Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪਾਕਿਸਤਾਨ ਦੇ ਸਿੱਖ ਐਮ ਪੀ ਏ ਦੇ ਭਰਾ ਨੂੰ ਧੋਖਾਧੜੀ ਦੇ ਮਾਮਲੇ `ਚ ਜੇਲ੍ਹ ਦੀ ਸਜ਼ਾ

October 27, 2020 07:48 PM

ਅੰਮ੍ਰਿਤਸਰ, 27 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨ ਦੀ ਪੰਜਾਬ ਅਸੰਬਲੀ ਦੇ ਪਾਰਲੀਮੈਂਟਰੀ ਸੈਕਟਰੀ ਐਮ ਪੀ ਏ ਮਹਿੰਦਰਪਾਲ ਸਿੰਘ ਦੇ ਭਰਾ ਅਤੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਰਵੇਲ ਸਿੰਘ ਦੇ ਵੱਡੇ ਪੁੱਤਰ ਅਮਰਜੀਤ ਸਿੰਘ ਅਜ਼ੀਮ ਦੇ ਵਿਰੁੱਧ ਧੋਖਾਧੜੀ ਦਾਕੇਸ ਦਰਜ ਕਰਕੇ ਉਸ ਨੂੰ ਜ਼ਿਲ੍ਹਾ ਸ਼ੇਖੂਪੁਰਾ ਦੀ ਡਿਸਟ੍ਰਿਕ ਜੇਲ੍ਹ `ਚ ਭੇਜ ਦਿੱਤਾ ਗਿਆ ਹੈ।
ਪਤਾ ਲੱਗਾ ਹੈ ਕਿ ਅਮਰਜੀਤ ਸਿੰਘ ਦੀ ਗਾਰਮੈਂਟ ਫ਼ੈਕਟਰੀ ਮੁਰੀਦਕੇ ਸ਼ਹਿਰ ਵਿੱਚ ਹੈ, ਜੋ ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦਾ ਮੁੱਖ ਕੇਂਦਰ ਹੈ। ਦੱਸਿਆ ਜਾਂਦਾ ਹੈ ਕਿ ਅਮਰਜੀਤ ਸਿੰਘ ਨੇ ਆਪਣੇ ਛੋਟੇ ਭਰਾ ਦੇ ਰਸੂਖ਼ ਨਾਲ ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ), ਪਿਸ਼ਾਵਰ ਅਤੇ ਸਿੰਧ ਦੇ ਕਈ ਸਿੱਖ ਪਰਿਵਾਰਾਂ ਤੋਂ ਕਮੇਟੀ ਦੇ ਨਾਂਅ ਉਤੇ 15 ਤੋਂ 20 ਕਰੋੜ ਰੁਪਏ ਦੀ ਠੱਗੀ ਮਾਰੀ ਸੀ, ਜਿਸ ਉਤੇ ਉਸ ਦੇ ਵਿਰੁੱਧ ਦਰਜ ਕਰਾਈਆਂ ਸ਼ਿਕਾਇਤਾਂ ਉਤੇ ਉਸ ਨੂੰ ਗ਼੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ।
ਐਮ ਪੀ ਏ ਮਹਿੰਦਰਪਾਲ ਸਿੰਘ ਦੇ ਕੁਝ ਨਜ਼ਦੀਕੀ ਪਾਕਿਸਤਾਨੀ ਸਿੱਖਾਂ ਨੇ ਇਸ ਧੋਖਾਧੜੀ ਦੇ ਕੇਸ ਨੂੰ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਹੰਮਦ ਸ਼ਫ਼ੀਕ ਖ਼ਾਨ ਨਾਲ ਜੋੜ ਕੇ ਦਾਅਵਾ ਕੀਤਾ ਹੈ ਕਿ ਅਮਰਜੀਤ ਸਿੰਘ ਕੋਲੋਂ ਕਮੇਟੀਆਂ ਦੀ ਸਾਰੀ ਰਕਮ ਉਕਤ ਵਿਅਕਤੀ ਨੇ ਲਈ ਸੀ। ਸ਼ਫ਼ੀਕ ਖ਼ਾਨ ਜੋ ਮੁੰਬਈ ਹਮਲਿਆਂ ਦੇ ਸਾਜਿਸ਼ ਘਾੜੇ ਅਤੇ ਜਮਾਤ-ਉਦ-ਦਾਵਾ ਦੇ ਪ੍ਰਮੁੱਖ ਹਾਫ਼ਿਜ਼ ਸਈਦ ਦਾ ਨਜ਼ਦੀਕੀ ਦੱਸਿਆ ਜਾਂਦਾ ਹੈ, ਉਸ ਨੂੰ ਪਿਛਲੀਆਂ ਚੋਣਾਂ `ਚ ਜਮਾਤ-ਉਦ-ਦਾਵਾ ਵੱਲੋਂ ਪੀ ਪੀ 136 ਸੀਟ ਤੋਂ ਅਸੈਂਬਲੀ ਚੋਣਾਂ `ਚ ਖੜ੍ਹਾ ਕੀਤਾ ਗਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ