Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਆਊਟਬ੍ਰੇਕ ਤੋਂ ਬਾਅਦ ਸਪੇਨ ਨੇ ਦੂਜੀ ਵਾਰੀ ਐਲਾਨੀ ਸਟੇਟ ਆਫ ਐਮਰਜੰਸੀ

October 26, 2020 04:40 PM

ਮੇਡਰਿੱਡ, 26 ਅਕਤੂਬਰ (ਪੋਸਟ ਬਿਊਰੋ) : ਐਤਵਾਰ ਨੂੰ ਸਪੇਨ ਨੇ ਦੇਸ਼ ਭਰ ਵਿੱਚ ਦੂਜੀ ਐਮਰਜੰਸੀ ਐਲਾਨ ਦਿੱਤੀ| ਇਸ ਦੇ ਨਾਲ ਹੀ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਹੇ ਕਰੋਨਾਵਾਇਰਸ ਦੇ ਮਾਮਲਿਆਂ ਨੂੰ ਰੋਕਣ ਦੇ ਲਿਹਾਜ ਨਾਲ ਰਾਤ ਭਰ ਲਈ ਕਰਫਿਊ ਵੀ ਲਾਇਆ ਗਿਆ| ਇਹ ਜਾਣਕਾਰੀ ਪ੍ਰਧਾਨ ਮੰਤਰੀ ਪੈਡਰੋ ਸਾਂਚੇਜ਼ ਨੇ ਦਿੱਤੀ|
ਸਾਂਚੇਜ਼ ਨੇ ਟੀ ਵੀ ਉੱਤੇ ਦੇਸ਼ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਇਹ ਨਵੇਂ ਮਾਪਦੰਡ ਐਤਵਾਰ ਰਾਤ ਨੂੰ ਪ੍ਰਭਾਵੀ ਹੋਣਗੇ| ਸਾਂਚੇਜ਼ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੈਨਰੀ ਆਈਲੈਂਡ ਨੂੰ ਛੱਡ ਕੇ ਦੇਸ਼ ਭਰ ਵਿੱਚ ਰਾਤੀਂ 11:00 ਵਜੇ ਤੋਂ ਸਵੇਰੇ 6:00 ਵਜੇ ਤੱਕ ਸਟੇਟ ਆਫ ਐਮਰਜੰਸੀ ਲਾਗੂ ਰੱਖੀ ਜਾਵੇਗੀ| ਉਨ੍ਹਾਂ ਆਖਿਆ ਕਿ ਦੇਸ਼ ਦੇ 19 ਰੀਜਨਲ ਆਗੂਆਂ ਨੂੰ ਆਪੋ ਆਪਣੇ ਇਲਾਕੇ ਦੀਆਂ ਦਿੱਕਤਾਂ ਦੇ ਹਿਸਾਬ ਨਾਲ ਕਰਫਿਊ ਦੇ ਘੰਟੇ ਤੈਅ ਕਰਨ ਦਾ ਅਧਿਕਾਰ ਹੋਵੇਗਾ| ਇਹ ਨਿਯਮ ਜਿੰਨੇ ਸਖ਼ਤ ਹੋਣਗੇ ਓਨੇ ਹੀ ਚੰਗੇ ਹਨ, ਇਸ ਦੇ ਨਾਲ ਹੀ ਆਵਾਜਾਈ ਲਈ ਸਰਹੱਦੀ ਪਾਬੰਦੀਆਂ ਵੀ ਲਾਈਆਂ ਜਾ ਰਹੀਆਂ ਹਨ ਤੇ ਲੋਕਾਂ ਦੇ ਇੱਕਠ ਨੂੰ ਘਟਾ ਕੇ ਛੇ ਵਿਅਕਤੀ ਕਰ ਦਿੱਤਾ ਗਿਆ ਹੈ|
ਆਪਣੇ ਕੈਬਨਿਟ ਨਾਲ ਮੁਲਾਕਾਤ ਤੋਂ ਬਾਅਦ ਸਾਂਚੇਜ਼ ਨੇ ਆਖਿਆ ਕਿ ਹਕੀਕਤ ਇਹ ਹੈ ਕਿ ਯੂਰਪ ਤੇ ਸਪੇਨ ਨੂੰ ਕੋਵਿਡ-19 ਮਹਾਂਮਾਰੀ ਦੇ ਦੂਜੀ ਵੇਵ ਨਾਲ ਸਿੱਝਣਾ ਪੈ ਰਿਹਾ ਹੈ| ਉਨ੍ਹਾਂ ਆਖਿਆ ਕਿ ਉਹ ਪਾਰਲੀਆਮੈਂਟ ਵਿੱਚ ਐਮਰਜੰਸੀ ਨੂੰ ਹੋਰ ਛੇ ਮਹੀਨੇ, ਭਾਵ ਮਈ ਤੱਕ, ਵਧਾਉਣ ਲਈ ਆਖਣਗੇ| ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਸਪੇਨ ਵਿੱਚ ਰੋਜ਼ਾਨਾ ਦੇ 20,000 ਨਵੇਂ ਮਾਮਲੇ ਦਰਜ ਕੀਤੇ ਗਏ ਤੇ ਇਸ ਦੇ ਨਾਲ ਹੀ 231 ਮੌਤਾਂ ਵੀ ਰਿਕਾਰਡ ਕੀਤੀਆਂ ਗਈਆਂ| ਇਸ ਦੇ ਨਾਲ ਹੀ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 34,752 ਪਹੁੰਚ ਗਈ ਹੈ|

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ