Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਮਦਰੱਸੇ ਵਿੱਚ ਧਮਾਕੇ ਕਾਰਨ ਅੱਠ ਬੱਚਿਆਂ ਦੀ ਮੌਤ, 120 ਤੋਂ ਵੱਧ ਜ਼ਖਮੀ

October 29, 2020 02:40 AM

ਪਿਸ਼ਾਵਰ, 28 ਅਕਤੂਬਰ (ਪੋਸਟ ਬਿਊਰੋ)- ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਰਾਜ ਦੀ ਰਾਜਧਾਨੀ ਪਿਸ਼ਾਵਰ ਸ਼ਹਿਰ ਵਿੱਚ ਕੱਲ੍ਹ ਇੱਕ ਮਦਰੱਸੇ ਵਿੱਚ ਇੱਕ ਸ਼ਕਤੀਸ਼ਾਲੀ ਬੰਬ ਧਮਾਕਾ ਹੋਇਆ, ਜਿਸ ਵਿੱਚ ਅੱਠ ਬੱਚਿਆਂ ਦੀ ਮੌਤ ਹੋ ਗਈ ਅਤੇ ਇਸ ਤੋਂ ਇਲਾਵਾ 120 ਤੋਂ ਵੱਧ ਜ਼ਖਮੀ ਹੋ ਗਏ।
ਇਸ ਬਾਰੇ ਪਿਸ਼ਾਵਰ ਪੁਲਸ ਦੇ ਮੁਖੀ ਮੁਹੰਮਦ ਅਲੀ ਖਾਨ ਨੇ ਮੀਡੀਆ ਨੂੰ ਦੱਸਿਆ ਕਿ ਇਸ ਸ਼ਹਿਰ ਦੀ ਦੀਰ ਕਾਲੋਨੀ ਵਿੱਚ ਮਦਰੱਸੇ ਵਿੱਚ ਸਵੇਰ ਦੀ ਨਮਾਜ਼ ਮਗਰੋਂ ਧਮਾਕਾ ਹੋਇਆ। ਪਤਾ ਲੱਗਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਬੈਗ ਮਦਰੱਸੇ ਦੀ ਕੰਧ ਕੋਲ ਰੱਖਿਆ ਸੀ। ਧਮਾਕੇ ਵਿੱਚ ਅੱਠ ਬੱਚਿਆਂ ਦੀ ਮੌਤ ਹੋ ਗਈ ਅਤੇ 120 ਤੋਂ ਵੱਧ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਧਮਾਕਾ ਸਵੇਰੇ ਲਗਭਗ 8.30 ਵਜੇ ਓਦੋਂ ਹੋਇਆ, ਜਦੋਂ 40-50 ਵਿਦਿਆਰਥੀ ਮਦਰੱਸੇ ਵਿੱਚ ਕੁਰਾਨ ਸ਼ਰੀਫ ਪੜ੍ਹ ਰਹੇ ਸਨ।
ਪਿਸ਼ਾਵਰ ਦੇ ਅੱਤਵਾਦ ਰੋਕੂ ਵਿਭਾਗ (ਸੀ ਟੀ ਡੀ) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਧਮਾਕੇ ਦੌਰਾਨ ਚਾਰ ਤੋਂ ਪੰਜ ਕਿਲੋਗ੍ਰਾਮ ਧਮਾਕਾਖੇਜ ਸਮੱਗਰੀ ਵਰਤੀ ਹੋ ਸਕਦੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਹਮਲੇ ਦੀ ਨਿਖੇਧੀ ਕੀਤੀ ਤੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਹਾਲੇੇ ਤੱਕ ਕਿਸੇ ਗਰੁੱਪ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ। ਖੈਬਰ ਪਖਤੂਨਖਵਾ ਦੇ ਸਿਹਤ ਮੰਤਰੀ ਤੈਮੂਰ ਸਲੀਮ ਝਾਗਰਾ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ