Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਬੱਚਿਆਂ ਨੂੰ ਅਗਵਾ ਕਰਕੇ ਭੀਖ ਮੰਗਵਾਉਣ ਵਾਲਾ ਕਾਬੂ

October 27, 2020 08:13 PM

ਲੁਧਿਆਣਾ, 27 ਅਕਤੂਬਰ (ਪੋਸਟ ਬਿਊਰੋ)- ਲੁਧਿਆਣਾ ਪੁਲਸ ਨੇ ਬੱਚੇ ਅਗਵਾ ਕਰ ਕੇਉਨ੍ਹਾਂ ਤੋਂ ਭੀਖ ਮੰਗਵਾਉਣ ਵਾਲੇ ਇੱਕ ਗੈਂਗ ਦਾ ਪਰਦਾਫਾਸ਼ ਕਰਦਿਆਂ ਉਸ ਦੇ ਮੁਖੀ ਨੂੰ ਗ਼੍ਰਿਫ਼ਤਾਰ ਕਰਨ `ਚ ਸਫਲਤਾ ਹਾਸਲ ਕੀਤੀ ਅਤੇ ਉਸ ਦੇ ਕਬਜ਼ੇ `ਚੋਂ ਅਗਵਾ ਕੀਤੇ ਦੋ ਬੱਚੇ ਵੀ ਬਰਾਮਦ ਕੀਤੇ ਹਨ।
ਇਸ ਸਬੰਧੀ ਜੁਆਇੰਟ ਕਮਿਸ਼ਨਰ ਕੰਵਰਦੀਪ ਕੌਰ ਨੇ ਦੱਸਿਆ ਕਿ ਪੁਲਸ ਨੇ ਇਹ ਕਾਰਵਾਈ ਥਾਣਾ ਜਮਾਲਪੁਰ ਦੇ ਐਸ ਐਚ ਓ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਹੈ ਅਤੇ ਗ਼੍ਰਿਫ਼ਤਾਰ ਕੀਤੇ ਦੋਸ਼ੀ ਦੀ ਸ਼ਨਾਖ਼ਤ ਕ੍ਰਿਸ਼ਨਾ ਪੁੱਤਰ ਭਗਤ ਸਿੰਘ ਵਾਸੀ ਉਤਰ ਪ੍ਰਦੇਸ਼ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਅੱਜ ਤੱਕ ਅੱਧੀ ਦਰਜਨ ਦੇ ਕਰੀਬ ਬੱਚਿਆਂ ਨੂੰ ਵੱਖ-ਵੱਖ ਥਾਵਾਂ ਤੋਂ ਅਗਵਾ ਕਰ ਚੁੱਕਾ ਹੈ। ਉਹ ਪਿਛਲੇ ਕੁਝ ਸਮੇਂ ਤੋਂ ਲੁਧਿਆਣਾ ਸ਼ਹਿਰ `ਚ ਰਹਿ ਰਿਹਾ ਸੀ ਅਤੇ ਉਹ ਬੱਚਿਆਂ ਨੂੰ ਪਟਾਕੇ ਦੇਣ ਦਾ ਲਾਲਚ ਦੇ ਕੇ ਅਗਵਾ ਕਰ ਲੈਂਦਾ ਸੀ। ਉਨ੍ਹਾਂ ਦੱਸਿਆ ਕਿ ਅਗਵਾ ਕਰਨ ਦੇ ਬਾਅਦਦੋਸ਼ੀ ਬੱਚਿਆਂ ਪਾਸੋਂ ਭੀਖ ਮੰਗਵਾਉਂਦਾ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ 12 ਅਕਤੂਬਰ ਨੂੰ ਭਾਮੀਆਂ ਖ਼ੁਰਦ ਦੇ ਵਸਨੀਕ ਸੋਨੂੰ ਕੁਮਾਰ ਦਾ ਚਾਰ ਸਾਲਾ ਬੱਚਾ ਦੋਸ਼ੀ ਨੇ ਘਰ ਦੇ ਬਾਹਰੋਂ ਅਗਵਾ ਕਰ ਲਿਆ। ਕਾਫ਼ੀ ਭਾਲ ਕਰਨ `ਤੇ ਵੀ ਜਦੋਂ ਬੱਚੇ ਦਾ ਪਤਾ ਨਾ ਲੱਗਾ ਤਾਂ ਸੋਨੂੰ ਨੇ ਇਸ ਬਾਰੇ ਪੁਲਸ ਨੂੰ ਸ਼ਿਕਾਇਤ ਕੀਤੀ। ਪੁਲਸ ਨੂੰ ਜਾਂਚ ਦੌਰਾਨ ਦੋਸ਼ੀ ਕ੍ਰਿਸ਼ਨਾ ਦਾ ਪਤਾ ਲੱਗਾ ਤਾਂ ਉਸ ਨੂੰ ਸ਼ੇਰਪੁਰ ਇਲਾਕੇ ਤੋਂ ਗ਼੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਸੋਨੂੰ ਕੁਮਾਰ ਦੇ ਬੱਚੇ ਮਨੀਸ਼ ਕੁਮਾਰ ਅਤੇ ਇੱਕ ਹੋਰ ਅਗਵਾ ਕੀਤੇ ਬੱਚੇ ਗੋਲੂ ਨੂੰ ਬਰਾਮਦ ਕਰ ਲਿਆ। ਪੁਲਸ ਵੱਲੋਂ ਇਸ ਸਬੰਧੀ ਮਾਮਲਾ ਦਰਜ ਕਰਕੇ ਹੋਰ ਜਾਂਚ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ