Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਪਰਾਲੀ ਸਾੜਨ ਖਿਲਾਫ ਸਰਕਾਰ ਕਾਨੂੰਨ ਬਣਾਉਣ ਲੱਗੀ

October 27, 2020 08:02 PM

* ਚਾਰ ਦਿਨਾਂ `ਚ ਸੁਪਰੀਮ ਕੋਰਟ ਵਿੱਚ ਖਰੜਾ ਪੇਸ਼ ਹੋਵੇਗਾ

ਨਵੀਂ ਦਿੱਲੀ, 27 ਅਕਤੂਬਰ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਦਿੱਲੀ-ਐਨ ਸੀ ਆਰ ਦੀ ਹਵਾ ਨੂੰ ਪਰਾਲੀ ਸਾੜੇ ਜਾਣ ਤੋਂ ਫੈਲਦੇ ਧੂੰਏਂ ਤੋਂ ਬਚਾਉਣ ਲਈ ਸਾਬਕਾ ਜਸਟਿਸ ਮਦਨ ਬੀ ਲੋਕੁਰ ਦੀ ਅਗਵਾਈ ਹੇਠ ਕਮੇਟੀ ਬਣਾਉਣ ਦੇ 16 ਅਕਤੂਬਰ ਨੂੰ ਦਿੱਤੇ ਗਏ ਹੁਕਮਾਂ ਨੂੰ ਹਾਲ ਦੀ ਘੜੀ ਟਾਲ ਦਿੱਤਾ ਹੈ।ਇਸ ਸੰਬੰਧ ਵਿੱਚ ਭਾਰਤ ਸਰਕਾਰ ਨੇ ਕਿਹਾ ਹੈ ਕਿ ਉਹ ਹਵਾ ਪ੍ਰਦੂਸ਼ਣ ਨਾਲ ਸਿੱਝਣ ਦੇ ਵਿਆਪਕ ਕਾਨੂੰਨ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ। ਇਸ ਮਗਰੋਂ ਸੁਪਰੀਮ ਕੋਰਟ ਨੇ ਜਸਟਿਸ ਮਦਨ ਬੀ ਲੋਕੁਰ ਦੀ ਕਮੇਟੀ ਦਾ ਹੁਕਮ ਰੋਕਣ ਦਾ ਫੈਸਲਾ ਲਿਆ ਹੈ।
ਚੀਫ ਜਸਟਿਸ ਐਸ ਏ ਬੋਬੜੇ, ਜਸਟਿਸ ਏ ਐਸ ਬੋਪੰਨਾ ਅਤੇ ਵੀ ਰਾਮਾਸੁਬਰਾਮਨੀਅਮ ਦੇ ਬੈਂਚ ਨੇ ਕਿਹਾ ਕਿ ਇਸ ਵਕਤ ਮੁੱਦਾ ਸਿਰਫ ਇਹ ਹੈ ਕਿ ਪ੍ਰਦੂਸ਼ਣ ਕਾਰਨਲੋਕਾਂ ਦਾ ਦਮ ਘੁੱਟਦਾ ਹੈ ਅਤੇ ਇਸ `ਤੇ ਰੋਕ ਲੱਗਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਕੇਂਦਰ ਨੇ ‘ਸਮੁੱਚਾ ਦ੍ਰਿਸ਼ਟੀਕੋਣ` ਅਪਣਾਇਆ ਹੈ ਅਤੇ ਪ੍ਰਦੂਸ਼ਣ ਉੱਤੇ ਨੱਥ ਪਾਉਣ ਬਾਰੇ ਪ੍ਰਸਤਾਵਿਤ ਕਾਨੂੰਨ ਦਾ ਖਰੜਾ ਸੁਪਰੀਮ ਕੋਰਟ ਵਿੱਚ ਚਾਰ ਦਿਨਾਂ ਦੇ ਅੰਦਰ ਜਮ੍ਹਾਂ ਕਰਵਾ ਦਿੱਤਾ ਜਾਵੇਗਾ।ਅਦਾਲਤ ਨੇ 16 ਅਕਤੂਬਰ ਨੂੰ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਅਤੇ ਦਿੱਲੀ `ਚ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਦੀ ਨਿਗਰਾਨੀ ਲਈ ਜਸਟਿਸ ਲੋਕੁਰ ਦੀ ਅਗਵਾਈ ਹੇਠ ਇੱਕ ਮੈਂਬਰੀ ਕਮੇਟੀ ਬਣਾਈ ਅਤੇ ਉਨ੍ਹਾਂ ਦੀ ਮਦਦ ਲਈ ਐਨ ਸੀ ਸੀ, ਐਨ ਐਸ ਐਸ, ਭਾਰਤ ਸਕਾਊਟਸ ਅਤੇ ਗਾਈਡ ਤੈਨਾਤ ਕਰਨ ਦਾ ਹੁਕਮ ਦਿੱਤਾ ਸੀ। ਕੱਲ੍ਹ ਅਦਾਲਤ ਨੇ ਆਪਣੇ ਪਹਿਲੇ ਹੁਕਮਾਂ ਨੂੰ ਰੋਕ ਕੇ ਇਸ ਕੇਸ ਦੀ ਸੁਣਵਾਈ 29 ਅਕਤੂਬਰ ਉੱਤੇ ਪਾ ਦਿੱਤੀ ਹੈ, ਜਦ ਕਿ ਪ੍ਰਦੂਸ਼ਣ ਨਾਲ ਸਬੰਧਤ ਇੱਕ ਹੋਰ ਬਕਾਇਆ ਕੇਸ ਨੂੰ ਸੂਚੀਬੱਧ ਕਰ ਲਿਆ ਹੈ।
ਪਟੀਸ਼ਨਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ ਕਾਨੂੰਨ ਤਾਂ ਅਗਲੇ ਸਾਲ ਹੀ ਆਵੇਗਾ। ਇਸ `ਤੇ ਤੁਸ਼ਾਰ ਮਹਿਤਾ ਨੇ ਕਿਹਾ ਕਿ ਮੌਜੂਦਾ ਸਰਕਾਰ ਤੇਜ਼ੀ ਨਾਲ ਕਾਰਵਾਈ ਕਰਦੀ ਹੈ। ਇਸ ਦੌਰਾਨ ਕੌਮੀ ਰਾਜਧਾਨੀ ਦਿੱਲੀ ਵਿੱਚ ਕੱਲ੍ਹ ਸਵੇਰੇ ਹਵਾ ਦੀ ਗੁਣਵੱਤਾ ਬਹੁਤ ਮਾੜੀ ਦਰਜ ਕੀਤੀ ਗਈ ਸੀ। ਪਰਾਲੀ ਸਾੜੇ ਜਾਣ ਕਾਰਨ ਸ਼ਹਿਰ ਵਿੱਚ ਪ੍ਰਦੂਸ਼ਣ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼