Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਤਨਖਾਹ ਮੰਗਣ ਉੱਤੇ ਸੇਲਜ਼ਮੈਨ ਨੂੰ ਜਿਊਂਦਾ ਸਾੜ ਦਿੱਤਾ

October 27, 2020 08:09 PM

ਜੈਪੁਰ, 27 ਅਕਤੂਬਰ (ਪੋਸਟ ਬਿਊਰੋ)- ਰਾਜਸਥਾਨ ਦੇ ਕਰੌਲੀ ਜ਼ਿਲ੍ਹੇ ਵਿੱਚ ਬੀਤੇ ਦਿਨੀਂ ਇੱਕ ਪੁਜਾਰੀ ਨੂੰ ਪੈਟਰੋਲ ਪਾ ਕੇ ਜ਼ਿੰਦਾ ਸਾੜਨ ਤੋਂ ਬਾਅਦ ਅਲਵਰ ਜ਼ਿਲ੍ਹੇ ਦੇ ਕੂਮਪੁਰ ਪਿੰਡ ਵਿੱਚ ਸ਼ਰਾਬ ਦੀ ਦੁਕਾਨ ਦੇ ਸੇਲਜ਼ਮੈਨ ਨੂੰ ਅੱਗ ਨਾਲ ਸਾੜ ਦਿੱਤਾ ਗਿਆ ਹੈ। ਪੀੜਤ ਦੇ ਪਰਵਾਰ ਵਾਲਿਆਂ ਦਾ ਦੋਸ਼ ਹੈ ਕਿ ਤਨਖਾਹ ਮੰਗਣ ਉੱਤੇ ਸ਼ਰਾਬ ਦੀ ਦੁਕਾਨ ਦੇ ਮਾਲਕਾਂ ਨੇ ਉਸ ਦੀ ਹੱਤਿਆ ਕਰ ਦਿੱਤੀ ਹੈ। ਮੁਲਜ਼ਮ ਸੁਭਾਸ਼ ਅਤੇ ਰਾਕੇਸ਼ ਯਾਦਵ ਫਰਾਰ ਹਨ।
ਸੇਲਜ਼ਮੈਨ ਦੀ ਹੱਤਿਆ ਦੇ ਕਾਰਨ ਦਲਿਤ ਸਮਾਜ ਵਿੱਚ ਜ਼ਬਰਦਸਤ ਰੋਸ ਹੈ। ਸਮਾਜ ਨੇ ਅੰਦੋਲਨ ਦੀ ਚਿਤਾਵਨੀ ਦਿੱਤੀ ਹੈ। ਦੂਜੇ ਪਾਸੇ ਅਸ਼ੋਕ ਗਹਿਲੋਤ ਸਰਕਾਰ ਵਿੱਚ ਵਿਗੜਦੀ ਕਾਨੂੰਨ ਅਤੇ ਵਿਵਸਥਾ ਦੀ ਹਾਲਤ ਨਾਲ ਅਨੁਸੂਚਿਤ ਜਾਤੀ ਵਰਗ `ਤੇ ਵਧਦੇ ਅਤਿਆਚਾਰਾਂ ਬਾਰੇ ਸਵਾਲ ਉਠਣ ਲੱਗੇ ਹਨ। ਆਮ ਲੋਕਾਂ ਦੇ ਨਾਲ ਸਿਆਸੀ ਦਲਾਂ ਨੇ ਕਾਂਗਰਸ ਸਰਕਾਰ ਨੂੰ ਇਸ ਮਸਲੇ ਉੱਤੇ ਘੇਰਿਆ ਹੈ।
ਖੈਰਥਲ ਥਾਣੇ ਦੇ ਅਧਿਕਾਰੀ ਦਾਰਾ ਸਿੰਘ ਨੇ ਦੱਸਿਆ ਕਿ ਸ਼ਰਾਬ ਦੀ ਦੁਕਾਨ ਵਿੱਚ ਸ਼ਨੀਵਾਰ ਰਾਤ ਨੂੰ ਅੱਗ ਲੱਗ ਗਈ ਸੀ। ਇਸ ਨਾਲ ਉਥੇ ਕੰਮ ਕਰਨ ਵਾਲਾ ਝਾੜਕਾ ਦਾ ਵਾਸੀ ਸੇਲਜ਼ਮੈਨ ਕਮਲ ਕਿਸ਼ੋਰ (22) ਜ਼ਿੰਦਾ ਸੜ ਗਿਆ। ਉਸ ਦੇ ਭਰਾ ਰੂਪ ਸਿੰਘ ਨੇ ਇਸ ਬਾਰੇ ਖੈਰਥਲ ਪੁਲਸ ਥਾਣੇ ਵਿੱਚ ਕੇਸ ਦਰਜ ਕਰਵਾਇਆ ਹੈ। ਉਸ ਨੇ ਦੋਸ਼ ਲਾਇਆ ਕਿ ਸੁਭਾਸ਼ ਅਤੇ ਰਾਕੇਸ਼ ਯਾਦਵ ਦੀ ਸ਼ਰਾਬ ਦੀ ਦੁਕਾਨ `ਤੇ ਕਮਲ ਕਿਸ਼ੋਰ ਸੇਲਜ਼ਮੈਨ ਸੀ। ਉਹ ਉਸ ਨੂੰ ਪੰਜ ਮਹੀਨੇ ਤੋਂ ਤਨਖਾਹ ਨਹੀਂ ਦੇ ਰਹੇ ਸਨ।ਤਨਖਾਹ ਮੰਗਣ `ਤੇ ਉਸ ਨਾਲ ਮਾਰਕੁੱਟ ਕਰਦੇ ਸਨ। ਸ਼ਨੀਵਾਰ ਕਮਲ ਕਿਸ਼ੋਰ ਦੁਕਾਨ ਤੋਂ ਘਰ ਆਇਆ ਤਾਂ ਕੁਝ ਦੇਰ ਬਾਅਦ ਸੁਭਾਸ਼ ਅਤੇ ਰਾਕੇਸ਼ ਯਾਦਵ ਆ ਗਏ। ਦੋਵੇਂ ਉਸ ਨੂੰ ਆਪਣੇ ਨਾਲ ਵਾਪਸ ਲੈ ਗਏ। ਇਸ ਤੋਂ ਬਾਅਦ ਉਹ ਘਰ ਨਹੀਂ ਮੁੜਿਆ। ਐਤਵਾਰ ਪਤਾ ਲੱਗਾ ਕਿ ਸ਼ਰਾਬ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ। ਪਰਵਾਰ ਵਾਲੇ ਮੌਕੇ `ਤੇ ਪੁੱਜੇ ਤਾਂ ਲਾਸ਼ ਡੀਪ ਫਰੀਜ਼ਰ ਵਿੱਚ ਬੈਠੀ ਹੋਈ ਹਾਲਤ ਵਿੱਚ ਮਿਲੀ। ਰੂਪ ਸਿੰਘ ਨੇ ਦੋਸ਼ ਲਾਇਆ ਕਿ ਸੁਭਾਸ਼ ਅਤੇ ਰਾਕੇਸ਼ ਯਾਦਵ ਨੇ ਉਸ ਨੂੰ ਸਾੜਿਆ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼