Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਕੋਵਿਡ-19 ਪ੍ਰਤੀ ਫੈਡਰਲ ਸਰਕਾਰ ਦੀ ਪ੍ਰਤੀਕਿਰਿਆ ਦੇ ਅਧਿਐਨ ਸਬੰਧੀ ਮਤਾ ਪਾਸ

October 27, 2020 06:07 AM

ਓਟਵਾ, 26 ਅਕਤੂਬਰ (ਪੋਸਟ ਬਿਊਰੋ) : ਲਿਬਰਲਾਂ ਦੇ ਵਿਰੋਧ ਦੇ ਬਾਵਜੂਦ ਵਿਰੋਧੀ ਧਿਰ ਦੀ ਇੱਕਜੁਟਤਾ ਦਾ ਮੁਜ਼ਾਹਰਾ ਉਸ ਸਮੇਂ ਹੋਇਆ ਜਦੋਂ ਕੰਜ਼ਰਵੇਟਿਵਾਂ ਵੱਲੋਂ ਫੈਡਰਲ ਸਰਕਾਰ ਦੀ ਕੋਵਿਡ-19 ਪ੍ਰਤੀ ਪ੍ਰਤੀਕਿਰਿਆ ਦੇ ਹੈਲਥ ਕਮੇਟੀ ਵੱਲੋਂ ਅਧਿਐਨ ਸਬੰਧੀ ਮਤਾ ਪਾਸ ਹੋ ਗਿਆ|
ਬਲਾਕ ਕਿਊਬਿਕੁਆ, ਐਨਡੀਪੀ ਤੇ ਗ੍ਰੀਨਜ਼ ਵੱਲੋਂ ਇਸ ਪ੍ਰਸਤਾਵ ਦੇ ਹੱਕ ਵਿੱਚ ਵੋਟ ਕੀਤਾ ਗਿਆ ਹੈ ਤੇ ਇਸ ਦੇ ਮੱਦੇਨਜ਼ਰ ਕੁੱਝ ਦਿਨਾਂ ਵਿੱਚ ਹੀ ਕਮੇਟੀ ਕਾਇਮ ਹੋਣ ਦੀ ਸੰਭਾਵਨਾ ਹੈ| ਇਸ ਤੋਂ ਬਾਅਦ ਅੱਜ ਤੱਕ ਲਿਬਰਲਾਂ ਵੱਲੋਂ ਮਹਾਂਮਾਰੀ ਦੇ ਸਬੰਧ ਵਿੱਚ ਜੋ ਵੀ ਪ੍ਰਤੀਕਿਰਿਆ ਦਿੱਤੀ ਗਈ ਹੈ ਉਸ ਸਬੰਧੀ ਜਾਣਕਾਰੀ ਵੱਖ ਵੱਖ ਵਿਭਾਗਾਂ ਤੇ ਏਜੰਸੀਆਂ ਤੋਂ ਮੰਗੀ ਜਾਵੇਗੀ|
ਫੈਡਰਲ ਸਰਕਾਰ ਵੱਲੋਂ ਮੌਜੂਦਾ ਹੈਲਥ ਸੰਕਟ ਨੂੰ ਜਿਸ ਤਰ੍ਹਾਂ ਹੈਂਡਲ ਕੀਤਾ ਗਿਆ ਹੈ ਉਸ ਬਾਰੇ ਹੋਰ ਡੂੰਘਾਈ ਨਾਲ ਜਾਣਕਾਰੀ ਹਾਸਲ ਕਰਨ ਦੇ ਫੈਸਲੇ ਬਾਰੇ ਪੈਣ ਵਾਲੇ ਪ੍ਰਭਾਵ ਦੇ ਸਬੰਧ ਵਿੱਚ ਪਬਲਿਕ ਸਰਵਿਸਿਜ਼ ਐਂਡ ਪ੍ਰੋਕਿਓਰਮੈਂਟ ਮੰਤਰੀ ਅਨੀਤਾ ਆਨੰਦ ਤੇ ਸਿਹਤ ਮੰਤਰੀ ਪੈਟੀ ਹਾਜ਼ਦੂ ਵੱਲੋਂ ਚੇਤਾਵਨੀ ਵੀ ਜਾਰੀ ਕੀਤੀ ਗਈ| ਲਿਬਰਲਾਂ ਨੇ ਇਹ ਤਰਕ ਦਿੱਤਾ ਕਿ ਸੈਕਿੰਡ ਵੇਵ ਦਰਮਿਆਨ ਇਸ ਸੱਭ ਕਾਸੇ ਦਾ ਮੁਲਾਂਕਣ ਕੀਤਾ ਜਾਣਾ ਸਹੀ ਨਹੀਂ ਹੈ|
ਹੁਣ ਅਧਿਐਨ ਲਈ ਬਣੀ ਸਹਿਮਤੀ ਤਹਿਤ ਸਰਕਾਰ ਨੂੰ ਈਮੇਲਜ਼, ਦਸਤਾਵੇਜ਼, ਨੋਟਸ ਅਤੇ ਪ੍ਰਧਾਨ ਮੰਤਰੀ ਆਫਿਸ, ਪ੍ਰਿਵੀ ਕਾਉਂਸਲ ਆਫਿਸ, ਹੈਲਥ ਕੈਨੇਡਾ, ਪਬਲਿਕ ਹੈਲਥ ਏਜੰਸੀ ਆਫ ਕੈਨੇਡਾ ਤੇ ਕੈਬਨਿਟ ਮੰਤਰੀ ਆਫਿਸਿਜ਼ ਨਾਲ ਸਬੰਧਤ ਹੋਰ ਰਿਕਾਰਡਜ਼ ਮਾਰਚ ਦੇ ਮੱਧ ਤੋਂ ਉਜਾਗਰ ਕਰਨ ਲਈ ਆਖਿਆ ਜਾਵੇਗਾ|
ਇਹ ਮਤਾ 152 ਦੇ ਮੁਕਾਬਲੇ 176 ਵੋਟਾਂ ਨਾਲ ਪਾਸ ਹੋਇਆ| ਇਸ ਵੋਟ ਉੱਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਸਰਕਾਰ ਦੇ ਹਾਊਸ ਲੀਡਰ ਪਾਬਲੋ ਰੌਡਰਿਗਜ਼ ਨੇ ਵਿਰੋਧੀ ਧਿਰ ਉੱਤੇ ਵੰਡੀਆਂ ਪਾਉਣ ਵਾਲੀ ਸਿਆਸਤ ਖੇਡਣ ਦਾ ਦੋਸ਼ ਲਾਇਆ| ਉਨ੍ਹਾਂ ਆਖਿਆ ਕਿ ਇਸ ਫੋਸਲੇ ਨਾਲ ਲਿਬਰਲ ਕਾਫੀ ਨਿਰਾਸ਼ ਹਨ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ