Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸਿੰਗਾਪੁਰ ਦੀ ਅਦਾਲਤ ਵੱਲੋਂ ਰਿਲਾਇੰਸ ਅਤੇ ਫਿਊਚਰ ਦੇ ਸੌਦੇ ਉਤੇ ਰੋਕ

October 27, 2020 08:05 PM

ਨਵੀਂ ਦਿੱਲੀ, 27 ਅਕਤੂਬਰ (ਪੋਸਟ ਬਿਊਰੋ)- ਸਿੰਗਾਪੁਰ ਦੀ ਇੱਕ ਅਦਾਲਤ ਨੇ ਐਮਾਜ਼ੋਨ ਦੀ ਅਪੀਲ ਦੀ ਸੁਣਵਾਈ ਕਰਦੇ ਹੋਏ ਰਿਲਾਇੰਸ ਤੇ ਫਿਊਚਰ ਗਰੁੱਪ ਵਿਚਾਲੇ ਹੋਏ ਸੌਦੇ `ਤੇ ਅੰਤਰਿਮ ਰੋਕ ਲਾਉਣ ਦਾ ਹੁਕਮ ਕੀਤਾ ਹੈ।
ਰਿਲਾਇੰਸ ਨੇ ਫਿਊਚਰ ਗਰੁੱਪ ਦੇ ਰਿਟੇਲ ਤੇ ਹੋਲਸੇਲ ਕਾਰੋਬਾਰ ਨੂੰ ਖਰੀਦਣ ਲਈ 24,713 ਕਰੋੜ ਰੁਪਏ `ਚ ਸੌਦਾ ਕੀਤਾ ਹੋਇਆ ਹੈ। ਅਦਾਲਤ ਦੇ ਫ਼ੈਸਲੇ ਤੋਂ ਬਾਅਦ ਰਿਲਾਇੰਸ ਗਰੁੱਪ ਵੱਲੋਂ ਜਾਰੀ ਕੀਤੇ ਮੀਡੀਆ ਨੋਟ `ਚ ਕਿਹਾ ਗਿਆ ਹੈ ਕਿ ਰਿਲਾਇੰਸ ਰਿਟੇਲ ਵੈਂਚਰਜ਼ ਲਿਮਿਟਿਡ ਨੂੰ ਸਿੰਗਾਪੁਰ ਦੀ ਅਦਾਲਤ ਦੇ ਫ਼ੈਸਲੇ ਦੇ ਬਾਰੇ ਪਤਾ ਲੱਗਾ ਹੈ। ਰਿਲਾਇੰਸ ਰਿਟੇਲ ਨੇ ਫਿਊਚਰ ਰਿਟੇਲ ਦੇ ਕਾਰੋਬਾਰ ਤੇ ਜਾਇਦਾਦ ਨੂੰ ਆਪਣੇ ਕੰਟਰੋਲ ਹੇਠ ਲਿਆ ਹੈ। ਇਹ ਲੈਣ ਦੇਣ ਉਸੇ ਲਈ ਕੀਤਾ ਗਿਆ ਹੈ। ਇਸ ਸੌਦੇ `ਤੇ ਅੱਗੇ ਵੱਧਣ ਤੋਂ ਪਹਿਲਾਂ ਕਾਨੂੰਨੀ ਸਲਾਹ ਲਈ ਗਈ ਹੈ ਤੇ ਭਾਰਤੀ ਕਾਨੂੰਨ ਨੂੰ ਧਿਆਨ `ਚ ਰੱਖਦੇ ਹੋਏ ਇਸ ਸੌਦੇ ਨੂੰ ਪੂਰਾ ਕੀਤਾ ਗਿਆ ਹੈ। ਇਸ ਦੇ ਨਾਲ ਅਸੀਂ ਆਪਣੇ ਅਧਿਕਾਰਾਂ ਨੂੰ ਧਿਆਨ `ਚ ਰੱਖਦੇ ਹੋਏ ਬਿਨਾਂ ਦੇਰੀ ਫਿਊਚਰ ਗਰੁੱਪ ਨਾਲ ਲੈਣ ਦੇਣ ਪੂਰਾ ਕਰਨਾ ਚਾਹੁੰਦੇ ਹਾਂ।
ਅਸਲ `ਚ ਐਮਾਜ਼ੋਨ ਪਿਛਲੇ ਸਾਲ ਫਿਊਚਰ ਗਰੁੱਪ ਦੀ ਇੱਕ ਅਨਲਿਮਟਿਡ ਕੰਪਨੀ ਦੀ 49 ਫੀਸਦੀ ਹਿੱਸੇਦਾਰੀ ਖਰੀਦਣ `ਤੇ ਸਹਿਮਤ ਹੋਈ ਸੀ। ਇਸ ਦੇ ਨਾਲ ਸ਼ਰਤ ਸੀ ਕਿ ਐਮਾਜ਼ੋਨ ਨੂੰ 3 ਤੋਂ 10 ਸਾਲ ਦੀ ਮਿਆਦ ਦੇ ਬਾਅਦ ਫਿਊਚਰ ਰਿਟੇਲ ਲਿਮਿਟਿਡ ਦੀ ਹਿੱਸੇਦਾਰੀ ਖਰੀਦਣ ਦਾ ਹੱਕ ਹੋਵੇਗਾ। ਇਸ ਦੌਰਾਨ ਕਰਜ਼ ਵਿੱਚ ਡੁੱਬੇ ਕਿਸ਼ੋਰ ਬਿਆਨੀ ਦੇ ਗਰੁੱਪ ਨੇ ਆਪਣੇ ਰਿਟੇਲ ਸਟੋਰ, ਥੋਕ ਤੇ ਲਾਜਿਸਟਿਕਸ ਕਾਰੋਬਾਰ ਨੂੰ ਪਿੱਛੇ ਜਿਹੇ ਹੀ `ਚ ਰਿਲਾਇੰਸ ਨੂੰ ਵੇਚਣ ਦਾ ਕਰਾਰ ਕਰ ਲਿਆ। ਇਸ ਦੇ ਵਿਰੁੱਧ ਐਮਾਜ਼ੋਨ ਨੇ ਅਦਾਲਤ ਦਾ ਦਰਵਾਜ਼ਾ ਖ਼ੜਕਾਇਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼