Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਯੂ ਕੇ ਦੀ ਫਾਊਂਡੇਸ਼ਨ ਦਾ ਸਰਵੇਖਣ: ਅਧਿਆਪਕਾਂ ਦਾ ਸਤਿਕਾਰ ਕਰਨ ਵਿੱਚ ਭਾਰਤੀ ਛੇਵੇਂ ਨੰਬਰ ਉਤੇ

October 27, 2020 07:50 PM

ਲੰਡਨ, 27 ਅਕਤੂਬਰ (ਪੋਸਟ ਬਿਊਰੋ)- ਭਾਰਤ ਆਪਣੇ ਟੀਚਰਾਂਦਾ ਮਾਣ-ਸਨਮਾਨ ਕਰਨ ਵਿੱਚ ਦੁਨੀਆ ਦੇ ਸਿਖਰਲੇ ਦਸ ਦੇਸ਼ਾਂ ਵਿੱਚ ਸ਼ਾਮਲ ਹੈ। ਇਸ ਬਾਰੇ 35 ਮੁਲਕਾਂ ਦਾ ਇੱਕ ਸਰਵੇਖਣ ਕਰਵਾਇਆ ਗਿਆ ਹੈ।
ਯੂ ਕੇ ਵਿਚਲੀ ਵਾਰਕੀ ਫਾਊਂਡੇਸ਼ਨ ਵੱਲੋਂ ਕਰਵਾਏ ਸਰਵੇਖਣ ‘ਰੀਡਿੰਗ ਬਿਟਵੀਨ ਦੀ ਲਾਈਨਜ਼...` ਮੁਤਾਬਕ ਜੇ ਲੋਕਾਂ ਦੇ ਉਨ੍ਹਾਂ ਦੇ ਮੁਲਕ ਵਿਚਲੇ ਅਧਿਆਪਕਾਂ ਦੇ ਪ੍ਰਤੀ ਵਿਚਾਰਾਂ ਨੂੰ ਵੇਖਿਆ ਜਾਵੇ ਤਾਂ ਭਾਰਤ ਵਿੱਚ ਟੀਚਰਾਂ ਦਾ ਬਹੁਤ ਸਨਮਾਨ ਕੀਤਾ ਜਾਂਦਾ ਹੈ। ਅਧਿਆਪਕਾਂ ਦੇ ਦਰਜੇ ਬਾਰੇ ਕਰਾਏ ਇਸ ਸਰਵੇਖਣ ਵਿੱਚ ਚੀਨ, ਘਾਨਾ, ਸਿੰਗਾਪੁਰ, ਕੈਨੇਡਾ ਅਤੇ ਮਲੇਸ਼ੀਆ ਭਾਰਤ ਤੋਂ ਅੱਗੇ ਹਨ। ਇਸ ਸਰਵੇਖਣ ਦੌਰਾਨ ਲੋਕਾਂ ਤੋਂ ਅਚਾਨਕ ਸਵਾਲ ਪੁੱਛੇ ਗਏ ਹਨ ਤੇ ਉਨ੍ਹਾਂ ਉਸੇ ਵੇਲੇ ਸੁਭਾਵਿਕ ਜਵਾਬ ਦਿੱਤਾ ਹੈ। ਸਰਵੇਖਣ ਵਿੱਚ ਲੋਕਾਂ ਤੋਂ ਪੁੱਛਿਆ ਗਿਆ ਕਿ ਕੀ ਉਹ ਆਪਣੇ ਅਧਿਆਪਕਾਂ ਉੱਤੇ ਭਰੋਸਾ ਕਰਦੇ ਹਨ, ਉਹ ਉਨ੍ਹਾਂ ਨੂੰ ਪ੍ਰੇਰਿਤ ਕਰਦੇ ਹਨ, ਖਿਆਲ ਰੱਖਦੇ ਹਨ ਜਾਂ ਫਿਰ ਉਹ ਬੌਧਿਕ ਤੌਰ `ਤੇ ਉਨ੍ਹਾਂ ਨੂੰ ਹੰਢੇ ਹੋਏ ਲੱਗਦੇ ਹਨ ਜਾਂ ਨਹੀਂ। ਇਸ ਤਰ੍ਹਾਂ ਦੇ ਕਈ ਹੋਰ ਸਵਾਲ ਵੀ ਪੁੱਛੇ ਗਏ ਹਨ। ਵਾਰਕੀ ਫਾਊਂਡੇਸ਼ਨ ਤੇ ਗਲੋਬਲ ਟੀਚਰ ਪ੍ਰਾਈਜ਼ ਦੇ ਮੋਢੀ ਸੰਨੀ ਵਾਰਕੀ ਨੇ ਕਿਹਾ ਕਿ ਇਹ ਰਿਪੋਰਟ ਸਿਰਫ ਇਹ ਸਾਬਤ ਨਹੀਂ ਕਰਦੀ ਕਿ ਟੀਚਰ ਦਾ ਆਦਰ ਸਾਡਾ ਨੈਤਿਕ ਫਰਜ਼ ਹੈ, ਬਲਕਿ ਕਿਸੇ ਵੀ ਦੇਸ਼ ਦੇ ਸਿੱਖਿਆ ਪੱਧਰ ਨੂੰ ਉਚਾ ਚੁੱਕਣ ਲਈ ਇਹ ਬੇਹੱਦ ਜ਼ਰੂਰੀ ਹੈ। ਸੰਨੀ ਨੇੇ ਕਿਹਾ ਕਿ ਮਹਾਮਾਰੀ ਦੌਰਾਨ ਇਸ ਗੱਲ ਦਾ ਪਤਾ ਲੱਗਾ ਹੈ ਕਿ ਚੰਗੇ ਅਧਿਆਪਕਾਂ ਦੀ ਸਾਨੂੰ ਕਿੰਨੀ ਲੋੜ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ