Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਨਾਬਾਲਗ ਕੁੜੀ ਕਤਲ ਕਰ ਕੇ ਲਾਸ਼ ਡਬਲ ਬੈਡ ਵਿੱਚ ਲੁਕਾਈ

October 27, 2020 01:37 AM

ਨਵੀਂ ਦਿੱਲੀ, 26 ਅਕਤੂਬਰ (ਪੋਸਟ ਬਿਊਰੋ)- ਨੰਦ ਨਗਰੀ ਇਲਾਕੇ ਵਿੱਚ ਇੱਕ ਨਾਬਾਲਗ ਲੜਕੀ ਦਾ ਕਤਲ ਕਰਕੇ ਲਾਸ਼ ਘਰ ਦੇ ਡਬਲ ਬੈਡ ਵਿੱਚ ਲੁਕਾ ਦਿੱਤੀ ਅਤੇ ਦੋਸ਼ੀ ਫਰਾਰ ਹੋ ਗਿਆ।
ਕੱਲ੍ਹ ਸ਼ਾਮ ਤੋਂ ਮ੍ਰਿਤਕ ਸ਼ਵੇਤਾ (17) ਦਾ ਮਾਸੜ ਘਰ ਵਿੱਚ ਤਾਲਾ ਲਾ ਕੇ ਫਰਾਰ ਸੀ। ਮਾਸੀ ਨੇ ਕੱਲ੍ਹ ਸਵੇਰੇ ਘਰ ਦਾ ਤਾਲਾ ਤੋੜਿਆ ਤਾਂ ਉਸ ਨੂੰ ਘਰ ਵਿਚੋਂ ਤੇਜ਼ ਬਦਬੂ ਆਈ। ਬੈਡ ਖੋਲ੍ਹ ਕੇ ਦੇਖਣ `ਤੇ ਭਾਂਣਜੀ ਦੀ ਲਾਸ਼ ਮਿਲੀ। ਇਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਮੌਕੇ `ਤੇ ਪਹੁੰਚੀ ਪੁਲਸ ਨੂੰ ਲਾਸ਼ ਸੜੀ-ਗਲੀ ਹਾਲਤ ਵਿੱਚ ਮਿਲੀ। ਲਾਸ਼ ਦੇਖਣ ਤੋਂ ਅਜਿਹਾ ਲੱਗ ਰਿਹਾ ਸੀ ਕਿ ਕਤਲ ਕਰਨ ਤੋਂ ਬਾਅਦ ਉਸ ਦਾ ਚਿਹਰਾ ਕਿਸੇ ਚੀਜ਼ ਨਾਲ ਸਾੜਿਆ ਗਿਆ ਹੈ। ਪੁਲਸ ਸ਼ਵੇਤਾ ਦੀ ਮਾਸੀ ਤੋਂ ਪੁੱਛਗਿੱਛ ਕਰਕੇ ਕੇਸ ਦੀ ਜਾਂਚ ਕਰ ਰਹੀ ਹੈ। ਬਖਤਿਯਾਰਪੁਰ, ਪਟਨਾ (ਬਿਹਾਰ) ਦੀ ਰਹਿਣ ਵਾਲੀ ਸ਼ਵੇਤਾ ਆਪਣੀ ਮਾਸੀ ਸਵਿਤਾ ਅਤੇ ਮਾਸੜ ਵਕੀਲ ਪੋਦਾਰ ਦੇ ਨਾਲ ਸਰਵੋਦਿਆ ਲੇਪ੍ਰੋਸੀ ਕਾਲੋਨੀ, ਤਾਹਿਰਪੁਰ, ਨੰਦ ਨਗਰੀ ਵਿੱਚ ਰਹਿੰਦੀ ਸੀ।ਬਚਪਨ ਵਿੱਚ ਸ਼ਵੇਤਾ ਦੇ ਪਿਤਾ ਦੀ ਮੌਤ ਹੋ ਗਈ ਸੀ। ਇਸ ਦੀ ਮਾਂ ਮੁੰਨੀ ਯਾਦਵ ਬਿਹਾਰ ਵਿੱਚ ਰਹਿੰਦੀ ਹੈ। ਮਾਸੜ ਰਿਕਸ਼ਾ ਚਲਾਉਂਦਾ ਹੈ, ਜਦਕਿ ਸਵਿਤਾ ਭੀਖ ਮੰਗਣ ਜਾਂਦੀ ਹੈ। ਸ਼ਵੇਤਾ ਨੇ ਮਾਸੀ ਦੇ ਕੋਲ ਹੀ ਰਹਿ ਕੇ ਪੜ੍ਹਾਈ-ਲਿਖਾਈ ਕੀਤੀ ਸੀ। ਉਸ ਨੇ ਇਸੇ ਸਾਲ 12ਵੀਂ ਪਾਸ ਕੀਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ