Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ, ਅਜਿਹੀ ਕੋਈ ਰਵਾਇਤ ਨਹੀਂ : ਕੈਪਟਨ

October 29, 2020 07:18 PM

* ਮਨਪ੍ਰੀਤ ਬਾਦਲ ਨੂੰ ਮਸਲੇ ਦੇ ਹੱਲ ਲਈ ਕੇਂਦਰੀ ਮੰਤਰੀ ਨੂੰ ਮਿਲਣ ਲਈ ਆਖਿਆ, ਕੇਂਦਰ ਨੂੰ ਫੈਸਲੇ ’ਤੇ ਮੁੜ ਗੌਰ ਕਰਨ ਦੀ ਅਪੀਲ


ਚੰਡੀਗੜ, 29 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਦਿਹਾਤੀ ਵਿਕਾਸ ਫੰਡ (ਆਰ.ਡੀ.ਐੱਫ.) ਨੂੰ ਰੋਕ ਲੈਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਫੈਸਲੇ ’ਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਕਦਮ ਨਾਲ ਸੂਬੇ ਵਿੱਚ ਪੇਂਡੂ ਵਿਕਾਸ ਕਾਰਜਾਂ ਉਤੇ ਮਾਰੂ ਪ੍ਰਭਾਵ ਪਵੇਗਾ।
ਕੇਂਦਰ ਸਰਕਾਰ ਦੇ ਇਸ ਫੈਸਲੇ ਦੇ ਸਮੇਂ ਉਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਰ.ਡੀ.ਐਫ. ਜਾਰੀ ਨਾ ਕਰਨ ਦੀ ਅਜਿਹੀ ਕੋਈ ਰਵਾਇਤ ਨਹੀਂ ਹੈ ਜੋ ਪਿਛਲੇ ਫੰਡਾਂ ਦੀ ਵਰਤੋਂ ਦੀ ਪੜਤਾਲ ਦੌਰਾਨ ਸੂਬੇ ਦਾ ਬਕਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਇਸ ਮਸਲੇ ਨੂੰ ਸੁਲਾਉਣ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿੱਲੀ ਜਾ ਕੇ ਖਪਤਕਾਰ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਨੂੰ ਮਿਲਣ ਲਈ ਆਖਿਆ ਹੈ ਕਿਉਂ ਜੋ ਇਸ ਕਦਮ ਨੇ ਸੂਬੇ ਨੂੰ ਦਰਪੇਸ਼ ਵਿੱਤੀ ਸੰਕਟ ਦਰਮਿਆਨ ਹੋਰ ਸੱਟ ਮਾਰੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਫੰਡਾਂ ਦੀ ਵਰਤੋਂ ਬਾਰੇ ਕੇਂਦਰ ਸਰਕਾਰ ਵੱਲੋਂ ਮੰਗੇ ਗਏ ਵੇਰਵੇ ਸੌਂਪੇਗੀ ਜਿਵੇਂ ਕਿ ਬੀਤੇ ਸਮੇਂ ਵਿੱਚ ਵੀ ਕੀਤਾ ਜਾਂਦਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਲਏ ਗਏ ਫੈਸਲੇ ਉਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਉਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਭਾਰਤ ਸਰਕਾਰ ਵੱਲੋਂ ਵਰਤੇ ਗਏ ਫੰਡਾਂ ਦੀ ਪੜਤਾਲ ਕੀਤੀ ਜਾਣੀ ਹੋਵੇ ਪਰ ਜਿੱਥੋਂ ਤੱਕ ਆਰ.ਡੀ.ਐਫ. ਜਾਰੀ ਨਾ ਕਰਨ ਦੇ ਸਬੰਧ ਹੈ, ਅਜਿਹਾ ਪਹਿਲੀ ਵਾਰ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਉਤੇ ਵਿਵਾਦ ਅਤੇ ਸੰਕਟ ਦਰਮਿਆਨ 1000 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੇ ਰੂਪ ਵਿੱਚ ਆਰ.ਡੀ.ਐਫ. ਦੀ ਅਦਾਇਗੀ ਪੰਜਾਬ ਨੂੰ ਜਾਰੀ ਨਾ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਦੇ ਸਮੇਂ ਉਤੇ ਵੱਖ-ਵੱਖ ਪਾਸਿਆਂ ਤੋਂ ਸ਼ੰਕੇ ਜ਼ਾਹਰ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਫੈਸਲਾ ਲੈਣ ਦਾ ਸਮਾਂ ਸ਼ੱਕੀ ਹੈ ਅਤੇ ਇਹ ਕਦਮ ਸੰਦੇਹਜਨਕ ਇਰਾਦੇ ਵੱਲ ਇਸ਼ਾਰਾ ਕਰਦਾ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਫੈਸਲੇ ਉਤੇ ਤੁਰੰਤ ਮੁੜ ਗੌਰ ਕਰਨ ਅਤੇ ਸੂਬੇ ਨੂੰ ਆਰ.ਡੀ.ਐਫ. ਦੇ ਫੰਡਾਂ ਦੀ ਅਦਾਇਗੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬੀਤੇ ਸਮੇਂ ਵਾਂਗ ਮੌਜੂਦਾ ਸਮੇਂ ਵੀ ਇਨਾਂ ਫੰਡਾਂ ਦੀ ਪੜਤਾਲ ਜਾਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਕਿ ਕੇਂਦਰ ਸਰਕਾਰ ਨੂੰ ਭਲੀ ਭਾਂਤ ਪਤਾ ਹੈ ਕਿ ਇਨਾਂ ਫੰਡਾਂ ਨੂੰ ਸੂਬੇ ਦੀਆਂ ਅਨਾਜ ਮੰਡੀਆਂ, ਪੇਂਡੂ ਇਲਾਕਿਆਂ ਵਿੱਚ ਸੜਕਾਂ ਦੇ ਨਿਰਮਾਣ ਕਾਰਜਾਂ ਵਰਗੇ ਅਹਿਮ ਖੇਤੀਬਾੜੀ ਮੰਡੀਕਰਨ ਬੁਨਿਆਦੀ ਢਾਂਚੇ ’ਤੇ ਖਰਚੀ ਜਾਂਦੀ ਹੈ। ਉਨਾਂ ਕਿਹਾ ਕਿ ਇਹ ਫੰਡ ਜਾਰੀ ਨਾ ਕਰਨ ਦੀ ਸੂਰਤ ਵਿੱਚ ਪਿੰਡ ਦੇ ਵਿਕਾਸ ਵਿੱਚ ਅੜਿੱਕਾ ਪਵੇਗਾ ਅਤੇ ਕਿਸਾਨਾਂ ਵਿੱਚ ਗੁੱਸਾ ਹੋਰ ਵਧੇਗਾ ਜੋ ਪਹਿਲਾਂ ਹੀ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ