Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਫੇਸਬੁੱਕ ਦੀਇੰਡੀਆ ਪਬਲਿਕ ਪਾਲਿਸੀਹੈੱਡ ਆਂਖੀ ਦਾਸ ਵੱਲੋਂ ਅਸਤੀਫਾ

October 28, 2020 07:40 AM

ਨਵੀਂ ਦਿੱਲੀ, 27 ਅਕਤੂਬਰ, (ਪੋਸਟ ਬਿਊਰੋ)- ਫੇਸਬੁੱਕ ਇੰਡੀਆ ਦੀ ਪਬਲਿਕ ਪਾਲਿਸੀ ਹੈੱਡ ਆਂਖੀ ਦਾਸ ਨੇ ਕੰਪਨੀ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਫੇਸਬੁੱਕ ਨੇ ਦਿੱਤੀ ਹੈ। ਪਿਛਲੇ ਦਿਨੀਂ ਆਂਖੀ ਦਾਸ ਡੇਟਾ ਸੁੱਰਖਿਆ ਦੇ ਬਿੱਲ 2019ਬਾਰੇ ਭਾਰਤੀ ਪਾਰਲੀਮੈਂਟ ਦੀ ਕਮੇਟੀ ਅੱਗੇ ਪੇਸ਼ ਹੋਈ ਸੀ। ਇਸ ਕਮੇਟੀ ਦੀ ਅਗਵਾਈ ਭਾਜਪਾ ਪਾਰਲੀਮੈਂਟਮੈਂਬਰ ਮੀਨਾਕਸ਼ੀ ਲੇਖੀ ਕਰ ਰਹੀ ਹੈ, ਜਿਸ ਵਿੱਚ ਕਈ ਪਾਰਟੀਆਂ ਦੇ ਮੈਂਬਰ ਹਨ।
ਵਰਨਣ ਯੋਗ ਹੈ ਕਿ ਬੀਤੇ ਦਿਨੀਂ ਫੇਸਬੁੱਕ ਉੱਤੇ ਨਫ਼ਰਤ ਭਰੇ ਭਾਸ਼ਣ ਤੇ ਰਾਜਨੀਤਕ ਝੁਕਾਅ ਨੂੰ ਹੱਲਾਸ਼ੇਰੀ ਦੇਣ ਦਾ ਦੋਸ਼ ਲਾਇਆ ਗਿਆ ਸੀ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕਰਕੇ ਇਕ ਅਮਰੀਕੀ ਅਖਬਾਰ ਦੀ ਰਿਪੋਰਟ ਦਾ ਹਵਾਲਾ ਦੇ ਕੇ ਕਿਹਾ ਸੀ ਕਿ ਕਿਵੇਂ ਫੇਸਬੁੱਕ ਭਾਰਤ ਵਿੱਚ ਨਫ਼ਰਤ ਭਰੇ ਭਾਸ਼ਣਾਂ ਵਿਰੁੱਧ ਕਾਰਵਾਈ ਨਹੀਂ ਕਰਦਾ। ਰਾਹੁਲ ਗਾਂਧੀ ਦੇ ਦੋਸ਼ਾਂ ਤੋਂ ਬਾਅਦ ਭਾਜਪਾ ਅਤੇ ਕਾਂਗਰਸ ਵਿਚਾਲੇ ਇਹ ਆਹਮੋ-ਸਾਹਮਣੇ ਦਾ ਮੁੱਦਾ ਬਣ ਗਿਆ ਸੀ।
ਇਸ ਪਿੱਛੋਂ 23 ਅਕਤੂਬਰ ਨੂੰ ਫੇਸਬੁੱਕ ਇੰਡੀਆ ਦੀ ਪਾਲਿਸੀ ਹੈੱਡ ਆਂਖੀ ਦਾਸ ਨੂੰ ਭਾਜਪਾ ਪਾਰਲੀਮੈਂਟ ਮੈਂਬਰ ਮੀਨਾਕਸ਼ੀ ਲੇਖੀ ਦੀ ਅਗਵਾਈ ਵਾਲੀ ਡਾਟਾ ਸਕਿਓਰਟੀ ਬਿੱਲ 2019 ਬਾਰੇ ਜਾਇੰਟ ਪਾਰਲੀਮੈਂਟਰੀ ਕਮੇਟੀ ਸਾਹਮਣੇ ਪੇਸ਼ ਹੋਣਾ ਪਿਆ ਸੀ। ਜਾਣਕਾਰ ਸੂਤਰਾਂ ਮੁਤਾਬਕ ਆਂਖੀ ਦਾਸ ਤੋਂ ਕਮੇਟੀ ਮੈਂਬਰਾਂ ਨੇ ਦੋ ਘੰਟੇ ਤੱਕ ਕਈ ਤਰ੍ਹਾਂ ਦੇ ਪ੍ਰਸ਼ਨ ਪੁੱਛੇ ਸਨ ਤੇ ਬੈਠਕ ਦੌਰਾਨ ਇਕ ਮੈਂਬਰ ਨੇ ਕਿਹਾ ਕਿ ਇਸ ਕੰਪਨੀ ਨੂੰ ਆਪਣੇ ਇਸ਼ਤਿਹਾਰ ਦੇਣ ਵਾਲਿਆਂ ਦੇ ਵਪਾਰਕ ਲਾਭ ਜਾਂ ਚੋਣਵੇਂ ਉਦੇਸ਼ਾਂ ਲਈ ਆਪਣੇ ਖਪਤਕਾਰਾਂ ਦੇ ਡੇਟਾ ਨਾਲ ਛੇੜਛਾੜਨਹੀਂ ਕਰਨ ਦੇਣੀ ਚਾਹੀਦੀ। ਇਨ੍ਹਾਂ ਸੂਤਰਾਂ ਨੇ ਦੱਸਿਆ ਕਿ ਪਾਰਲੀਮੈਂਟ ਮੈਂਬਰ ਜਾਣਨਾ ਚਾਹੁੰਦੇ ਸਨ ਕਿ ਭਾਰਤ ਤੋਂ ਹੁੰਦੀ ਆਮਦਨਤੇ ਡਾਟਾ ਸੁਰੱਖਿਆ ਲਈ ਫੇਸਬੁੱਕ ਕਿੰਨਾ ਖਰਚਾ ਕਰਦੀ ਹੈ। ਯੂਜ਼ਰਸ ਦੇ ਅਨੁਸਾਰ ਭਾਰਤ ਫੇਸਬੁੱਕ ਦੇ ਸਭ ਤੋਂ ਵੱਡੇ ਬਾਜ਼ਾਰ ਵਿੱਚੋਂ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਜਾਨਣਾ ਚਾਹੁੰਦੀ ਸੀ ਕਿ ਭਾਰਤ ਵਿੱਚ ਫੇਸਬੁੱਕ ਕਿੰਨਾ ਟੈਕਸ ਦੇਂਦੀ ਹੈ। ਬੈਠਕ ਦੌਰਾਨ ਚਿੰਤਾ ਵੀ ਜ਼ਾਹਰ ਕੀਤੀ ਗਈ ਕਿ ਅਮਰੀਕਾ ਵਿੱਚ ਫੇਸਬੁੱਕ ਦੇ ਬਹੁਤੇ ਮੁਲਾਜ਼ਮਾਂ ਦਾ ਝੁਕਾਅ ਦੇਸ਼ ਦੀ ਇੱਕ ਵਿਸ਼ੇਸ਼ ਰਾਜਸੀ ਪਾਰਟੀ ਵੱਲ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼