Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਬੇਰੁਜ਼ਗਾਰ ਅਧਿਆਪਕਾਂ ਦੀਆਂ ਬਾਦਲਾਂ ਵਾਂਗ ਹੀ ਪੱਗਾਂ-ਚੁੰਨੀਆਂ ਉਛਾਲ ਰਹੀ ਹੈ ਅਮਰਿੰਦਰ ਸਰਕਾਰ : ਆਪ

October 27, 2020 06:25 PM

-ਪ੍ਰਦਰਸ਼ਨਕਾਰੀ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਨਾਲ ਬਦਸਲੂਕੀ ਲਈ ਔਰਤ ਵਰਗ ਤੋਂ ਮੁਆਫ਼ੀ ਮੰਗਣ ਮੁੱਖ ਮੰਤਰੀ : ਰੁਪਿੰਦਰ ਰੂਬੀ


ਚੰਡੀਗੜ੍ਹ, 27 ਅਕਤੂਬਰ (ਪੋਸਟ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਉਨ੍ਹਾਂ 'ਤੇ ਕਹਿਰ ਢਾਹੁਣ ਅਤੇ ਪਰਚੇ ਦਰਜ ਕੀਤੇ ਜਾਣ ਦਾ ਸਖ਼ਤ ਵਿਰੋਧ ਕਰਦੇ ਹੋਏ ਕਿਹਾ ਕਿ ਸਾਲਾਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਜੂਝ ਰਹੇ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਦੀ ਥਾਂ ਅਮਰਿੰਦਰ ਸਿੰਘ ਸਰਕਾਰ ਵੀ ਪਿਛਲੀ ਬਾਦਲ ਸਰਕਾਰ ਵਾਂਗ ਪੱਗਾਂ ਅਤੇ ਚੁੰਨੀਆਂ ਉਛਾਲ ਕੇ ਬੇਇੱਜ਼ਤ ਕਰ ਰਹੀ ਹੈ। ਪਾਰਟੀ ਅਨੁਸਾਰ ਮੁੱਖ ਮੰਤਰੀ ਦੇ ਪਟਿਆਲਾ ਸਥਿਤ ਮੋਤੀ ਮਹਿਲ ਸਾਹਮਣੇ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕ ਲੜਕੇ-ਲੜਕੀਆਂ ਨਾਲ ਮੋਤੀ ਮਹਿਲ ਦੇ ਇਸ਼ਾਰੇ 'ਤੇ ਪਟਿਆਲਾ ਪੁਲਸ ਨੇ ਪਹਿਲਾ ਤਸ਼ੱਦਦ ਢਾਹਿਆ ਅਤੇ ਫਿਰ ਅੰਨ੍ਹੇਵਾਹ ਪਰਚੇ ਦਰਜ ਕੀਤੇ ਗਏ। ਇਹ ਅਮਰਿੰਦਰ ਸਿੰਘ ਦੀ ਸ਼ਾਹੀ ਤਾਨਾਸ਼ਾਹ ਮਾਨਸਿਕਤਾ ਦਾ ਪ੍ਰਗਟਾਵਾ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਅਤੇ ਨੌਜਵਾਨ ਮਹਿਲਾ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਮੋਤੀ-ਮਹਿਲ ਸਾਹਮਣੇ ਮੁਜ਼ਾਹਰਾ ਕਰਨ ਵਾਲੇ ਬੇਰੁਜ਼ਗਾਰ ਬੀਐਡ ਅਤੇ ਡੀਪੀਈ (873) ਅਧਿਆਪਕ ਯੂਨੀਅਨ ਦੇ ਆਗੂਆਂ 'ਤੇ ਦਰਜ ਕੀਤੇ ਝੂਠੇ ਪਰਚੇ ਤੁਰੰਤ ਰੱਦ ਕਰਨ ਅਤੇ ਬਦਸਲੂਕੀ ਕਰਨ ਵਾਲੇ ਮੁਲਾਜ਼ਮਾਂ 'ਤੇ ਕਾਰਵਾਈ ਦੀ ਮੰਗ ਕੀਤੀ ਹੈ। ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰਨਾ ਬੇਰੁਜ਼ਗਾਰ ਅਧਿਆਪਕਾਂ ਦਾ ਲੋਕਤੰਤਰੀ ਹੱਕ ਹੈ, ਪਰੰਤੂ ਪੰਜਾਬ ਸਰਕਾਰ ਹੱਕੀ ਮੰਗਾਂ ਲਈ ਲੜਦੇ ਨੌਜਵਾਨਾਂ ਨੂੰ ਜੇਲ੍ਹਾਂ 'ਚ ਡੱਕਣਾ ਚਾਹੁੰਦੀ ਹੈ।
ਮੀਤ ਹੇਅਰ ਨੇ ਕਿਹਾ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨਾਲ ਘਰ-ਘਰ ਨੌਕਰੀ ਦਾ ਲਿਖਤੀ ਵਾਅਦਾ ਨਿਭਾਉਣ ਤੋਂ ਮੁੱਖ ਮੰਤਰੀ ਪੂਰੀ ਤਰਾਂ ਭੱਜ ਚੁੱਕੇ ਹਨ। ਇਸ ਲਈ ਉਨ੍ਹਾਂ ਨੂੰ ਗੱਦੀ 'ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਮੀਤ ਹੇਅਰ ਨੇ ਕਿਹਾ ਕਿ ਪਹਿਲਾਂ ਬਾਦਲ ਸਰਕਾਰ ਅਤੇ ਹੁਣ ਅਮਰਿੰਦਰ ਸਿੰਘ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਲਈ ਸੜਕਾਂ 'ਤੇ ਰੋਲਿਆ ਜਾ ਰਿਹਾ ਹੈ, ਜਿਸ ਕਾਰਨ ਸੈਂਕੜੇ ਯੋਗ ਉਮੀਦਵਾਰ ਉਵਰਵੇਜ ਹੋ ਗਏ ਹਨ। ਇਹੋ ਕਾਰਨ ਹੈ ਕਿ ਬੇਰੁਜ਼ਗਾਰ ਡੀਪੀਈ ਅਧਿਆਪਕ 873 ਅਸਾਮੀਆਂ 'ਚ ਉਮਰ ਹੱਦ ਵਿਚ ਛੋਟ ਦੇ ਕੇ 1000 ਪੋਸਟਾਂ ਦਾ ਵਾਧਾ ਕਰਨ ਅਤੇ ਬੇਰੁਜ਼ਗਾਰ ਬੀਐੱਡ ਅਧਿਆਪਕ ਮਾਸਟਰ ਕਾਡਰ ਦੀਆਂ ਅਸਾਮੀਆਂ ਤਹਿਤ ਸਮਾਜਿਕ ਸਿੱਖਿਆ, ਪੰਜਾਬੀ ਅਤੇ ਹਿੰਦੀ ਦੀਆਂ ਅਸਾਮੀਆਂ 'ਚ ਵਾਧਾ ਕਰਨ ਅਤੇ ਰਹਿੰਦੇ ਵਿਸ਼ਿਆਂ ਦੀ ਵੀ ਭਰਤੀ ਕਰਨ ਲਈ ਸੜਕਾਂ 'ਤੇ ਸੰਘਰਸ਼ ਦੇ ਰਾਹ ਹਨ। ਜਦਕਿ ਪੰਜਾਬ ਦੇ ਸਰਕਾਰੀ ਸਕੂਲ ਅਤੇ ਵਿਦਿਆਰਥੀ ਅਧਿਆਪਕਾਂ ਨੂੰ ਤਰਸ ਰਹੇ ਹਨ।
ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਦਸਹਿਰੇ ਵਾਲੇ ਦਿਨ ਮੋਤੀ-ਮਹਿਲ ਸਾਹਮਣੇ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲਿਸ ਮੁਲਾਜ਼ਮਾਂ ਦਰਮਿਆਨ ਹੋਈ ਧੱਕਾ-ਮੁੱਕੀ ਦੌਰਾਨ ਮਹਿਲਾ-ਅਧਿਆਪਕਾ ਨੂੰ ਲੇਡੀ ਪੁਲਿਸ ਮੁਲਾਜ਼ਮ ਵੱਲੋਂ ਗੁੱਤ ਤੋਂ ਫੜ ਕੇ ਘੜੀਸਿਆ ਗਿਆ, ਜਿਸ ਦੀਆਂ ਤਸਵੀਰਾਂ ਮੀਡੀਆ ਦੇ ਸਾਰੇ ਹਿੱਸੇ ਨੇ ਵਿਖਾਈਆਂ, ਪਰ ਬਾਅਦ 'ਚ ਦੋਸ਼ੀ ਮੁਲਾਜ਼ਮ 'ਤੇ ਕਾਰਵਾਈ ਕਰਨ ਦੀ ਬਜਾਏ ਬੇਰੁਜ਼ਗਾਰ ਅਧਿਆਪਕਾਂ 'ਤੇ ਹੀ ਇਹ ਕਹਿੰਦਿਆਂ ਪਰਚਾ ਦਰਜ਼ ਕਰ ਦਿੱਤਾ ਕਿ ਬੇਰੁਜ਼ਗਾਰ ਅਧਿਆਪਕਾਂ ਨੇ ਧੱਕਾ-ਮੁੱਕੀ ਕਰਦਿਆਂ ਇੱਕ ਪੁਲਿਸ ਮੁਲਾਜ਼ਮ ਦੀ ਵਰਦੀ ਪਾੜ ਦਿੱਤੀ। ਰੂਬੀ ਨੇ ਬੇਰੁਜ਼ਗਾਰ ਅਧਿਆਪਕਾਵਾਂ ਨਾਲ ਹੋਈ ਬਦਸਲੂਕੀ ਲਈ ਮੁੱਖ ਮੰਤਰੀ ਅੱਗੇ ਪੂਰੇ ਔਰਤ ਸਮਾਜ ਤੋਂ ਮੁਆਫ਼ੀ ਮੰਗਣ ਦੀ ਮੰਗ ਰੱਖੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ