Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਆਰ.ਡੀ.ਐੱਫ. ਰੋਕ ਕੇ ਮੋਦੀ ਨੇ ਪੰਜਾਬ 'ਤੇ ਥੋਪਣੇ ਸ਼ੁਰੂ ਕੀਤੇ ਕਾਲੇ ਕਾਨੂੰਨ : ਹਰਪਾਲ ਚੀਮਾ

October 29, 2020 07:21 PM

* ਸੰਘੀ ਢਾਂਚੇ ਦੇ ਖ਼ਿਲਾਫ਼ ਹੈ ਕੇਂਦਰ ਦਾ ਪੰਜਾਬ ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲ 


ਚੰਡੀਗੜ੍ਹ, 29 ਅਕਤੂਬਰ (ਪੋਸਟ ਬਿਊਰੋ): ਆਮ ਆਦਮੀ ਪਾਰਟੀ (ਆਪ) ਨੇ ਮੋਦੀ ਸਰਕਾਰ ਵੱਲੋਂ ਪੰਜਾਬ ਦਾ ਗ੍ਰਾਮੀਣ ਵਿਕਾਸ ਫ਼ੰਡ (ਆਰਡੀਐਫ) ਰੋਕਣ ਦੀ ਕਾਰਵਾਈ ਨੂੰ ਪੰਜਾਬ ਦੇ ਅੰਦਰੂਨੀ ਮਾਮਲਿਆਂ 'ਚ ਨਜਾਇਜ਼ ਦਖ਼ਲਅੰਦਾਜ਼ੀ ਅਤੇ ਕਾਲੇ ਕਾਨੂੰਨਾਂ ਨੂੰ ਧੋਖੇ ਨਾਲ ਲਾਗੂ ਕਰਨ ਦੀ ਸ਼ੁਰੂਆਤ ਦੱਸੀ ਹੈ।
ਵੀਰਵਾਰ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਕੇਂਦਰੀ ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਵੱਲੋਂ 20 ਅਕਤੂਬਰ 2020 ਨੂੰ ਪੰਜਾਬ ਸਰਕਾਰ ਨੂੰ ਭੇਜੀ ਚਿੱਠੀ ਨਸ਼ਰ ਕੀਤੀ ਅਤੇ ਆਰਡੀਐਫ ਰੋਕਣ ਬਾਰੇ ਲਾਇਆ ਗਿਆ ਬਹਾਨਾ ਵੀ ਦੱਸਿਆ। ਇਸ ਮੌਕੇ ਉਨ੍ਹਾਂ ਨਾਲ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਐਮਐਲਏ) ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।
ਹਰਪਾਲ ਸਿੰਘ ਚੀਮਾ ਨੇ ਕਿਹਾ, ''ਜਿੰਨਾ ਚੁਨੌਤੀ ਭਰੇ ਹਲਾਤਾਂ 'ਚ ਮੋਦੀ ਸਰਕਾਰ ਨੇ ਆਰਡੀਐਫ ਦਾ 1000 ਕਰੋੜ ਰੁਪਏ ਦਾ ਫ਼ੰਡ ਰੋਕਿਆ ਹੈ, ਇਹ ਕਿਸਾਨੀ ਸੰਘਰਸ਼ ਤੋਂ ਬੁਖਲਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਨਾਲ ਸਿੱਧੀ ਬਦਲੇਖ਼ੋਰੀ ਹੈ। ਪੰਜਾਬ ਪੰਜਾਬ ਦੇ ਅੰਦਰੂਨੀ ਮਾਮਲਿਆਂ 'ਚ ਨਜਾਇਜ਼ ਦਖ਼ਲ ਹੈ। ਸੰਘੀ ਢਾਂਚੇ ਅਤੇ ਰਾਜ ਦੇ ਅਧਿਕਾਰਾਂ 'ਤੇ ਹਮਲਾ ਹੈ। ਸਭ ਤੋਂ ਵੱਡੀ ਗੱਲ ਖੇਤੀ ਬਾਰੇ ਕਾਲੇ ਕਾਨੂੰਨ ਲਾਗੂ ਕਰਨ ਦੀ ਸ਼ੁਰੂਆਤ ਹੈ। ਜਿਸ ਦਾ ਆਮ ਆਦਮੀ ਪਾਰਟੀ ਸਖ਼ਤ ਵਿਰੋਧ ਕਰਦੀ ਹੈ।''
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਵਾਂਗ ਕੈਪਟਨ ਸਰਕਾਰ ਵੱਲੋਂ ਗ੍ਰਾਮੀਣ ਵਿਕਾਸ ਫ਼ੰਡ (ਆਰਡੀਐਫ) ਦੀ ਕੀਤੀ ਜਾ ਰਹੀ ਅੰਨ੍ਹੀ ਦੁਰਵਰਤੋਂ ਨੇ ਮੋਦੀ ਸਰਕਾਰ ਨੂੰ ਆਰਡੀਐਫ ਰੋਕਣ ਦਾ ਬਹਾਨਾ ਦੇ ਦਿੱਤਾ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੈਸੇ ਕੇਂਦਰ ਸਰਕਾਰ ਕੋਲ ਆਰਡੀਐਫ ਖ਼ਰਚਣ ਦਾ ਹਿਸਾਬ-ਕਿਤਾਬ ਮੰਗਣ ਦਾ ਕੋਈ ਹੱਕ ਨਹੀਂ, ਕਿਉਂਕਿ ਇਹ ਕਿਸੇ ਕਿਸਮ ਦੀ ਕੇਂਦਰੀ ਗ੍ਰਾਂਟ ਨਹੀਂ ਹੈ, ਫਿਰ ਵੀ ਕੇਂਦਰ ਸਰਕਾਰ ਨੂੰ ਆਰਡੀਐਫ ਰੋਕਣ ਦੀ ਥਾਂ ਇਸ ਦੀ ਕੈਗ ਤੋਂ ਜਾਂਚ ਕਰਵਾਉਣੀ ਚਾਹੀਦੀ ਸੀ। ਆਰਡੀਐਫ ਦਾ ਸੂਬਾ ਸਰਕਾਰ ਤੋਂ ਹਿਸਾਬ-ਕਿਤਾਬ ਲੈਣ ਦਾ ਅਧਿਕਾਰ ਸਿਰਫ਼ ਪੰਜਾਬ ਦੇ ਲੋਕਾਂ ਨੂੰ ਹੈ।
ਹਰਪਾਲ ਸਿੰਘ ਚੀਮਾ ਨੇ ਅਮਰਿੰਦਰ ਸਿੰਘ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਬਾਦਲਾਂ ਵਾਂਗ ਅਮਰਿੰਦਰ ਸਿੰਘ ਸਰਕਾਰ ਨੇ ਵੀ ਆਰਡੀਐਫ ਦੀ ਰੱਜ ਕੇ ਦੁਰਵਰਤੋਂ ਕੀਤੀ ਹੈ। ਇੱਥੋਂ ਤੱਕ ਕਿ ਕਰਜ਼ਿਆਂ ਦਾ ਵਿਆਜ ਚੁਕਾਉਣ ਲਈ ਆਰਡੀਐਫ ਦੇ ਫ਼ੰਡ ਵਰਤੇ ਜਾ ਰਹੇ ਹਨ। ਜਦਕਿ ਇਹ ਪੈਸਾ ਕਿਸਾਨਾਂ, ਮਜ਼ਦੂਰਾਂ ਦੇ ਕਲਿਆਣ ਅਤੇ ਪਿੰਡਾਂ, ਲਿੰਕ ਸੜਕਾਂ ਅਤੇ ਮੰਡੀਆਂ ਦੀ ਸਾਂਭ-ਸੰਭਾਲ ਅਤੇ ਸੁੰਦਰੀਕਰਨ 'ਤੇ ਖ਼ਰਚਿਆ ਜਾਣਾ ਚਾਹੀਦਾ ਸੀ। ਇਸੇ ਦੁਰਵਰਤੋਂ ਨੂੰ ਕੇਂਦਰ ਨੇ ਹਥਿਆਰ ਵਜੋਂ ਪੰਜਾਬ ਦੇ ਵਿਰੁੱਧ ਵਰਤਿਆ ਹੈ।
ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨਾ ਕੇਵਲ ਆਪਣੀ ਬਲਕਿ ਪਿਛਲੀ ਬਾਦਲ ਸਰਕਾਰ ਵੱਲੋਂ ਵਰਤੀ ਗਈ ਆਰਡੀਐਫ ਉੱਤੇ ਤੁਰੰਤ ਵਾਈਟ ਪੇਪਰ ਜਾਰੀ ਕਰਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ