Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਬੀਸੀ ਬਾਰਡਰ ਉੱਤੇ ਨਸ਼ਿਆਂ ਨਾਲ ਭਰੇ ਪੰਜ ਬੈਗ ਮਿਲੇ, ਦੋ ਕਾਬੂ

October 29, 2020 06:07 AM

ਵੈਨਕੂਵਰ, 28 ਅਕਤੂਬਰ (ਪੋਸਟ ਬਿਊਰੋ) :  ਇਸ ਮਹੀਨੇ ਦੇ ਸ਼ੁਰੂ ਵਿੱਚ ਸਰਹੱਦੋਂ ਪਾਰ ਅਮਰੀਕਾ ਵਾਲੇ ਪਾਸੇ ਨਸ਼ੀਲੇ ਪਦਾਰਥਾਂ ਨਾਲ ਭਰੇ ਪੰਜ ਬੈਗ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ|
ਯੂਐਸ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ ਦਾ ਕਹਿਣਾ ਹੈ ਕਿ ਇਹ ਬੈਗ ਕ੍ਰੈਸਟਨ, ਬੀਸੀ ਦੇ ਦੱਖਣ ਵੱਲ ਬੋਨਰਜ਼ ਫੈਰੀ, ਇਦਾਹੋ ਨੇੜੇ ਮਿਲੇ| ਇਸ ਹਫਤੇ ਦੇ ਸ਼ੁਰੂ ਵਿੱਚ ਸੀ ਬੀ ਪੀ ਨੇ ਇੱਕ ਨਿਊਜ਼ ਰਲੀਜ਼ ਵਿੱਚ ਦੱਸਿਆ ਕਿ ਉਨ੍ਹਾਂ ਦੇ ਏਜੰਟਾਂ ਨੂੰ ਬਾਰਡਰ ਲਾਗੇ ਦੂਰ ਦਰਾਜ ਦੀ ਫੌਰੈਸਟ ਸਰਵਿਸ ਰੋਡ ਉੱਤੇ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲੀ ਸੀ|
ਸੀ ਬੀ ਪੀ ਨੇ ਦੱਸਿਆ ਕਿ ਉਸ ਇਲਾਕੇ ਵਿੱਚ ਇੱਕ ਏਜੰਟ ਨੂੰ ਭੇਜਿਆ ਗਿਆ ਸੀ ਤੇ ਉੱਥੇ ਦੋ ਵਿਅਕਤੀ ਲੁਕਣ ਦੀ ਕੋਸ਼ਿਸ਼ ਕਰ ਰਹੇ ਸਨ| ਨਿਊਜ਼ ਰਲੀਜ਼ ਅਨੁਸਾਰ ਪਹੁੰਚ ਕਰਨ ਉੱਤੇ ਇਹ ਜੋੜਾ ਕੈਨੇਡਾ ਵਿੱਚ ਫਰਾਰ ਹੋ ਗਿਆ ਪਰ ਇਹ ਬੈਗ ਉੱਥੇ ਬਰਫ ਵਿੱਚ ਪਏ ਮਿਲੇ ਜਿੱਥੇ ਇਹ ਜੋੜਾ ਲੁਕਣ ਦੀ ਕੋਸ਼ਿਸ਼ ਕਰ ਰਿਹਾ ਸੀ|
ਕਸਟਮਜ਼ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਬੈਗਜ਼ ਵਿੱਚ 84 ਪਾਊਂਡ ਕੋਕੀਨ ਪਾਈ ਗਈ ਹੈ ਜਿਸ ਦੀ ਬਾਜ਼ਾਰ ਵਿੱਚ ਕੀਮਤ 1æ2 ਮਿਲੀਅਨ ਡਾਲਰ ਹੈ| ਇਨ੍ਹਾਂ ਵਿੱਚ 198 ਪਾਊਂਡ ਮੈਥਾਮਫੈਟਾਮਾਈਨ ਵੀ ਪਾਈ ਗਈ, ਜਿਸ ਦੀ ਕੀਮਤ ਅੰਦਾਜ਼ਨ 960,000 ਅਮਰੀਕੀ ਡਾਲਰ ਦੱਸੀ ਜਾਂਦੀ ਹੈ|
ਸੀ ਬੀ ਪੀ ਨੇ ਦੱਸਿਆ ਕਿ ਏਜੰਟ ਨੇ ਉਸ ਇਲਾਕੇ ਨੂੰ ਛੱਡ ਕੇ ਜਾਂਦੀ ਇੱਕ ਗੱਡੀ ਵੇਖੀ ਤੇ ਇੱਕ ਮਸ਼ਕੂਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ| ਆਰਸੀਐਮਪੀ ਵੱਲੋਂ ਦੋ ਮਸ਼ਕੂਕਾਂ ਦੀ ਪੈੜ ਵੀ ਨੱਪ ਲਈ ਗਈ ਹੈ ਤੇ ਉਨ੍ਹਾਂ ਨੂੰ ਕੈਨੇਡਾ ਵਿੱਚ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ