Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਲੁਧਿਆਣਾ ਪੁਲਸ ਨੇ ਜੈਪੁਰ ਵਿੱਚੋਂ 6.5 ਕਰੋੜ ਦੀਆਂ ਨਸ਼ੀਲੀਆਂ ਦਵਾਈਆਂ ਜਾ ਫੜੀਆਂ

October 29, 2020 02:56 AM

* 15 ਦਿਨਾਂ ਵਿੱਚ ਦੂਸਰੀ ਵਾਰ ਤਲਾਸ਼ੀ ਮੁਹਿੰਮਚਲਾਈ ਗਈ

ਜੈਪੁਰ, 28 ਅਕਤੂਬਰ (ਪੋਸਟ ਬਿਊਰੋ)- ਪੰਜਾਬ ਦੇ ਲੁਧਿਆਣਾ ਕਮਿਸ਼ਨਰੇਟ ਦੀ ਪੁਲਸ ਨੇ ਜੈਪੁਰ ਵਿੱਚ ਆ ਕੇ ਵੱਡੀ ਕਾਰਵਾਈ ਕਰਦੇ ਹੋਏ ਇਥੋਂ ਨਸ਼ੀਲੀਆਂ ਦਵਾਈਆਂ ਦੀ ਵੱਡੀ ਖੇਪ ਫੜੀ ਹੈ। ਬਰਾਮਦ ਦਵਾਈਆਂ ਦੀ ਕੀਮਤ ਸਾਢੇ ਛੇ ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਪੁਲਸ ਨੇ ਕਰੀਬ ਚਾਰ ਕਰੋੜ ਰੁਪਏ ਕੀਮਤ ਦੀਆਂ ਗਰਭਪਾਤ ਦੇ ਕੰਮ ਆਉਣ ਵਾਲੀਆਂ ਐਮ ਟੀ ਪੀ ਕਿੱਟਾਂ ਵੀ ਬਰਾਮਦ ਕੀਤੀਆਂ ਹਨ।
ਪਤਾ ਲੱਗਾ ਹੈ ਕਿ ਪੰਜਾਬ ਪੁਲਸ ਨੇ ਜੈਪੁਰ ਵਿੱਚ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਦੋਸ਼ੀ ਪ੍ਰੇਮ ਪ੍ਰਕਾਸ਼ ਦੇ ਟਿਕਾਣੇ `ਤੇ ਤਲਾਸ਼ੀ ਮੁਹਿੰਮ ਚਲਾਈ ੀ। ਲੁਧਿਆਣਾ ਪੁਲਸ ਦੀ 15 ਮੈਂਬਰੀ ਟੀਮ ਨੇ ਜੈਪੁਰ ਵਿੱਚ ਕਰਣੀ ਵਿਹਾਰ ਥਾਣਾ ਇਲਾਕੇ ਦੇ ਮਯੂਰ ਵਿਹਾਰ ਵਿੱਚ ਇਹ ਕਾਰਵਾਈ ਕੀਤੀ, ਜਿੱਥੇ ਇੱਕ ਮਕਾਨ ਦੇ ਬੇਸਮੈਂਟ ਵਿੱਚ ਨਸ਼ੇ ਦਾ ਕਾਰੋਬਾਰ ਚੱਲਦਾ ਸੀ। ਇਸ ਦੌਰਾਨ ਲੁਧਿਆਣਾ ਦੀ ਪੁਲਸ ਨੇ ਮੌਕੇ ਤੋਂ 10 ਲੱਖ ਤੋਂ ਵੱਧ ਅਲਪ੍ਰਾਜੋਲਮ ਟੈਬਲੇਟ, 80 ਹਜ਼ਾਰ ਤੋਂਵੱਧ ਕੋਡੀਨ ਸਿਰਪ ਅਤੇ 16 ਹਜ਼ਾਰ ਟ੍ਰਾਮਾਡਾਲ ਦੇ ਇੰਜੈਕਸ਼ਨ ਬਰਾਮਦ ਕੀਤੇ ਹਨ। ਇਨ੍ਹਾਂ ਦੀ ਬਾਜ਼ਾਰ ਵਿੱਚ ਕੀਮਤ ਕਰੀਬ 6.5 ਕਰੋੜ ਰੁਪਏ ਤੋਂ ਵੱਧ ਦੱਸੀ ਗਈ ਹੈ। ਇਹ ਦਵਾਈਆਂ ਐਨ ਡੀ ਪੀ ਐਸ ਐਕਟ ਹੇਠ ਫੜੀਆਂ ਗਈਆਂ ਹਨ। ਇਸ ਦੇ ਨਾਲ ਪੁਲਸ ਨੇ ਮੌਕੇੇ ਤੋਂ ਵੱਡੀ ਗਿਣਤੀ ਵਿੱਚ ਗਰਭਪਾਤ ਦੇ ਕੰਮ ਆਉਣ ਵਾਲੀਆਂ ਐਮ ਟੀ ਪੀ ਕਿੱਟਾਂ ਬਰਾਮਦ ਕੀਤੀਆਂ ਹਨ। ਇਨ੍ਹਾਂ ਨੂੰ ਡਰੱਗ ਐਂਡ ਕਾਸਮੈਟਿਕ ਐਕਟ ਹੇਠ ਜ਼ਬਤ ਕੀਤਾ ਗਿਆ ਹੈ। ਪੰਜਾਬ ਪੁਲਸ ਦੀ ਇਸ ਕਾਰਵਾਈ ਨਾਲ ਰਾਜਸਥਾਨ ਪੁਲਸ `ਤੇ ਵੀ ਸਵਾਲ ਖੜੇ ਹੋ ਗਏ ਹਨ। ਵਰਨਣ ਯੋਗ ਹੈ ਕਿ ਪੰਜਾਬ ਪੁਲਸ ਨੇ ਮਸਾਂ 15 ਦਿਨਾਂ ਵਿੱਚ ਇਥੇ ਦੂਸਰੀ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਨਾਲ ਲੱਗਦੇ ਰਾਜਸਥਾਨ ਦੇ ਸ੍ਰੀਗੰਗਾਨਗਰ ਅਤੇ ਹਨੂਮਾਨਗੜ੍ਹ ਇਲਾਕਿਆਂ ਵਿੱਚ ਕਈ ਵਾਰ ਨਸ਼ੀਲੀਆਂ ਦਵਾਈਆਂ ਦੀ ਖੇਪ ਫੜੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼