Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੰਜਾਬ ਤੇ ਕੇਂਦਰ ਦੀ ਤਣਾ-ਤਣੀ: ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਤੋਂ ਮੁਲਾਕਾਤ ਦੇ ਲਈ ਸਮਾਂ ਲਿਆ

October 30, 2020 08:32 AM

* ਰਾਸ਼ਟਰਪਤੀ ਨੇ 4 ਨਵੰਬਰ ਨੂੰ ਮਿਲਣ ਦਾ ਸਮਾਂ ਦਿੱਤਾ
* ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਨਾਲ ਚੱਲਣ ਦੀ ਅਪੀਲ

ਚੰਡੀਗੜ੍ਹ, 29 ਅਕਤੂਬਰ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਕੁਝ ਕਦਮਾਂ ਕਾਰਨ ਪੰਜਾਬ ਸਰਕਾਰ ਨਾਲ ਤਨਾਅ ਦੇ ਵਧਦੇ ਜਾਣ ਵਾਲੇ ਹਾਲਾਤ ਵਿੱਚਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਮੰਗ ਲਿਆ ਹੈ। ਰਾਸ਼ਟਰਪਤੀ ਭਵਨ ਨੇ ਉਨ੍ਹਾਂ ਨੂੰ 4 ਨਵੰਬਰ ਨੂੰ ਮਿਲਣ ਲਈ ਸਮਾਂ ਦੇ ਦਿੱਤਾ ਹੈ। ਇਸ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਵਿਧਾਇਕਾਂ ਨੂੰ ਇਸ ਮੌਕੇ ਉਨ੍ਹਾਂ ਦੇ ਨਾਲ ਰਾਸ਼ਟਰਪਤੀ ਕੋਲ ਚੱਲਣ ਦੀ ਅਪੀਲ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਸਭ ਰਾਜਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਅੱਜ ਇਹ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਦੇ ਕਿਸਾਨ-ਮਾਰੂ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਖੇਤੀ ਸੋਧ ਕਾਨੂੰਨਾਂ ਉੱਤੇ ਛੇਤੀ ਸਹਿਮਤੀ ਪ੍ਰਾਪਤ ਕਰਨ ਲਈ 4 ਨਵੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਤੇ ਯਾਦ ਪੱਤਰ ਦੇਣ ਲਈ ਉਹ ਵੀ ਉਨ੍ਹਾਂ ਨਾਲ ਚੱਲਣ। ਅੱਜ ਏਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪ੍ਰੈੱਸ ਬਿਆਨ ਰਾਹੀਂ ਸਾਰੇ ਵਿਧਾਇਕਾਂ ਨੂੰ ਪੰਜਾਬ ਦੇ ਸਾਂਝੇ ਹਿੱਤਾਂ ਦੀ ਰਾਖੀ ਲਈ ਖੜੇ ਹੋਣ ਅਤੇ ਪਾਰਟੀ ਲੀਹਾਂ ਤੋਂ ਉਪਰ ਉੱਠ ਕੇ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂਸਾਡੇ ਹਿੱਤਾਂ ਨੂੰ ਲਿਤਾੜਿਆ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਵੱਲੋਂਪਿੱਛੇ ਜਿਹੇ ਪਾਸ ਕੀਤੇ ਤਿੰਨ ਖੇਤੀ ਕਾਨੂੰਨ ਪੰਜਾਬ ਦੇ ਕਿਸਾਨ ਭਾਈਚਾਰੇ ਲਈ ਮਾਰੂ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨੀ ਸਾਡੇ ਆਰਥਿਕ ਢਾਂਚੇ ਦੇ ਨਾਲ ਮੰਡੀ ਪ੍ਰਣਾਲੀ ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਰੀੜ੍ਹ ਦੀ ਹੱਡੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨਾ ਉਨ੍ਹਾਂ ਦਾ ਫਰਜ਼ ਹੈ ਤੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਸੋਧ ਬਿੱਲ ਇਸ ਦਾ ਸਬੂਤ ਹਨ। ਵਰਨਣ ਯੋਗ ਹੈ ਕਿ ਮੁੱਖ ਮੰਤਰੀ ਪਹਿਲਾਂ ਰਾਸ਼ਟਰਪਤੀ ਤੋਂ ਸਮਾਂ ਮੰਗ ਚੁੱਕੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਜਾਂਦੀਆਂ ਮਾਲ ਗੱਡੀਆਂ ਰੋਕਣ ਤੇ ਪੇਂਡੂ ਵਿਕਾਸ ਫੰਡ ਰੋਕ ਲੈਣ ਉੱਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ, ਜੋ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਬੜਾ ਅਹਿਮ ਹੈ ਅਤੇ ਇਸ ਕਦਮ ਤੋਂਪੰਜਾਬ ਦੀ ਵਿੱਤੀ ਅਤੇ ਆਰਥਿਕ ਨਾਕਾਬੰਦੀ ਦਾ ਪ੍ਰਭਾਵ ਮਿਲਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ