Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਕੋਵਿਡ-19 ਸਬੰਧੀ ਫੈਡਰਲ ਸਰਕਾਰ ਨੇ ਲਾਂਚ ਕੀਤੀ ਨਵੀਂ ਐਡ ਕੈਂਪੇਨ

October 28, 2020 07:35 AM

ਓਟਵਾ, 27 ਅਕਤੂਬਰ (ਪੋਸਟ ਬਿਊਰੋ) : ਇਸ ਸਮੇਂ ਕੈਨੇਡਾ ਵਿੱਚ ਕੋਵਿਡ-19 ਦੀ ਸੈਕੰਡ ਵੇਵ ਦਾ ਜੋæਰ ਹੈ, ਅਜਿਹੇ ਵਿੱਚ ਫੈਡਰਲ ਸਰਕਾਰ ਵੱਲੋਂ ਨਵੀਂ ਐਡ ਕੈਂਪੇਨ ਚਲਾਈ ਜਾ ਰਹੀ ਹੈ ਜਿਸ ਵਿੱਚ ਕੈਨੇਡਾ ਦੇ ਉੱਘੇ ਡਾਕਟਰਾਂ ਨੂੰ ਦਰਸਾਇਆ ਗਿਆ ਹੈ| ਇਹ ਐਡ ਕੈਂਪੇਨ 30 ਸੈਕਿੰਡ ਦੀ ਹੈ ਤੇ ਇਹ ਅੰਗਰੇਜ਼ੀ ਤੇ ਫਰੈਂਚ ਭਾਸ਼ਾਵਾਂ ਵਿੱਚ ਹੈ| ਇਸ ਵਿੱਚ ਲੋਕਾਂ ਨੂੰ ਮੂਲ ਰੂਪ ਵਿੱਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦਾ ਜ਼ਿਕਰ ਕੀਤਾ ਗਿਆ ਹੈ|
ਚੀਫ ਪਬਲਿਕ ਹੈਲਥ ਆਫੀਸਰ ਡਾæ ਥੈਰੇਸਾ ਟੈਮ ਦਾ ਕਹਿਣਾ ਹੈ ਕਿ ਕੈਨੇਡਾ ਵਿੱਚ ਕੋਵਿਡ-19 ਮਹਾਂਮਾਰੀ ਗੰਭੀਰ ਰੂਪ ਲੈ ਚੁੱਕੀ ਹੈ ਤੇ ਸਾਨੂੰ ਸਾਰੇ ਪਬਲਿਕ ਹੈਲਥ ਮਾਪਦੰਡਾਂ ਦਾ ਪਾਲਣ ਕਰਨਾ ਜਾਰੀ ਰੱਖਣਾ ਚਾਹੀਦਾ ਹੈ| ਉਨ੍ਹਾਂ ਅੱਗੇ ਆਖਿਆ ਕਿ ਇੱਕਠਾਂ ਲਈ ਲੋਕਲ ਗਾਈਡਲਾਈਨਜ਼ ਦਾ ਪਾਲਣ ਕੀਤਾ ਜਾਵੇ, ਫਿਜ਼ੀਕਲ ਡਿਸਟੈਂਸਿੰਗ ਮੇਨਟੇਨ ਕੀਤੀ ਜਾਵੇ, ਹੱਥਾਂ ਨੂੰ ਵਾਰੀ ਵਾਰੀ ਧੋਇਆ ਜਾਵੇ, ਮਾਸਕ ਜ਼ਰੂਰ ਪਾਇਆ ਜਾਵੇ ਤੇ ਇਸ ਤੋਂ ਇਲਾਵਾ ਕੋਵਿਡ ਐਲਰਟ ਐਪ ਜ਼ਰੂਰ ਡਾਊਨਲੋਡ ਕੀਤਾ ਜਾਵੇ| ਜੇ ਤੁਹਾਨੂੰ ਮਾਮੂਲੀ ਜਿਹੇ ਵੀ ਲੱਛਣ ਹਨ ਤਾਂ ਘਰ ਰਹੋ| ਆਪਣੀ ਤੇ ਦੂਜਿਆਂ ਦੀ ਹਿਫਾਜ਼ਤ ਕਰੋ|
ਫਰੈਂਚ ਭਾਸ਼ਾ ਵਿੱਚ ਡਿਪਟੀ ਪਬਲਿਕ ਹੈਲਥ ਆਫੀਸਰ ਡਾæ ਹੌਵਰਡ ਨਜ਼ੂ ਨੇ ਵੀ ਇਹੋ ਸਲਾਹ ਦਿੱਤੀ| ਇਹ ਐਡਵਰਟੀਜ਼ਮੈਂਟ ਇਸ ਹਫਤੇ ਟੀਵੀ, ਰੇਡੀਓ, ਡਿਜੀਟਲ ਪਲੇਟਫਾਰਮਜ਼ ਤੇ ਸੋਸ਼ਲ ਮੀਡੀਆ ਸਾਈਟਸ ਉੱਤੇ ਲਾਂਚ ਕੀਤੀ ਗਈ| ਸਰਕਾਰ ਨੇ ਇਹ ਨਹੀਂ ਦੱਸਿਆ ਕਿ ਇਸ ਕੈਂਪੇਨ ਉੱਤੇ ਕਿੰਨੀ ਲਾਗਤ ਆਵੇਗੀ ਪਰ ਇਸੇ ਤਰ੍ਹਾਂ ਦੇ ਇਸ਼ਤਿਹਾਰ ਉੱਤੇ ਬਸੰਤ ਵਿੱਚ 30 ਮਿਲੀਅਨ ਡਾਲਰ ਦਾ ਖਰਚਾ ਆਇਆ ਸੀ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ