Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਨੇਪਾਲੀ ਵਿਦੇਸ਼ ਮੰਤਰੀ ਨੇ ਕਿਹਾ : ਰਾਅ ਦਾ ਮੁਖੀ ਮੋਦੀ ਦਾ ਪ੍ਰਤੀਨਿਧ ਬਣਕੇ ਪ੍ਰਧਾਨ ਮੰਤਰੀ ਓਲੀ ਨੂੰ ਮਿਲਿਐ

October 27, 2020 01:25 AM

ਕਾਠਮੰਡੂ, 26 ਅਕਤੂਬਰ (ਪੋਸਟ ਬਿਊਰੋ)- ਭਾਰਤੀ ਖੁਫੀਆ ਏਜੰਸੀ ਰਾਅ ਦੇ ਮੁਖੀ ਸਾਮੰਤ ਗੋਇਲ ਦੇ ਨੇਪਾਲ ਦੌਰੇ ਅਤੇ ਉਥੋਂ ਦੇ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨਾਲ ਮੁਲਾਕਾਤ ਉੱਤੇ ਉਠੇ ਵਿਵਾਦਾਂ ਦੌਰਾਨ ਨੇਪਾਲੀ ਵਿਦੇਸ਼ ਮੰਤਰੀ ਪ੍ਰਦੀਪ ਗਯਾਵਲੀ ਨੇ ਕਿਹਾ ਹੈ ਕਿ ਸਾਮੰਤ ਗੋਇਲ ਰਾਅ ਦੇ ਚੀਫ ਵਜੋਂਨਹੀਂ, ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਤੀਨਿਧੀ ਵਜੋਂ ਨੇਪਾਲ ਦੇ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੂੰ ਮਿਲੇ ਸਨ। ਦੋ ਘੰਟੇ ਦੀ ਇਸ ਮੁਲਾਕਾਤ ਵਿਚ ਚੀਨ ਨਾਲ ਸੰਬੰਧਾਂ ਅਤੇ ਨੇਪਾਲ ਦੇ ਵਿਵਾਦਪੂਰਨ ਨਕਸ਼ੇ `ਤੇ ਹੀ ਗੱਲ ਹੋਈ ਹੈ।
ਕਾਠਮੰਡੂ ਦੇ ਇਕ ਸਥਾਨਕ ਰੇਡੀਓ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਗਵਾਯਲੀ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਓਲੀ ਨੇ ਸਰਹੱਦੀ ਮੁੱਦੇ `ਤੇ ਨੇਪਾਲ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਅਤੇ ਲਿੰਪਿਆਧੁਰਾ ਅਤੇ ਲਿਪੁਲੇਖ ਉੱਤੇ ਨੇਪਾਲ ਆਪਣੇ ਰੁਖ਼ `ਤੇ ਕਾਇਮ ਰਹੇ, ਪਰ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਗੋਇਲ ਨਾਲ ਮੁਲਾਕਾਤ ਦੇ ਬਾਅਦ ਪ੍ਰਧਾਨ ਮੰਤਰੀ ਓਲੀ ਨੇ ਜਿਸ ਤਰ੍ਹਾਂ ਨੇਪਾਲ ਦਾ ਪੁਰਾਣਾ ਨਕਸ਼ਾ ਟਵੀਟ ਕੀਤਾ, ਉਸ ਤੋਂ ਸੰਕੇਤ ਮਿਲਦੇ ਹਨ ਕਿ ਨੇਪਾਲ ਵਿੱਚ ਚੀਨ ਦੇ ਦਬਾਅ ਵਿੱਚ ਹੋ ਰਹੇ ਘਟਨਾ ਕ੍ਰਮ ਦੇ ਵਿਰੁੱਧ ਭਾਰਤੀ ਰਣਨੀਤੀ ਕਾਰਗਰ ਹੋ ਰਹੀ ਹੈ। ਇਸ ਇੰਟਰਵਿਊ ਵਿੱਚ ਗਵਾਲਯੀ ਨੇ ਕਿਹਾ ਕਿ ਰਾਅ ਦੇ ਮੁਖੀ ਨਾਲ ਓਲੀ ਦੀ ਮੁਲਾਕਾਤ ਕੋਈ ਗੁਪਤ ਬੈਠਕਨਹੀਂ ਸੀ। 15 ਅਗਸਤ ਨੂੰ ਭਾਰਤੀ ਪ੍ਰਧਾਨ ਮੰਤਰੀ ਨਾਲ ਓਲੀ ਦੀ ਫੋਨ `ਤੇ ਗੱਲਬਾਤ ਹੋਈ ਸੀ, ਜਿਸ ਦੇ ਬਾਅਦ ਗੋਇਲ ਆਏ ਸਨ। ਉਨ੍ਹਾਂ ਨੇ ਕਿਹਾ ਕਿ ਨੇਪਾਲ ਦਾ ਨਵਾਂ ਨਕਸ਼ਾ ਸਾਡੇ ਸੰਵਿਧਾਨ ਦਾ ਹਿੱਸਾ ਹੈ, ਇਸ ਨਕਸ਼ੇ ਨਾਲ ਪ੍ਰਕਾਸ਼ਿਤ ਸਿਲੇਬਸ ਨੂੰ ਰੋਕਣ ਦੇ ਸਵਾਲ `ਤੇ ਉਹ ਬੋਲੇ ਕਿ ਸਰਵੇ ਵਿਭਾਗ ਨੇ ਅਜੇ ਕੰਮ ਖਤਮ ਨਹੀਂ ਕੀਤਾ। ਉਸ ਦੇ ਬਾਅਦ ਸਬੂਤ ਜੋੜੇ ਜਾਣਗੇ। ਉਨ੍ਹਾਂਨੇ ਇਹ ਵੀ ਦੱਸਿਆ ਕਿ ਚਾਰ ਨਵੰਬਰ ਨੂੰ ਭਾਰਤੀ ਫੌਜ ਮੁਖੀ ਜਨਰਲ ਐਮ ਐਮ ਨਰਵਣੇ ਵੀ ਨੇਪਾਲ ਯਾਤਰਾ `ਤੇ ਆ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ