Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਬ੍ਰਿਟਿਸ਼ ਕੋਲੰਬੀਆ ਤੋਂ ਅੱਠ ਅਸੈਂਬਲੀ ਸੀਟਾ ਂਜਿੱਤ ਕੇ ਪੰਜਾਬੀਆਂ ਨੇ ਇਤਿਹਾਸ ਰਚਿਆ

October 26, 2020 09:45 AM

ਵੈਨਕੂਵਰ: ਪੰਜਾਬੀਆਂ ਦੀ ਕੈਨੇਡਾ ਵਿੱਚ ਵੀ ਇੱਜ਼ਤ ਵਧੀ ਹੈ। ਕਨੇਡਾ ਦੇ ਬ੍ਰਿਟਿਸ਼ ਕੋਲੰਬੀਆ ਰਾਜ ਦੀਆਂ ਤਾਜ਼ਾ ਚੋਣਾਂ ਦੇ ਨਤੀਜੇ ਵਿੱਚ ਪੰਜਾਬੀ ਮੂਲ ਦੇ ਲੋਕਾਂ ਨੇ ਅੱਠ ਸੀਟਾਂ ਉੱਤੇ ਵੱਡੀਜਿੱਤ ਜਿੱਤੀ ਹੈ। ਇਨ੍ਹਾਂ ਵਿੱਚੋਂ ਬਹੁਤੇ ਪੰਜਾਬੀਆਗੂ ਸਰੀ ਦੀ ਨਿਊ ਡੈਮੋਕਰੈਟਿਕ ਪਾਰਟੀ (ਐੱਨ ਡੀ ਪੀ) ਦੀ ਟਿਕਟ ਤੋਂ ਜਿੱਤੇ ਹਨ।
ਵਰਨਣ ਯੋਗ ਹੈ ਕਿ ਇਨ੍ਹਾਂ ਚੋਣਾਂ ਤੋਂ ਇੱਕ ਦਿਨ ਪਹਿਲਾਂ ਕਰਵਾਏ ਸਰਵੇਖਣ ਮੁਤਾਬਕ 51 ਫੀਸਦੀ ਵੋਟਰ ਐੱਨ ਡੀ ਪੀ ਨੂੰ, 34 ਫੀਸਦੀ ਵੋਟਰ ਬੀਸੀ ਲਿਬਰਲ ਨੂੰ ਅਤੇ 12 ਫੀਸਦੀ ਵੋਟਰ ਗਰੀਨ ਪਾਰਟੀ ਨੂੰ ਵੋਟ ਪਾਉਣ ਲਈ ਮਨ ਬਣਾ ਚੁੱਕੇ ਸਨ। ਬ੍ਰਿਟਿਸ਼ ਕੋਲੰਬੀਆ ਦੀਆਂ 87 ਵਿੱਚੋਂ 22 ਸੀਟਾਂ ਲਈ ਪੰਜਾਬੀ ਮੂਲ ਦੇ ਲੋਕਾਂ ਨੇ ਫਾਰਮ ਭਰੇ ਸਨ। ਸਾਲ 2017 ਵਾਰ ਇਨ੍ਹਾਂ ਚੋਣਾਂ ਵਿੱਚਸੱਤ ਪੰਜਾਬੀ ਉਮੀਦਵਾਰ ਜਿੱਤੇ ਸਨ।
ਇਨ੍ਹਾਂ ਚੋਣਾਂ ਵਿੱਚ ਰਾਜ ਚੌਹਾਨ ਲਗਾਤਾਰ 5ਵੀਂ ਵਾਰ ਬਰਨਬੀ ਐਡਮੰਡਜ਼ ਤੋਂਐੱਨ ਡੀ ਪੀ ਉਮੀਦਵਾਰ ਵਜੋਂ ਜੇਤੂ ਰਹੇ ਹਨ। ਉਹ ਕੈਨੇਡੀਅਨ ਫਾਰਮ ਵਰਕਰ ਯੂਨੀਅਨ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੇ ਲਿਬਰਲ ਪਾਰਟੀ ਦੇ ਤ੍ਰਿਪਤ ਅਟਵਾਲ ਨੂੰ ਹਰਾਇਆ ਹੈ। ਤ੍ਰਿਪਤ ਅਟਵਾਲ ਲੋਕ ਸਭਾ ਦੇ ਸਾਬਕਾ ਸਪੀਕਰ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਚਰਨਜੀਤ ਸਿੰਘ ਅਟਵਾਲ ਦੀ ਧੀ ਹੈ।
ਜਿਹੜੇ ਹੋਰ ਪੰਜਾਬੀ ਉਮੀਦਵਾਰ ਜਿੱਤੇ ਹਨ, ਉਨ੍ਹਾਂ ਵਿੱਚ ਜਗਰੂਪ ਬਰਾੜ, ਜਿੰਨੀ ਸਿਮਜ਼, ਰਚਨਾ ਸਿੰਘ, ਹੈਰੀ ਬੈਂਸ, ਰਾਜ ਚੌਹਾਨ, ਰਵੀ ਕਾਹਲੋਂ ਤੇ ਨਿੱਕੀ ਸ਼ਰਮਾ ਸ਼ਾਮਲ ਹਨ। ਬਠਿੰਡਾ ਦੇ ਦਿਉ ਪਿੰਡ ਦਾ ਵਸਨੀਕਜਗਰੂਪ ਬਰਾੜ ਕੈਨੇਡਾ ਜਾਣ ਤੋਂ ਪਹਿਲਾਂ ਭਾਰਤ ਵਿੱਚ ਨੈਸ਼ਨਲ ਲੈਵਲ ਦਾ ਬਾਸਕਿਟਬਾਲ ਖਿਡਾਰੀ ਸੀ। ਰਵੀ ਕਾਹਲੋਂ ਡੈਲਟਾ ਨਾਰਥ ਤੋਂਫਿਰਜਿੱਤ ਗਿਆ ਹੈ। ਉਹ ਕੈਨੇਡਾ ਦੀ ਹਾਕੀ ਟੀਮ ਦੀ ਉਲੰਪਿਕ ਵਿੱਚ ਦੋ ਵਾਰ ਅਗਵਾਈ ਕਰ ਚੁੱਕਾ ਹੈ।ਰਚਨਾ ਸਿੰਘ, ਜੋ ਪੰਜਾਬੀ ਲੇਖਕ ਡਾ: ਰਘਬੀਰ ਸਿੰਘ ਦੀ ਧੀ ਹੈ, ਸਰੀ ਗਰੀਨ ਟਿੰਬਰਲੈਂਡ ਤੋਂਐੱਨ ਡੀ ਪੀ ਟਿੱਕਟ ਉੱਤੇਦੂਜੀ ਵਾਰ ਜਿੱਤੀ ਹੈ। ਉਸ ਨੇ ਲਿਬਰਲ ਪਾਰਟੀ ਦੇ ਦਿਲਰਾਜ ਅਟਵਾਲ ਨੂੰ ਹਰਾਇਆ ਹੈ। ਹੈਰੀ ਬੈਂਸ ਪੰਜਵੀਂ ਵਾਰ ਸਰੀ ਨਿਊਟਨ ਤੋਂਜਿੱਤਿਆ ਹੈ।ਉਸਨੇ ਲਿਬਰਲ ਪਾਰਟੀ ਦੇ ਪੌਲ ਬੋਪਾਰਾਏ ਨੂੰ ਹਰਾਇਆ ਹੈ। ਬੈਂਸ ਬੀਸੀ ਅਸੈਂਬਲੀ ਦਾ 2005 ਤੋਂਲਗਾਤਾਰ ਮੈਂਬਰ ਹੈ। ਅਮਨ ਸਿੰਘ ਨੇ ਜੱਸ ਜੌਹਲ ਤੇ ਜਿੰਨੀ ਸਿਮਜ਼ ਨੇ ਗੁਲਜ਼ਾਰ ਚੀਮਾ ਨੂੰ ਹਰਾਇਆ ਹੈ। ਨਿੱਕੀ ਸ਼ਰਮਾ ਵੈਨਕੁਵਰ ਹੇਸਟਿੰਗਸ ਤੋਂ ਜਿੱਤੀ ਹੈ। ਬਰਾੜ, ਬੈਂਸ ਤੇ ਚੌਹਾਨ ਪੰਜਵੀਂ ਵਾਰ ਅਸੈਂਬਲੀ ਦੇ ਮੈਂਬਰ ਚੁਣੇ ਗਏ ਹਨ।
ਬ੍ਰਿਟਿਸ਼ ਕੋਲੰਬੀਆ ਸੂਬੇ ਨੇ ਪਹਿਲਾਂ ਕਦੇ ਵਿਧਾਨ ਸਭਾ ਲਈ ਪੱਗੜੀਧਾਰੀ ਸਿੱਖ ਨਹੀਂ ਚੁਣਿਆ ਸੀ। ਇਸ ਵਾਰੀ ਮਨੁੱਖੀ ਅਧਿਕਾਰਾਂ ਦੇ ਵਕੀਲ ਅਮਨ ਸਿੰਘ ਨੇ ਰਿਚਮੰਡ-ਕੁਈਨਜ਼ਬਰੋ ਦੀ ਰਾਈਡਿੰਗ ਤੋਂ ਜਿੱਤ ਹਾਸਲ ਕੀਤੀ ਹੈ।ਇਸ ਦੇ ਨਾਲ ਉਹ ਬ੍ਰਿਟਿਸ਼ ਕੋਲੰਬੀਆ ਦੀ ਅਸੈਂਬਲੀ ਵਿੱਚਜਾਣ ਵਾਲੇ ਪਹਿਲੇ ਪੱਗੜੀਧਾਰੀ ਸਿੱਖ ਬਣ ਗਏ ਹਨ।ਹਾਂਗ ਕਾਂਗ ਵਿੱਚ ਪੈਦਾ ਹੋਏ ਅਮਨ ਸਿੰਘ 2017 ਵਿੱਚ ਸਿਰਫ 134 ਵੋਟਾਂ ਨਾਲ ਲਿਬਰਲ ਦੇ ਜੱਸ ਜੌਹਲ ਤੋਂ ਹਾਰ ਗਏ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ