Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਕੈਪਟਨ ਵਲੋਂ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮੂਹ ਪਾਰਟੀਆਂ ਦੇ ਵਿਧਾਇਕਾਂ ਨੂੰ ਨਾਲ ਚੱਲਣ ਦੀ ਅਪੀਲ

October 29, 2020 08:52 PM

* ਸੂਬੇ ਦੀ ਵਿਧਾਨ ਸਭਾ ਵਲੋਂ ਪਾਸ ਕੀਤੇ ਖੇਤੀ ਸੋਧ ਕਾਨੂੰਨਾਂ ਦੀ ਛੇਤੀ ਸਹਿਮਤੀ ਲਈ ਵਫ਼ਦ ਵਲੋਂ ਰਾਸ਼ਟਰਪਤੀ ਨੂੰ ਸੌਂਪਿਆ ਜਾਵੇਗਾ ਮੈਮੋਰੰਡਮ


ਚੰਡੀਗੜ੍ਹ, 29 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਕੇਂਦਰ ਸਰਕਾਰ ਦੇ ਘਾਤਕ ਖੇਤੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਸੂਬੇ ਦੀ ਵਿਧਾਨ ਸਭਾ ਵਲੋਂ ਪਾਸ ਕੀਤੇ ਖੇਤੀ ਸੋਧ ਕਾਨੂੰਨਾਂ ਨੂੰ ਛੇਤੀ ਸਹਿਮਤੀ ਲਈ 4 ਨਵੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਅਤੇ ਯਾਦ ਪੱਤਰ ਦੇਣ ਲਈ ਉਨ੍ਹਾਂ ਨਾਲ ਚੱਲਣ ਦੀ ਅਪੀਲ ਕੀਤੀ ਹੈ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪ੍ਰੱੈਸ ਬਿਆਨ ਰਾਹੀਂ ਸਮੂਹ ਵਿਧਾਇਕਾਂ ਨੂੰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਖੜ੍ਹੇ ਹੋਣ ਅਤੇ ਪਾਰਟੀ ਲੀਹਾਂ ਤੋਂ ਉਪਰ ਉਠਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਿੱਤਾਂ ਨੂੰ ਲਿਤਾੜਿਆ ਜਾ ਰਿਹਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਾਲ ਹੀ ਵਿਚ ਲਿਆਂਦੇ ਤਿੰਨ ਖੇਤੀ ਕਾਨੂੰਨ ਪੰਜਾਬ ਦੇ ਕਿਸਾਨ ਭਾਈਚਾਰੇ ਲਈ ਮਾਰੂ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨੀ ਸਾਡੇ ਆਰਥਿਕ ਢਾਂਚੇ ਦੇ ਨਾਲ-ਨਾਲ ਮੰਡੀ ਪ੍ਰਣਾਲੀ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਰੀੜ ਦੀ ਹੱਡੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਹਿਫਾਜ਼ਤ ਕਰਨਾ ਉਨ੍ਹਾਂ ਦਾ ਫਰਜ਼ ਬਣਦਾ ਹੈ ਅਤੇ ਹਾਲ ਹੀ ਵਿਚ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ ਸੋਧ ਬਿੱਲ ਇਸ ਦਾ ਪ੍ਰਤੱਖ ਤੌਰ 'ਤੇ ਪ੍ਰਗਟਾਵਾ ਕਰਦੇ ਹਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪਹਿਲਾਂ ਹੀ ਰਾਸ਼ਟਰਪਤੀ ਪਾਸੋਂ ਸਮਾਂ ਮੰਗ ਚੁੱਕੇ ਹਨ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਜਾਣ ਵਾਲੀਆਂ ਮਾਲ ਗੱਡੀਆਂ ਰੋਕਣ ਅਤੇ ਪੇਂਡੂ ਵਿਕਾਸ ਫੰਡ ਨੂੰ ਰੋਕ ਲੈਣ 'ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ ਜੋ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਬਹੁਤ ਅਹਿਮ ਹੈ ਅਤੇ ਇਸ ਕਦਮ ਤੋਂ ਵਿੱਤੀ ਅਤੇ ਆਰਥਿਕ ਨਾਕਾਬੰਦੀ ਦਾ ਪ੍ਰਭਾਵ ਨਜ਼ਰ ਆਉਂਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ