ਵਿੱਲਾ ਨੇ ਆਖਿਆ ਕਿ ਇਸੇ ਲਈ ਉਹ ਲੋਕਾਂ ਨੂੰ ਘੱਟ ਤੋਂ ਘੱਟ ਇੱਕ ਦੂਜੇ ਦੇ ਸੰਪਰਕ ਵਿੱਚ ਆਉਣ ਲਈ ਆਖ ਰਹੀ ਹੈ| ਜਿੰਨਾਂ ਅਸੀਂ ਇੱਕ ਦੂਜੇ ਦੇ ਸੰਪਰਕ ਵਿੱਚ ਘੱਟ ਆਵਾਂਗੇ ਓਨਾ ਹੀ ਅਸੀਂ ਇਸ ਵਾਇਰਸ ਨੂੰ ਫੈਲਣ ਦਾ ਘੱਟ ਮੌਕਾ ਦੇਵਾਂਗੇ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ