Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਡੇਂਗੂ ਵਿਰੁਧ ਲੜਾਈ ਵਿਚ ਐੱਸ.ਟੀ.ਐੱਫ. ਦੇ ਸਾਰੇ ਭਾਈਵਾਲ ਵਿਭਾਗਾਂ ਵਲੋਂ ਸਾਂਝੇ ਯਤਨ ਕੀਤੇ ਜਾ ਰਹੇ : ਬਲਬੀਰ ਸਿੱਧੂ

October 27, 2020 05:35 PM

ਚੰਡੀਗੜ੍ਹ, 27 ਅਕਤੂਬਰ (ਪੋਸਟ ਬਿਊਰੋ): ਸੂਬੇ ਵਿਚ ਡੇਂਗੂ ਨੂੰ ਕੰਟਰੋਲ ਕਰਨ ਦੇ ਮੱਦੇਨਜ਼ਰ, ਸਟੇਟ ਟਾਸਕ ਫੋਰਸ ਵਲੋਂ ਸਾਂਝੇ ਤੌਰ 'ਤੇ ਯਤਨ ਕੀਤੇ ਜਾ ਰਹੇ ਹਨ ਜਿਸ ਵਿਚ ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਕਿਰਤ, ਮੈਡੀਕਲ ਸਿੱਖਿਆ ਅਤੇ ਖੋਜ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਕੂਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਸ਼ਾਮਿਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰਿਆਂ ਨੂੰ ਡੇਂਗੂ ਵਿਰੁਧ ਮੁਹਿੰਮ ਵਿਚ ਹਿੱਸਾ ਲੈਣਾ ਚਾਹੀਦਾ ਹੈ ਕਿਉਂਜੋ ਡੇਂਗੂ ਦੇ ਫੈਲਣ ਦਾ ਸਮਾਂ ਨਵੰਬਰ ਅਤੇ ਦਸੰਬਰ ਦੇ ਅਰੰਭ ਤੱਕ ਚਲਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ, ਪੰਜਾਬ ਵਲੋਂ ਜਨਵਰੀ ਤੋਂ ਹੁਣ ਤੱਕ ਡੇਂਗੂ ਦੇ 10, 890 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ ਅਤੇ ਇਨ੍ਹਾਂ ਵਿਚੋਂ 4692 ਮਰੀਜ਼ ਪਾਜ਼ੇਟਿਵ ਪਾਏ ਗਏ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬੁਖ਼ਾਰ ਦੇ ਹਰੇਕ ਮਾਮਲੇ ਦੀ ਰਿਪੋਰਟ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ, ਖ਼ਾਸ ਕਰ ਕੇ ਜਦੋਂ ਸੂਬਾ ਪਹਿਲਾਂ ਹੀ ਕੋਵਿਡ-19 ਮਹਾਂਮਾਰੀ ਨਾਲ ਲੜ ਰਿਹਾ ਹੈ ਜਿਸ ਤਹਿਤ ਵੱਖ-ਵੱਖ ਬਿਮਾਰੀਆਂ ਦੇ ਲੱਛਣ ਮੇਲ ਖਾਂਦੇ ਹਨ। ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਡੇਂਗੂ ਦੀ ਰੋਕਥਾਮ ਅਤੇ ਕੰਟਰੋਲ ਕੀਤਾ ਜਾ ਸਕਦਾ ਹੈ ਕਿਉਂਕਿ ਮੱਛਰਾਂ ਦਾ ਪ੍ਰਜਨਨ ਮੁੱਖ ਤੌਰ `ਤੇ ਘਰਾਂ ਅਤੇ ਦਫਤਰਾਂ ਵਿਚ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ “ਐਵਰੀ ਫਰਾਈਡੇਅ-ਡਰਾਈ ਡੇਅ” ਦੀ ਘੋਸ਼ਣਾ ਕੀਤੀ ਹੈ ਜਿਸ ਦਾ ਅਰਥ ਹੈ ਕਿ ਹਫ਼ਤੇ ਵਿਚ ਇਕ ਵਾਰ ਪਾਣੀ ਦੇ ਡੱਬਿਆਂ ਆਦਿ ਨੂੰ ਖਾਲ੍ਹੀ ਅਤੇ ਸਾਫ਼ ਕਰ ਕੇ ਡੇਂਗੂ ਦੀ ਬਿਮਾਰੀ ਨੂੰ ਰੋਕਿਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਡੇਂਗੂ ਦੇ ਬਹੁਤੇ ਮਾਮਲੇ ਸੂਬੇ ਦੇ ਸ਼ਹਿਰੀ ਇਲਾਕਿਆਂ ਵਿਚ ਸਾਹਮਣੇ ਆ ਰਹੇ ਹਨ ਜਿਥੇ ਕੂਲਰਾਂ, ਟਾਇਰਾਂ, ਫਰਿਜਾਂ ਦੀਆਂ ਟਰੇਨਾਂ, ਫੁੱਲਾਂ ਦੇ ਗਮਲੇ ਅਤੇ ਫਾਲਤੂ ਸਮਾਨ ਵਿਚ ਮੱਛਰ ਦਾ ਪ੍ਰਜਨਨ ਸਭ ਤੋਂ ਵੱਧ ਹੁੰਦਾ ਹੈ।
ਸਿਹਤ ਮੰਤਰੀ ਨੇ ਸਾਰੇ ਜਿ਼ਲਾ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਰਕਾਰੀ ਹਸਪਤਾਲਾਂ ਵਿਚ ਬੁਖ਼ਾਰ ਵਾਲੇ ਮਾਮਲਿਆਂ ਦਾ ਤੁਰੰਤ ਇਲਾਜ ਕੀਤਾ ਜਾਵੇ ਤਾਂ ਜੋ ਡੇਂਗੂ ਕਾਰਨ ਹੋਈ ਬਿਮਾਰੀ ਅਤੇ ਮੌਤ ਦਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਡੇਂਗੂ ਪਲੇਟਲੇਟ ਦੀ ਘਾਟ ਦਾ ਇਕਲੌਤਾ ਕਾਰਨ ਨਹੀਂ ਹੈ ਅਤੇ ਇਸ ਨਾਲ ਘਬਰਾਉਣਾ ਨਹੀਂ ਚਾਹੀਦਾ ਇਸ ਸਥਿਤੀ ਨਾਲ ਨਜਿੱਠਣ ਲਈ ਸਰਕਾਰੀ ਹਸਪਤਾਲਾਂ ਵਿਚ ਸਾਰੀਆਂ ਸਹੂਲਤਾਂ ਉਪਲਬਧ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ