Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਮੋਹਣ ਭਾਗਵਤ ਨੇ ਫਿਰ ਕਿਹਾ: ਭਾਰਤ ‘ਹਿੰਦੂ ਰਾਸ਼ਟਰ` ਹੈ

October 27, 2020 01:31 AM

ਨਾਗਪੁਰ, 26 ਅਕਤੂਬਰ, (ਪੋਸਟ ਬਿਊਰੋ)- ਅੱਜ ਰਾਸ਼ਟਰੀ ਸਵੈਮ ਸੇਵਕ ਸੰਘ (ਆਰ ਐੱਸ ਐੱਸ) ਦੇ ਮੁਖੀ ਮੋਹਣ ਭਾਗਵਤ ਨੇ ਫਿਰ ਕਿਹਾ ਹੈ ਕਿ ਭਾਰਤ ‘ਹਿੰਦੂ ਰਾਸ਼ਟਰ` ਹੈ ਤੇ ਹਿੰਦੂਤਵ ਦੇਸ਼ ਦੀ ਸ਼ਖ਼ਸੀਅਤ ਦਾ ਸਾਰ-ਤੱਤ ਹੈ।
ਆਰ ਐੱਸ ਐੱਸ ਦੀ ਸਾਲਾਨਾ ‘ਵਿਜੈਦਸ਼ਮੀ ਰੈਲੀ` ਮੌਕੇ ਸੰਘ ਦੇ ਮੁਖੀ ਮੋਹਣ ਭਾਗਵਤ ਨੇ ਕਿਹਾ ਕਿ ਜਦ ਸੰਘ ਜਦੋਂ ਇਹ ਕਹਿੰਦਾ ਹੈ ਕਿ ਹਿੰਦੁਸਤਾਨ ‘ਹਿੰਦੂ ਰਾਸ਼ਟਰ` ਹੈ ਤਾਂ ਇਸ ਦੇ ਮਨ ਵਿਚ ਸਿਆਸੀ ਜਾਂ ਤਾਕਤ ਉੱਤੇ ਕੇਂਦਰਤ ਸੰਕਲਪ ਨਹੀਂ ਹੁੰਦਾ। ਉਨ੍ਹਾ ਕਿਹਾ ਕਿ ਅਸੀਂ ਸਿੱਧੇ ਤੌਰ `ਤੇ ਦੇਸ਼ ਦੀ ਹੋਂਦ ਨੂੰ ਹਿੰਦੂ ਇਸ ਲਈ ਕਹਿ ਰਹੇ ਹਾਂਕਿਉਂਕਿ ਸਾਡੀਆਂ ਸਾਰੀਆਂ ਸਭਿਆਚਾਰਕ ਤੇ ਸਮਾਜੀ ਰਵਾਇਤਾਂ ਇਸ ਦੇ ਸਿਧਾਂਤਾਂਤੋਂ ਸੇਧ ਲੈਂਦੀਆਂ ਹਨ। ਆਰ ਐੱਸ ਐੱਸਦੇ ਮੁਖੀ ਨੇ ਕਿਹਾ ਕਿ ਹਿੰਦੂਤਵ ਸ਼ਬਦ ਤੋੜ-ਮਰੋੜ` ਦਿੱਤਾ ਗਿਆ ਹੈ। ਇਸ ਨਾਲ ਕਰਮ-ਕਾਂਡ (ਵਿਧੀ-ਵਿਧਾਨ) ਸੰਕੇਤਕ ਤੌਰ ਉੱਤੇ ਜੋੜ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਘ ਪਰਵਾਰ ਇਸ ਸ਼ਬਦ ਦੀ ਵਰਤੋਂ ਮੌਕੇ ਇਸ ਗਲਤਫ਼ਹਿਮੀ ਵੱਲ ਸੰਕੇਤ ਨਹੀਂ ਕਰਦਾ। ਭਾਗਵਤ ਨੇ ਕਿਹਾ ਕਿ ‘ਸਾਡੇ ਲਈ ਇਹ ਉਹ ਸ਼ਬਦ ਹੈ, ਜਿਸ ਨਾਲ ਪਛਾਣ ਨੂੰ ਦਿਖਾਇਆ ਗਿਆ ਹੈ, ਇਸ ਦੇ ਨਾਲ ਰੂਹਾਨੀਅਤ ਨਾਲ ਜੁੜੀਆਂ ਰਵਾਇਤਾਂ ਹਨ, ਜਿਨ੍ਹਾਂ ਦੀ ਨਿਰੰਤਰਤਾ ਨੂੰ ਪ੍ਰਗਟ ਕੀਤਾ ਜਾਂਦਾ ਅਤੇ ਭਾਰਤ ਦੀ ਧਰਤੀ `ਚ ਪੈਦਾ ਹੋਈਆਂ ਸਮੁੱਚੀਆਂ ਕਦਰਾਂ-ਕੀਮਤਾਂ ਦਾ ਸਰਮਾਇਆ ਹੈ, ਜਿਸ ਨੂੰ ਪ੍ਰਤੱਖ ਕੀਤਾ ਗਿਆ ਹੈ।` ਇਸ ਲਈ ਸੰਘ ਮੰਨਦਾ ਹੈ ਕਿ ਇਹ ਸ਼ਬਦ ਭਾਰਤ ਦੀ ਸਾਰੀ 130 ਕਰੋੜ ਦੀ ਆਬਾਦੀ ਉਤੇ ਲਾਗੂ ਹੁੰਦਾ ਹੈ, ਉਨ੍ਹਾਂ ਸਾਰਿਆਂ ਉੱਤੇ, ਜੋ ਖ਼ੁਦ ਨੂੰ ਭਾਰਤ ਦੇ ਧੀਆਂ-ਪੁੱਤਰ ਮੰਨਦੇ ਹਨ। ਭਾਗਵਤ ਨੇ ਕਿਹਾ ਕਿ ਜੋ ਲੋਕ ਆਪਣੇ ਵਡੇਰਿਆਂ ਦੀ ਵਿਰਾਸਤ ਉਤੇ ਮਾਣ ਕਰਦੇ ਹਨ, ਉਨ੍ਹਾਂ ਸਾਰਿਆਂ ਉਤੇ ਹਿੰਦੂਤਵ ਸ਼ਬਦ ਢੁੱਕਦਾ ਹੈ।
ਆਰ ਐੱਸ ਐੱਸ ਦੇ ਮੁਖੀ ਨੇ ਕਿਹਾ ਕਿ ਇਸ ਸ਼ਬਦ ਦੇ ਅਸਲ ਅਰਥਤੋਂ ਅਣਜਾਣ ਰਹਿਣ ਨਾਲ ਦੇਸ਼ ਤੇ ਸਮਾਜ ਨੂੰ ਏਕੇ ਵਿਚ ਬੰਨ੍ਹਣ ਵਾਲੇ ਧਾਗੇ ਕਮਜ਼ੋਰ ਪੈਂਦੇ ਹਨ,ਕਿਉਂਕਿ ਦੇਸ਼-ਸਮਾਜ ਨੂੰ ਵੰਡਣ ਵਾਲੇ ਲੋਕ ਪਹਿਲਾਂ ਇਸੇ ਸ਼ਬਦ ਨੂੰ ਨਿਸ਼ਾਨਾ ਬਣਾ ਕੇ ਫ਼ਿਰਕਿਆਂ ਵਿੱਚ ਝਗੜਾ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਭਿੰਨਤਾ ਨੂੰ ਹਿੰਦੂ ਦਰਸ਼ਨ ਸ਼ਾਸਤਰ ਵਿਚ ਸਵੀਕਾਰ ਕਰ ਕੇ ਸਨਮਾਨ ਦਿੱਤਾ ਗਿਆ ਹੈ।
ਆਪਣੇ ਆਨਲਾਈਨ ਪ੍ਰਸਾਰਿਤ ਭਾਸ਼ਣ ਵਿਚ ਮੋਹਣ ਭਾਗਵਤ ਨੇ ਕਿਹਾ: ‘ਹਿੰਦੂ ਕਿਸੇ ਡੇਰੇ ਜਾਂ ਪੰਥ ਦਾ ਨਾਂ ਨਹੀਂ, ਨਾ ਇਹ ਕਿਸੇ ਰਾਜ ਦੇ ਘੇਰੇ ਵਿਚ ਬੱਝਾ ਹੈ, ਨਾ ਇਹ ਕਿਸੇ ਇਕ ਜਾਤ ਜਾਂ ਖ਼ਾਸ ਭਾਸ਼ਾ ਬੋਲਣ ਵਾਲੇ ਦਾ ਹੱਕ ਹੈ।` ਉਨ੍ਹਾ ਨੇ ਕਿਹਾ: ‘ਕਿਸੇ ਨੂੰ ਇਸ ਸ਼ਬਦ ਨੂੰ ਮੰਨਣ ਵਿਚ ਇਤਰਾਜ਼ ਹੋ ਸਕਦਾ ਹੈ, ਪਰ ਜੇ ਉਸ ਦੇ ਮਨ ਦਾ ਵਿਸ਼ਾ-ਵਸਤੂ ਇਸ ਨਾਲ ਮੇਲ ਖਾਂਦਾ ਹੈ ਤਾਂ ਉਨ੍ਹਾਂ ਵੱਲੋਂ ਕਿਸੇ ਹੋਰ ਸ਼ਬਦ ਦੀ ਵਰਤੋਂ ਉਤੇ ਅਸੀਂ ਇਤਰਾਜ਼ ਨਹੀਂ ਕਰਾਂਗੇ।` ਉਨ੍ਹਾਂ ਨੇ ਕਿਹਾ ਕਿ ਹਿੰਦੂ ਹੋਣ ਦਾ ਅਰਥ ਆਪਣਾ ਵਿਸ਼ਵਾਸ, ਭਾਸ਼ਾ, ਧਰਤੀ ਜਾਂ ਕੋਈ ਹੋਰ ਪਛਾਣ ਤਿਆਗਣਾ ਨਹੀਂ, ਇਹ ਸਿਰਫ਼ ਸਰਬ ਉੱਚਤਾ ਦੀ ਤਲਾਸ਼ ਤਿਆਗਣ ਉੱਤੇ ਜ਼ੋਰ ਪਾਉਂਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼