Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਕੋਵਿਡ-19 ਸਬੰਧੀ ਦਸਤਾਵੇਜ਼ ਮੁਹੱਈਆ ਕਰਾਵੇਗੀ ਫੈਡਰਲ ਸਰਕਾਰ : ਟਰੂਡੋ

October 28, 2020 07:59 AM

ਓਟਵਾ, 27 ਜੂਨ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੋਵਿਡ-19 ਬਾਰੇ ਫੈਡਰਲ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਦਾ ਅਧਿਐਨ ਕਰਨ ਲਈ ਹਾਊਸ ਆਫ ਕਾਮਨਜ਼ ਦੀ ਹੈਲਥ ਕਮੇਟੀ ਨੂੰ ਸਰਕਾਰ ਜਿੰਨਾਂ ਸੰਭਵ ਹੋ ਸਕੇਗਾ ਜਾਣਕਾਰੀ ਮੁਹੱਈਆ ਕਰਾਵੇਗੀ ਪਰ ਇਸ ਗੱਲ ਦੀ ਵੀ ਇੱਕ ਹੱਦ ਹੋਵੇਗੀ ਕਿ ਉਸ ਵਿੱਚੋਂ ਕਿੰਨੀ ਜਾਣਕਾਰੀ ਉਜਾਗਰ ਕੀਤੀ ਜਾਂਦੀ ਹੈ|
ਟਰੂਡੋ ਨੇ ਆਖਿਆ ਕਿ ਕੰਜ਼ਰਵੇਟਿਵਾਂ ਵੱਲੋਂ ਲਿਆਂਦੇ ਗਏ ਮਤੇ ਦੇ ਸਬੰਧ ਵਿੱਚ ਕਈ ਅਹਿਮ ਪ੍ਰਾਈਵੇਟ ਸੈਕਟਰਾਂ ਵੱਲੋਂ ਇਹ ਚਿੰਤਾ ਜ਼ਾਹਿਰ ਕੀਤੀ ਗਈ ਸੀ ਕਿ ਉਨ੍ਹਾਂ ਦੀ ਗੁਪਤ ਤੇ ਸੰਵੇਦਨਸ਼ੀਲ ਜਾਣਕਾਰੀ ਜੱਗ ਜਾਹਿਰ ਹੋਣ ਦਾ ਡਰ ਹੈ| ਟਰੂਡੋ ਨੇ ਆਖਿਆ ਕਿ ਅਸੀਂ ਕੈਨੇਡੀਅਨਾਂ ਨੂੰ ਖਤਰੇ ਵਿੱਚ ਪਾਏ ਬਿਨਾਂ ਜਿਨਾਂ ਪਾਰਦਰਸ਼ੀ ਹੋ ਸਕਿਆ ਰਹਿਣ ਦੀ ਕੋਸ਼ਿਸ਼ ਕਰਾਂਗੇ|
ਜ਼ਿਕਰਯੋਗ ਹੈ ਕਿ ਲਿਬਰਲਾਂ ਤੇ ਸਟੇਕਹੋਲਡਰਜ਼ ਦੀਆਂ ਚਿੰਤਾਵਾਂ ਦੇ ਬਾਵਜੂਦ ਸਾਰੀਆਂ ਪਾਰਟੀਆਂ ਵੱਲੋਂ ਕੰਜ਼ਰਵੇਟਿਵਾਂ ਦੇ ਲਿਆਂਦੇ ਇਸ ਮਤੇ ਨੂੰ ਪਾਸ ਕੀਤਾ ਗਿਆ ਕਿ ਕੋਵਿਡ-19 ਬਾਰੇ ਫੈਡਰਲ ਸਰਕਾਰ ਦੀ ਕਾਰਗੁਜ਼ਾਰੀ ਦਾ ਲੇਖਾ ਜੋਖਾ ਹੋਣਾ ਚਾਹੀਦਾ ਹੈ ਤੇ ਸਬੰਧਤ ਧਿਰ ਦੀ ਜਵਾਬਦੇਹੀ ਵੀ ਜ਼ਰੂਰੀ ਹੈ| ਮੰਗਲਵਾਰ ਨੂੰ ਐਨਡੀਪੀ ਆਗੂ ਜਗਮੀਤ ਸਿੰਘ ਨੇ ਆਖਿਆ ਕਿ ਇੰਜ ਲੱਗਦਾ ਹੈ ਕਿ ਲਿਬਰਲ ਆਗੂ ਆਪਣੀ ਜਵਾਬਦੇਹੀ ਤੈਅ ਕੀਤੇ ਜਾਣ ਤੋਂ ਡਰਦੇ ਹਨ| ਇਹ ਬਿਲਕੁਲ ਸਧਾਰਨ ਗੱਲ ਹੈ ਕਿ ਵਿਰੋਧੀ ਧਿਰ ਇਹ ਜਾਨਣ ਦਾ ਹੱਕ ਰੱਖਦੀ ਹੈ ਕਿ ਕੀ ਕੈਨੇਡੀਅਨਾਂ ਦੇ ਪੈਸੇ ਦਾ ਉਨ੍ਹਾਂ ਨੂੰ ਪੂਰਾ ਮੁੱਲ ਮੁੜ ਰਿਹਾ ਹੈ? ਅਜਿਹੇ ਸਵਾਲ ਬਿਲਕੁਲ ਪੁੱਛੇ ਜਾਣੇ ਚਾਹੀਦੇ ਹਨ|  

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ