Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਭਾਰਤ-ਅਮਰੀਕਾ ਵਿਚਾਲੇ ‘ਬੈਕਾ’ ਡੀਲ ਉੱਤੇ ਸਹਿਮਤੀਬਣੀ

October 28, 2020 07:43 AM

* ਦੋਵਾਂ ਦੇਸ਼ਾਂ ਵਿਚਾਲੇ ਕਈ ਸਮਝੌਤਿਆਂ ਉੱਤੇ ਦਸਤਖ਼ਤ

ਨਵੀਂ ਦਿੱਲੀ, 27 ਅਕਤੂਬਰ, (ਪੋਸਟ ਬਿਊਰੋ)- ਭਾਰਤ ਅਤੇ ਅਮਰੀਕਾ ਵਿਚਾਲੇ ਤੀਜੀ 2+2 ਮੰਤਰੀ ਪੱਧਰ ਦੀ ਇੱਕ ਬੈਠਕ ਅੱਜ ਦਿੱਲੀ ਵਿੱਚ ਹੋਈ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਤੇ ਰੱਖਿਆ ਮੰਤਰੀ ਮਾਰਕ ਐਸਪਰ ਏਥੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਗੱਲਬਾਤ ਕਰ ਰਹੇ ਹਨ। ਇਸਮੌਕੇ ਰੱਖਿਆ ਅਤੇ ਸੁਰੱਖਿਆ ਸਬੰਧਾਂ ਦੇ ਨਾਲਵੱਡੇ ਖੇਤਰੀ ਅਤੇ ਗਲੋਬਲ ਮੁੱਦਿਆਂ ਉੱਤੇਵੀ ਚਰਚਾ ਹੋਈ। ਇਹ ਬੈਠਕ ਉਸਵੇਲੇ ਹੋ ਰਹੀ ਹੈ,ਜਦੋਂ ਭਾਰਤ ਦਾ ਚੀਨ ਨਾਲ ਸਰਹੱਦੀ ਵਿਵਾਦ ਚੱਲ ਰਿਹਾ ਹੈ।
ਭਾਰਤ ਸਰਕਾਰ ਵੱਲੋਂਰੱਖਿਆ ਮੰਤਰਾਲੇ ਦੇ ਐਡੀਸ਼ਨਲ ਸੈਕਟਰੀ ਦੀਵੇਸ਼ ਨੰਦਨ ਨੇ ਭਾਰਤ ਨੇ‘ਬੈਕਾ’ (ਬੇਸਿਕ ਐਕਸਚੇਂਜ ਐਂਡ ਕੋਆਪਰੇਸ਼ਨ ਐਗਰੀਮੈਂਟ) ਸਮਝੌਤੇ ਉੱਤੇ ਦਸਖ਼ਤ ਕੀਤੇ ਹਨ। ਇਸ ਨਾਲ ਭਾਰਤ ਨੂੰ ਅਮਰੀਕੀ ਕਰੂਜ਼ ਅਤੇ ਬੈਲਿਸਿਟਕ ਮਿਜ਼ਾਇਲਾਂ ਦੀ ਤਕਨੀਕ ਮਿਲਣ ਦਾ ਰਸਤਾ ਸਾਫ ਹੋ ਜਾਵੇਗਾ ਅਤੇ ਭਾਰਤ ਇਸ ਪਿੱਛੋਂ ਅਮਰੀਕਾ ਤੋਂ ਸੰਵੇਦਨਸ਼ੀਲ ਸੇਟੇਲਾਈਟ ਡਾਟਾ ਵੀ ਲੈ ਸਕੇਗਾ, ਜਿਸ ਕਾਰਨ ਦੁਸ਼ਮਣ ਦੇਸ਼ਾਂ ਦੀ ਲਗਪਗ ਹਰ ਗਤੀਵਿਧੀ ਉੱਤੇ ਨਜ਼ਰ ਰੱਖੀ ਜਾ ਸਕੇਗੀਅਮਰੀਕਾ ਦੇ ਰੱਖਿਆ ਸੈਕਟਰੀ ਮਾਰਕ ਐਸਪਰ ਨੇ ਇਸ ਬਾਰੇ ਕਿਹਾ ਕਿ ਅਸੀਂ ਪਿਛਲੇ ਸਾਲ ਵਿਸ਼ੇਸ਼ ਰੂਪ ਨਾਲ ਆਪਣੀ ਰੱਖਿਆ ਅਤੇ ਸੁਰੱਖਿਆ ਸਾਂਝ ਨੂੰ ਪੱਕਾ ਕੀਤਾ ਹੈ। ਸਾਡਾ ਸਹਿਯੋਗ ਇਕ ਆਜ਼ਾਦਅਤੇ ਖੁੱਲ੍ਹੇ ਇੰਡੋ-ਪੈਸੀਫਿਕ ਖੇਤਰ ਦੇ ਸਿਧਾਂਤਾਂ ਦੀਆਂ ਚੁਣੌਤੀਆਂ ਨੂੰ ਪੂਰਾ ਕਰਦਾ ਹੈ।
ਟੂ ਪਲੱਸ ਟੂ ਬੈਠਕ ਵਿੱਚ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਕਿਹਾ ਕਿ ਅੱਜ ਦੋ ਮਹਾਨ ਲੋਕਤੰਤਰਾਂ ਦੇ ਦੇ ਨੇੜੇ ਹੋਣ ਦਾ ਸ਼ਾਨਦਾਰ ਮੌਕਾ ਹੈ। ਸਾਡੇ ਕੋਲ ਕੋਰੋਨਾ ਮਹਾਮਾਰੀਦੇ ਦੌਰਾਨ ਸਹਿਯੋਗ, ਇੰਡੋ ਪੈਸੀਫਿਕ ਖੇਤਰ ਦੇ ਵਿੱਚ ਚੀਨ ਦੇ ਹਮਲਾਵਰ ਰੁਖ ਸਮੇਤ ਚਰਚਾ ਦੇ ਲਈ ਕਈ ਅਹਿਮ ਮੁੱਦੇ ਹਨ। ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਾਨੂੰ ਖ਼ੁਸ਼ੀ ਹੈ ਕਿ ਅਸੀਂਬੈਕਾ ਐਗਰੀਮੈਂਟਕੀਤਾ ਹੈ, ਜਿਸ ਨਾਲ ਸੂਚਨਾ ਸਾਂਝੀ ਕਰਨਦਾ ਰਸਤੇ ਖੁੱਲ੍ਹਣਗੇ। ਅਸੀਂ ਅਮਰੀਕਾ ਨਾਲ ਅਗਲੇ ਮੁੱਦਿਆਂ ਉੱਤੇ ਚਰਚਾ ਲਈ ਉਤਸ਼ਾਹਤ ਹਾਂ। ਭਾਰਤ-ਅਮਰੀਕਾ 2+2 ਗੱਲਬਾਤ ਦੌਰਾਨ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਅਸੀਂ ਉਦਯੋਗਾਂ ਅਤੇ ਸਰਵਿਸ ਖੇਤਰਾਂ ਨੂੰ ਮੁੜ ਜੀਵਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਸਾਡੀ ਸਾਂਝ ਮੌਜੂਦਾ ਚੁਣੌਤੀਆਂ ਦੇ ਮੱਦੇਨਜ਼ਰ ਹੋਰ ਮਹੱਤਵਪੂਰਨ ਹੋ ਜਾਂਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ