Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਮੇਅਰਜ਼ ਨੇ ਓਨਟਾਰੀਓ ਤੇ ਫੈਡਰਲ ਸਰਕਾਰ ਤੋਂ ਆਰਥਿਕ ਮਦਦ ਲਈ ਕੀਤੀ ਅਪੀਲ

October 27, 2020 05:00 PM

ਟੋਰਾਂਟੋ, 27 ਅਕਤੂਬਰ (ਪੋਸਟ ਬਿਊਰੋ) : ਓਨਟਾਰੀਓ ਦੀਆਂ ਸੱਭ ਤੋਂ ਵੱਡੀਆਂ ਮਿਊਂਸਪੈਲਿਟੀਜ਼ ਵੱਲੋਂ ਫੈਡਰਲ ਤੇ ਪ੍ਰੋਵਿੰਸ਼ੀਅਲ ਸਰਕਾਰਾਂ ਕੋਲੋਂ ਇਨਫਰਾਸਟ੍ਰਕਚਰ ਪ੍ਰੋਜੈਕਟਸ ਲਈ ਫੌਰੀ ਤੌਰ ਉੱਤੇ ਫੰਡਾਂ ਵਿੱਚ ਵਾਧਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ| ਮਿਊਂਸਪੈਲਿਟੀਜ਼ ਦਾ ਕਹਿਣਾ ਹੈ ਕਿ ਕੋਵਿਡ-19 ਮਹਾਂਮਾਰੀ ਕਾਰਨ ਆਰਥਿਕ ਰਿਕਵਰੀ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਨੂੰ ਮਦਦ ਦੀ ਲੋੜ ਹੈ|
ਪ੍ਰੋਵਿੰਸ ਦੇ ਸੱਭ ਤੋਂ ਵੱਡੇ ਸਿਟੀਜ਼ ਦੇ ਮੇਅਰਜ਼ ਦਾ ਕਹਿਣਾ ਹੈ ਕਿ ਗਲੋਬਲ ਹੈਲਥ ਸੰਕਟ ਨੇ ਆਮਦਨ ਵਿੱਚ ਖਾਸਾ ਵਾਢਾ ਲਾਇਆ ਹੈ ਤੇ ਇਸ ਲਈ ਮਿਊਂਸਪੈਲਿਟੀਜ਼ ਲਈ ਬੁਨਿਆਦੀ ਢਾਂਚੇ ਨਾਲ ਜੁੜੇ ਅਹਿਮ ਹਿੱਸਿਆਂ ਦੀ ਮੁਰੰਮਤ ਕਰਵਾਉਣਾ ਵੀ ਔਖਾ ਹੋਇਆ ਪਿਆ ਹੈ| ਗੁਐਲਫ, ਓਨਟਾਰੀਓ ਦੇ ਮੇਅਰ ਤੇ ਓਨਟਾਰੀਓ ਦੇ ਬਿੱਗ ਸਿਟੀ ਮੇਅਰਜ਼ ਆਰਗੇਨਾਈਜ਼ੇਸ਼ਨ ਦੇ ਚੇਅਰ ਕੈਮ ਗੁਥਰੀ ਨੇ ਆਖਿਆ ਕਿ ਸਾਨੂੰ ਲੋੜ ਦੇ ਹਿਸਾਬ ਨਾਲ ਫੰਡਿੰਗ ਹਾਸਲ ਨਹੀਂ ਹੋ ਰਹੀ|
ਉਨ੍ਹਾਂ ਆਖਿਆ ਕਿ ਸਾਡੀ ਆਰਥਿਕ ਮਦਦ ਕੀਤੀ ਜਾਵੇ ਤਾਂ ਕਿ ਲੋਕਾਂ ਨੂੰ ਕੰਮ ਉੱਤੇ ਵਾਪਿਸ ਸੱਦਿਆ ਜਾ ਸਕੇ| ਓਨਟਾਰੀਓ ਦੇ ਬਿੱਗ ਸਿਟੀ ਮੇਅਰਜ਼ ਵੱਲੋਂ ਇਹ ਮੁੱਦਾ ਫੈਡਰਲ ਤੇ ਪ੍ਰੋਵਿੰਸ਼ੀਅਲ ਇਨਫਰਾਸਟ੍ਰਕਚਰ ਮੰਤਰੀਆਂ ਕੋਲ 15 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਉਠਾਇਆ ਗਿਆ ਸੀ| ਉਨ੍ਹਾਂ ਵੱਲੋਂ ਫੈਡਰਲ ਤੇ ਪ੍ਰੋਵਿੰਸ਼ੀਅਲ ਸਰਕਾਰ ਨੂੰ ਮਿਊਂਸਪਲ ਇਨਫਰਾਸਟ੍ਰਕਚਰ ਨੂੰ ਫੌਰੀ ਤੌਰ ਉੱਤੇ ਆਰਥਿਕ ਮਦਦ ਦੇਣ ਦੀ ਅਪੀਲ ਵੀ ਕੀਤੀ ਗਈ ਸੀ|
ਗਰੁੱਪ ਵੱਲੋਂ ਇਹ ਮਤਾ ਵੀ ਪਾਸ ਕੀਤਾ ਗਿਆ ਸੀ ਕਿ ਸਮਾਂ ਵਿਹਾਅ ਚੁੱਕੀ ਸੰਪਤੀ ਦੀ ਥਾਂ ਨਵੇਂ ਬੁਨਿਆਦੀ ਢਾਂਚੇ ਦੀ ਲੋੜ ਹੈ, ਗ੍ਰੀਨਹਾਊਸ ਗੈਸਾਂ ਦੇ ਰਿਸਾਅ ਨੂੰ ਘਟਾਉਣ, ਆਰਥਿਕ ਮੁਕਾਬਲੇਬਾਜ਼ੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ| ਗੁਥਰੀ ਨੇ ਆਖਿਆ ਕਿ ਮੀਟਿੰਗ ਤੋਂ ਉਹ ਕਾਫੀ ਉਸਤਾਹਿਤ ਹੋਏ ਹਨ| ਟੋਰਾਂਟੋ ਦੇ ਮੇਅਰ ਜੌਹਨ ਟੋਰੀ ਵੱਲੋਂ ਵੀ ਗੁਥਰੀ ਦੀਆਂ ਟਿੱਪਣੀਆਂ ਦੀ ਹਮਾਇਤ ਕੀਤੀ ਗਈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ