Welcome to Canadian Punjabi Post
Follow us on

29

March 2024
 
ਪੰਜਾਬ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੰਤਰੀਆਂ ਨਾਲ ਮੀਟਿੰਗ ਕੀਤੀ, ਨਿੱਜੀ ਥਰਮਲਾਂ ਦਾ ਘਿਰਾਓ ਜ਼ਾਰੀ ਰੱਖਣ ਦਾ ਐਲਾਨ

October 29, 2020 07:59 PM

ਚੰਡੀਗੜ੍ਹ, 29 ਅਕਤੂਬਰ (ਪੋਸਟ ਬਿਊਰੋ): ਵੀਰਵਾਰ ਨੂੰ ਪੰਜਾਬ ਦੇ ਤਿੰਨ ਮੰਤਰੀਆਂ ਤਿ੍ਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਜਸਵਿੰਦਰ ਸਿੰਘ ਲੌਂਗੋਵਾਲ, ਰੂਪ ਸਿੰਘ ਛੰਨਾ ਤੇ ਮਨਜੀਤ ਸਿੰਘ ਨਿਆਲ ਨਾਲ ਪੰਜਾਬ ਭਵਨ ਚੰਡੀਗੜ੍ਹ ‘ਚ ਥਰਮਲਾਂ ਦੇ ਘਿਰਾਓ ਖ਼ਤਮ ਕਰਾਉਣ ਲਈ ਮੀਟਿੰਗ ਕੀਤੀ ਗਈ।
ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਬੁਲਾਕੇ ਬਣਾਂਵਾਲੀ ਤੇ ਰਾਜਪੁਰਾ ਥਰਮਲਾਂ ਦੇ ਕੀਤੇ ਘਿਰਾਓ ਖ਼ਤਮ ਕਰਨ ਦੀ ਮੰਗ ਨੂੰ ਕਿਸਾਨ ਆਗੂਆਂ ਨੇ ਰੱਦ ਕਰ ਦਿੱਤਾ ਹੈ ਅਤੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਹਾਲਾਂਕਿ ਜਥੇਬੰਦੀ ਆਗੂਆਂ ਨੇ ਕਿਹਾ ਹੈ ਕਿ ਜਥੇਬੰਦੀ ਦੀ ਸੂਬਾ ਕਮੇਟੀ ਵਿੱਚ ਸਰਕਾਰ ਦੀ ਮੰਗ ਨੂੰ ਵਿਚਾਰਿਆ ਜਾਵੇਗਾ। ਆਗੂਆਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਭਾਜਪਾ ਆਗੂਆਂ ਦੇ ਘਿਰਾਓ ਤੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਨੂੰ ਠੱਪ ਕਰਨ ਦੇ ਸ਼ੁਰੂ ਕੀਤੇ ਸੰਘਰਸ਼ ਨੂੰ ਜਾਰੀ ਰੱਖਣ ਦੀ ਕੜੀ ਵਜੋਂ ਹੀ ਰਾਜਪੁਰਾ ਤੇ ਬਣਾਂਵਾਲੀ ਵਿਖੇ ਲਾਰਸਨ ਐਂਡ ਟੂਬਰੋ ਤੇ ਵੇਦਾਂਤਾ ਕੰਪਨੀ ਦੇ ਥਰਮਲਾਂ ਨੂੰ ਠੱਪ ਕਰਨ ਲਈ ਕਈ ਦਿਨਾਂ ਤੋਂ ਇਹਨਾਂ ਥਰਮਲਾਂ ‘ਚ ਦਾਖ਼ਲ ਹੁੰਦੀਆਂ ਵਿਸ਼ੇਸ਼ ਲਾਈਨਾਂ ਤੇ ਧਰਨੇ ਦਿੱਤੇ ਹੋਏ ਹਨ।
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਸਰਕਾਰ ਦੁਆਰਾ ਥਰਮਲਾਂ ਦੇ ਘਿਰਾਓ ਖ਼ਤਮ ਕਰਨ ਦੀ ਮੰਗ ਉਹਨਾਂ ਵੱਲੋਂ ਦੋ ਟੁੱਕ ਰੱਦ ਕਰ ਦਿੱਤੀ ਗਈ। ਪਰ ਮੰਤਰੀਆਂ ਵੱਲੋਂ ਸਰਕਾਰ ਦੀ ਇਸ ਮੰਗ ਨੂੰ ਮੁੜ ਵਿਚਾਰਨ ਦੀ ਅਪੀਲ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਵੇਂ ਉਹਨਾਂ ਇਸ ਅਪੀਲ ਨੂੰ ਭਲਕੇ ਹੋਣ ਵਾਲੀ ਸੂਬਾ ਮੀਟਿੰਗ 'ਚ ਵਿਚਾਰਨ ਦੀ ਹਾਮੀ ਭਰੀ ਹੈ ਪਰ ਇਸ ਫੈਸਲੇ 'ਚ ਬਦਲਾਅ ਆਉਣ ਦੀ ਗੁੰਜਾਇਸ਼ ਨਹੀਂ ਜਿਸ ਬਾਰੇ ਉਹਨਾਂ ਸਰਕਾਰੀ ਧਿਰ ਨੂੰ ਵੀ ਸਪੱਸ਼ਟ ਕਰ ਦਿੱਤਾ ਹੈ। ਉਹਨਾਂ ਸਰਕਾਰੀ ਧਿਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਦਿਓਕੱਦ ਕੰਪਨੀਆਂ ਦੇ ਇਹਨਾਂ ਥਰਮਲਾਂ ਨੂੰ ਸਰਕਾਰੀ ਹੱਥਾਂ ਵਿੱਚ ਲੈਕੇ ਉਥੇ ਕੰਮ ਕਰਦੇ ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ 'ਤੇ ਪੱਕੇ ਕੀਤਾ ਜਾਵੇ। ਉਹਨਾਂ ਆਖਿਆ ਕਿ ਇਹਨਾਂ ਥਰਮਲਾਂ ਨੂੰ ਜਾਂਦਾ ਕੋਲਾ ਸਰਕਾਰੀ ਥਰਮਲਾਂ ਨੂੰ ਭੇਜ ਕੇ ਪੂਰੇ ਲੋਡ 'ਤੇ ਚਲਾਇਆ ਜਾਵੇ ਅਤੇ ਬਠਿੰਡਾ ਦੇ ਬੰਦ ਕੀਤੇ ਥਰਮਲ ਨੂੰ ਮੁੜ ਚਲਾਇਆ ਜਾਵੇ।
ਕਿਸਾਨ ਆਗੂਆਂ ਨੇ ਮੰਤਰੀਆਂ ਤੋਂ ਪੁੱਛਿਆ ਕਿ ਚੋਣਾਂ ਸਮੇਂ ਕਾਂਗਰਸ ਵਲੋਂ ਬਾਦਲ ਸਰਕਾਰ ਦੁਆਰਾ ਪ੍ਰਾਈਵੇਟ ਥਰਮਲਾਂ ਨਾਲ਼ ਕੀਤੇ ਸਮਝੌਤੇ ਰੱਦ ਕਰਨ ਦਾ ਜੋ ਵਾਅਦਾ ਕੀਤਾ ਗਿਆ ਸੀ ਉਸ ਨੂੰ ਪੂਰਾ ਕਿਓਂ ਨਹੀ ਕੀਤਾ ਜਾ ਰਿਹਾ? ਉਗਰਾਹਾਂ ਤੇ ਕੋਕਰੀ ਕਲਾਂ ਨੇ ਆਖਿਆ ਕਿ ਬਣਾਂਵਾਲੀ ਦਾ ਥਰਮਲ ਉਸ ਦਿਓਕੱਦ ਬਹੁਰਾਸ਼ਟਰੀ ਵੇਦਾਂਤਾ ਕੰਪਨੀ ਦਾ ਹੈ ਜਿਸ ਦੀ ਸਲਾਨਾ ਆਮਦਨ ਇੱਕ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਹੈ। ਉਹਨਾਂ ਆਖਿਆ ਕਿ ਇਹ ਉਹੀ ਕੰਪਨੀ ਹੈ ਜ਼ੋ ਸਰਕਾਰਾਂ ਦੀ ਮਿਲੀਭੁਗਤ ਸਦਕਾ ਜਨਤਕ ਖੇਤਰ ਦੇ ਅਦਾਰੇ ਬਾਲਕੋ ਅਤੇ ਹਿੰਦੋਸਤਾਨ ਜ਼ਿੰਕ ਲਿਮਟਿਡ ਨੂੰ ਕੌਡੀਆਂ ਦੇ ਭਾਅ ਹੜੱਪ ਕਰ ਚੁੱਕੀ ਹੈ। ਉਹਨਾਂ ਕਿਹਾ ਕਿ ਇਹ ਕੰਪਨੀ ਤਾਮਿਲਨਾਡੂ ਦੇ ਟੂਟੀਕੋਰਨ 'ਚ ਫਲਾਏ ਅਸਿਹ ਪ੍ਰਦੂਸ਼ਣ ਦਾ ਵਿਰੋਧ ਕਰਦੇ 13 ਲੋਕਾਂ ਨੂੰ ਕਤਲ ਤੇ 102 ਨੂੰ ਗੰਭੀਰ ਜ਼ਖ਼ਮੀ ਕਰਨ ਦੀ ਦੋਸ਼ੀ ਹੈ। ਇਸ ਤੋਂ ਇਲਾਵਾ ਇਹ ਕੰਪਨੀ ਉੜੀਸਾ ਦੇ ਨਿਆਮਗਿਰੀ ਖੇਤਰ 'ਚ ਉਥੋਂ ਦੇ ਬਹੁਕੀਮਤੀ ਕੁਦਰਤੀ ਸਰੋਤਾਂ ਨੂੰ ਹੜੱਪਣ ਲਈ ਸਥਾਨਕ ਬਸ਼ਿੰਦਿਆਂ ਨੂੰ ਉਜਾੜਨ 'ਤੇ ਤੁਲੀ ਹੋਈ ਹੈ। ਉਹਨਾਂ ਦੋਸ਼ ਲਾਇਆ ਕਿ ਨਰਿੰਦਰ ਮੋਦੀ ਵੱਲੋਂ ਗੁਜਰਾਤ ਦੇ ਮੁੱਖ ਮੰਤਰੀ ਹੁੰਦਿਆਂ ਸਭ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਲਾਰਸਨ ਐਂਡ ਟੂਬਰੋ ਨੂੰ ਅੰਨ੍ਹੇ ਮੁਨਾਫੇ ਕਮਾਉਣ ਲਈ ਕੌਡੀਆਂ ਦੇ ਭਾਅ ਜ਼ਮੀਨਾਂ ਦੇ ਠੇਕੇ ਦਿੱਤੇ ਗਏ ਸਨ। ਉਹਨਾਂ ਆਖਿਆ ਕਿ ਇਸ ਕੰਪਨੀ ਦੇ ਕੁੱਲ ਅਸਾਸੇ 3 ਲੱਖ ਕਰੋੜ ਰੁਪਏ ਤੋਂ ਵੀ ਵਧੇਰੇ ਹਨ ਅਤੇ ਇਸ 'ਤੇ ਭਾਰਤੀ ਅਧਿਕਾਰੀਆਂ ਨੂੰ 27 ਕਰੋੜ ਰੁਪਏ ਦੀ ਰਿਸ਼ਵਤ ਦੇਣ 'ਚ ਦਲਾਲੀ ਦੇ ਦੋਸ਼ ਹਨ।
ਕਿਸਾਨ ਆਗੂਆਂ ਨੇ ਆਖਿਆ ਕਿ ਕਾਲ਼ੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ ਅਤੇ 5 ਨਵੰਬਰ ਨੂੰ ਦੇਸ਼ ਵਿਆਪੀ ਚੱਕਾ ਜਾਮ ਸਮੇਂ ਉਹਨਾਂ ਦੀ ਜਥੇਬੰਦੀ ਆਪਣੇ ਅਜ਼ਾਦ ਐਕਸ਼ਨ ਰਾਹੀਂ ਭਰਵਾਂ ਯੋਗਦਾਨ ਪਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ