Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

50 ਦੇਸ਼ਾਂ ਵੱਲੋਂ ਐਟਮੀ ਹਥਿਆਰਾਂ ਉੱਤੇ ਪਾਬੰਦੀ ਲਈ ਸੰਧੀ ਨੂੰ ਪ੍ਰਵਾਨਗੀ

October 27, 2020 01:27 AM

ਸਾਨ ਫਰਾਂਸਿਸਕੋ, 26 ਅਕਤੂਬਰ (ਪੋਸਟ ਬਿਊਰੋ)- ਯੂ ਐੱਨ ਨੇ ਐਲਾਨ ਕੀਤਾ ਹੈ ਕਿ 50 ਦੇਸ਼ਾਂ ਨੇ ਐਟਮੀ ਹਥਿਆਰਾਂ `ਤੇ ਪਾਬੰਦੀ ਲਾਉਣ ਲਈ ਇੱਕ ਸਾਂਝੀ ਸੰਧੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਦਕਿ ਅਮਰੀਕਾ ਸਮੇਤ ਐਤਮੀ ਸ਼ਕਤੀ ਵਾਲੇ ਪ੍ਰਮੁੱਖ ਦੇਸ਼ਾਂ ਰੂਸ, ਚੀਨ, ਬ੍ਰਿਟੇਨ ਤੇ ਫਰਾਂਸ ਨੇ ਇਸ ਦਾ ਵਿਰੋਧ ਕੀਤਾ ਹੈ। ਆਉਣ ਵਾਲੇ 90 ਦਿਨਾਂ `ਚ ਇਸ ਸੰਧੀ `ਤੇ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਸੰਧੀ ਉੱਤੇ 49 ਦਸਤਖ਼ਤ ਹੋਏ ਹਨ ਤੇ ਯੂ ਐੱਨ ਨੇ ਕਿਹਾ ਹੈ ਕਿ ਹੋਂਡੁਰਸ ਤੋਂ 50ਵੀਂ ਪ੍ਰਵਾਨਗੀ ਮਿਲ ਗਈ ਹੈ, ਜਿਸ ਨਾਲ ਗੱਲ ਅੱਗੇ ਵਧ ਰਹੀ ਹੈ।
ਇਸ ਸੰਬੰਧ ਵਿੱਚ ਯੂ ਐੱਨ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ ਕਿ ਯੂ ਐੱਨ ਦੇ ਸੈਕਟਰੀ ਜਨਰਲ ਐਂਟੋਨੀਓ ਗੁਟੇਰੇਸ ਨੇ 50 ਦੇਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਧੀ ਦਾ 22 ਜਨਵਰੀ ਨੂੰ ਹੋਂਦ ਵਿੱਚ ਆਉਣਾ ਵਿਸ਼ਵ ਵਿਆਪੀ ਅੰਦੋਲਨ ਦੀ ਸ਼ੁਰੂਆਤ ਹੈ ਤਾਂ ਕਿ ਐਟਮੀ ਹਥਿਆਰਾਂ ਦੀ ਕਿਸੇ ਵੀ ਵਰਤੋਂ ਦੇ ਭਿਆਨਕ ਮਨੁੱਖਤਾ ਵਾਦੀ ਨਤੀਜਿਆਂ ਵੱਲ ਸਭ ਦਾ ਧਿਆਨ ਖਿੱਚਿਆ ਜਾ ਸਕੇ। ਇਹ ਐਟਮੀਵਿਸਫੋਟਕਾਂ ਅਤੇ ਪ੍ਰੀਖਣਾਂ ਤੋਂ ਬਚੇ ਲੋਕਾਂ ਨੂੰ ਸਮਰਪਿਤ ਹੈ। ਗੁਟਰੇਸ ਨੇ ਕਿਹਾ ਕਿ ਇਹ ਸੰਧੀ ਐਟਮੀਹਥਿਆਰਾਂ ਦੇ ਮੁਕੰਮਲ ਖਾਤਮੇ ਲਈ ਸਾਰਥਕ ਵਚਨਬੱਧਤਾ ਨੂੰ ਦਰਸਾਉਂਦੀ ਹੈ। ਐਟਮੀਹਥਿਆਰਾਂ ਦੇ ਖਾਤਮੇ ਲਈ ਕੌਮਾਂਤਰੀ ਮੁਹਿੰਮ ਦੇ ਕਾਰਜਕਾਰੀ ਨਿਰਦੇਸ਼ਕ ਤੇ 2017 ਦੇ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਬੀਟਰਿਸ ਫੀਹਨ, ਜਿਨ੍ਹਾਂ ਐਟਮੀਪਾਬੰਦੀ ਸੰਧੀ ਦੀ ਅਗਵਾਈ ਕੀਤੀ ਸੀ, ਨੇ ਕਿਹਾ ਕਿ ਇਸ ਸੰਧੀ ਨੂੰ ਪ੍ਰਵਾਨਗੀ ਦੇਣ ਵਾਲੇ 50 ਦੇਸ਼ ਇੱਕ ਨਵਾਂ ਕੌਮਾਂਤਰੀ ਨਿਯਮ ਸਥਾਪਤ ਕਰਨ ਵਿੱਚ ਸਹੀ ਅਗਵਾਈ ਦਿਖਾ ਰਹੇ ਹਨ। 50ਵੀਂ ਪ੍ਰਵਾਨਗੀ ਯੂ ਐੱਨ ਚਾਰਟਰ ਦੀ ਮਨਜ਼ੂਰੀ ਦੀ 75ਵੀਂ ਵਰ੍ਹੇਗੰਢ ਯਾਨੀ ਕਿ ਯੂ ਐੱਨ ਦਿਵਸ `ਤੇ ਆਈ ਹੈ।
ਦੂਜੇ ਪਾਸੇ ਅਮਰੀਕਾ ਨੇ ਸੰਧੀ ਕਰਨ ਵਾਲੇ ਦੇਸ਼ਾਂ ਨੂੰ ਲਿਖਿਆ ਹੈ ਕਿ ਟਰੰਪ ਸਰਕਾਰ ਮੰਨਦੀ ਹੈ ਕਿ ਉਨ੍ਹਾਂ ਇੱਕ ਰਣਨੀਤਕ ਗਲਤੀ ਕੀਤੀ ਹੈ। ਉਹ ਉਨ੍ਹਾਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣੀ ਪ੍ਰਵਾਨਗੀ ਵਾਪਸ ਲੈਣ। ਐਸੋਸੀਏਟਿਡ ਪ੍ਰੈਸ ਨੂੰ ਮਿਲੇ ਅਮਰੀਕਾ ਦੇ ਪੱਤਰ `ਚ ਕਿਹਾ ਗਿਆ ਹੈ ਕਿ ਪੰਜ ਮੂਲ ਐਟਮੀਸ਼ਕਤੀਆਂ ਅਮਰੀਕਾ, ਰੂਸ, ਚੀਨ, ਬ੍ਰਿਟੇਨ ਤੇ ਫਰਾਂਸ ਆਦਿ ਨਾਟੋ ਸਹਿਯੋਗੀ ਇਸ ਸੰਧੀ ਦੇ ਸੰਭਾਵਿਤ ਨਤੀਜਿਆਂ ਦੇ ਵਿਰੋਧ `ਚ ਇੱਕਜੁੱਟ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ