Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਇੰਟਰਨੈਸ਼ਨਲ ਫਲਾਈਟਸ ਉੱਤੇਪਾਬੰਦੀ ਭਾਰਤ ਸਰਕਾਰ ਨੇ 30 ਨਵੰਬਰ ਤੱਕ ਵਧਾਈ

October 29, 2020 07:40 AM

ਨਵੀਂ ਦਿੱਲੀ, 28 ਅਕਤੂਬਰ, (ਪੋਸਟ ਬਿਊਰੋ)- ਯੂਰਪ ਵਿਚ ਇਕ ਵਾਰ ਫਿਰ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਦੇ ਕੇਸ ਵਧਦੇ ਵੇਖਣ ਪਿੱਛੋਂ ਇਸ ਮਹਾਮਾਰੀ ਤੋਂ ਬਚਾਅ ਲਈ ਭਾਰਤ ਦੇ ਸਿਵਲ ਹਵਾਬਾਜ਼ੀ ਡਾਇਰੈਕਟੋਰੇਟ (ਡੀ ਜੀ ਸੀ ਏ) ਨੇ ਸਾਰੀਆਂ ਇੰਟਰਨੈਸ਼ਨਲ ਉਡਾਣਾਂ ਉੱਤੇ ਪਾਬੰਦੀ 30 ਨਵੰਬਰ 2020 ਤੱਕ ਵਧਾ ਦਿੱਤੀ ਹੈ, ਪਰ ਕੁਝ ਦੇਸ਼ਾਂ ਲਈ ਏਅਰਟ੍ਰੈਵਲ ਬੱਬਲ ਸਮਝੌਤੇ ਹੇਠ ਚੱਲਦੀਆਂ ਕਾਰਗੋ ਅਤੇ ਕੁਝ ਹੋਰ ਉਡਾਣਾਂ ਜਾਰੀ ਰਹਿਣਗੀਆਂ।
ਇੰਟਰਨੈਸ਼ਨਲਕਾਰੋਬਾਰੀ ਪਸੰਜਰ ਫਲਾਈਟਸ ਬਾਰੇ ਡੀਜੀਸੀਏ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਹੈ ਕਿ 26 ਜੂਨ ਦੇ ਸਰਕੂਲਰ ਵਿੱਚ ਥੋੜ੍ਹੀ ਤਬਦੀਲੀ ਨਾਲ ਯੋਗ ਅਧਿਕਾਰੀ ਵੱਲੋਂ ਇਸ ਸਰਕੂਲਰ ਦੀ ਵੈਲਿਡਿਟੀ ਵਧਾ ਕੇ 30 ਨਵੰਬਰ 2020 ਤੱਕ ਕੀਤੀ ਗਈ ਹੈ।ਭਾਰਤ ਸਰਕਾਰ ਇਸ ਮਹਾਮਾਰੀ ਨੂੰ ਰੋਕਣ ਲਈ ਪੂਰੀ ਗੰਭੀਰ ਹੈ ਤੇ ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਲਗਾਤਰ ਘਟ ਰਹੀ ਹੈ। ਇਸ ਦਾ ਪਤਾ ਏਥੋਂ ਲੱਗਦਾ ਹੈ ਕਿ ਬੁੱਧਵਾਰ 43,893 ਨਵੇਂ ਕੇਸ ਮਿਲੇ ਹਨ, ਦੋ ਹਫਤੇ ਪਹਿਲਾਂ ਤੱਕ ਰੋਜ਼ ਨੱਬੇ ਹਜ਼ਾਰ ਤੋਂ ਵੱਧ ਕੇਸ ਮਿਲਦੇ ਸਨ। ਬੁੱਧਵਾਰ ਸ਼ਾਮ ਤੱਕ ਭਾਰਤ ਵਿੱਚ ਕੋਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 79,90,322 ਹੋ ਗਈ ਤੇ ਮੌਤਾਂ ਦੀ ਕੁੱਲ ਗਿਣਤੀ 1 ਲੱਖ 20 ਹਜ਼ਾਰ ਤੋਂ ਟੱਪ ਚੁੱਕੀ ਹੈ, ਪਰ ਇਸ ਵਕਤ ਐਕਟਿਵ ਕੇਸ6,10,803ਹੀ ਹਨ, ਬਾਕੀ ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ।
ਭਾਰਤ ਦੇ ਗ੍ਰਹਿ ਮੰਤਰਾਲੇ ਅਨੁਸਾਰ ਇਸ ਵਕਤ ਲੋਕਾਂ ਤੇ ਮਾਲ ਦੀ ਇਕ ਤੋਂ ਦੂਜੇ ਰਾਜ ਵਿੱਚ ਜਾਣ ਦੀ ਅੰਤਰ-ਰਾਜ ਆਵਾਜਾਈ ਉੱਤੇ ਕੋਈ ਪਾਬੰਦੀ ਨਹੀਂਅਤੇ ਇਸਦੇ ਵੱਖਰੇ ਪਰਮਿਟ ਦੀ ਲੋੜ ਨਹੀਂਹੈ, ਪਰ ਸਿਨੇਮਾਘਰਾਂ ਨੂੰ ਮੁੜ ਖੋਲ੍ਹਣ ਦੀ ਆਗਿਆ, ਸਵੀਮਿੰਗ ਪੂਲ, ਖਿਡਾਰੀਆਂ ਦੀ ਸਿਖਲਾਈ ਲਈ ਇਕੱਠ ਕਰਨ ਦੀ ਇਜਾਜ਼ਤ ਉਤੇ ਰੋਕ ਬਾਰੇ ਸਾਰਾ ਮਾਮਲਾ 30 ਨਵੰਬਰ ਤੱਕ ਇੱਕ ਵਾਰ ਫਿਰ ਵਿਚਾਰਿਆ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼